ਗੁਰਦੁਆਰਾ ਸਾਹਿਬ 'ਚ ਪ੍ਰਧਾਨਗੀ ਨੂੰ ਲੈ ਕੇ ਦੋ ਧਿਰਾਂ 'ਚ ਚੱਲੀਆਂ ਕਿਰਪਾਨਾਂ, 9 ਲੋਕਾਂ ਖਿਲਾਫ ਮਾਮਲਾ ਦਰਜ਼

author img

By

Published : Sep 17, 2022, 3:19 PM IST

Updated : Sep 17, 2022, 7:59 PM IST

Fight over the leadership of Gurdwara Sahib

ਫਰੀਦਕੋਟ ਦੀ ਜਰਮਨ ਕਲੋਨੀ ਵਿਚ ਗੁਰਦੁਆਰਾ ਸਾਹਿਬ ਵਿੱਚ ਪ੍ਰਧਾਨਗੀ ਨੂੰ ਲੈ ਕੇ ਦੋ ਧਿਰਾਂ ਵਿੱਚ ਲੜਾਈ ਹੋ ਗਈ। ਲੜਾਈ ਦੌਰਾਨ ਕਈਆਂ ਨੇ ਕਿਰਾਪਾਨਾਂ ਵੀ ਚਲਾਈਆਂ। ਇਸ ਝੜਪ ਤਹਿਤ ਕਈਆਂ ਦੀਆਂ ਪੱਗਾਂ ਵੀ ਲਹਿ ਗਈਆਂ। ਜਿਸ ਵਿੱਚ 9 ਲੋਕਾਂ ਖਿਲਾਫ ਮਾਮਲਾ ਦਰਜ਼ ਕੀਤਾ ਹੈ।

ਫਰੀਦਕੋਟ: ਫਰੀਦਕੋਟ ਦੀ ਜਰਮਨ ਕਲੋਨੀ ਵਿਚ ਗੁਰਦੁਆਰਾ ਸਾਹਿਬ ਵਿੱਚ ਪ੍ਰਧਾਨਗੀ ਨੂੰ ਲੈ ਕੇ ਦੋ ਧਿਰਾਂ ਵਿੱਚ ਲੜਾਈ ਹੋ ਗਈ। ਲੜਾਈ ਦੌਰਾਨ ਕਈਆਂ ਨੇ ਕਿਰਾਪਾਨਾਂ ਵੀ ਚਲਾਈਆਂ। ਇਸ ਝੜਪ ਤਹਿਤ ਕਈਆਂ ਦੀਆਂ ਪੱਗਾਂ ਵੀ ਲੱਥ ਗਈਆਂ। ਇਸ ਮਾਮਲੇ ਵਿੱਚ 9 ਲੋਕਾਂ ਖਿਲਾਫ ਮਾਮਲਾ ਦਰਜ਼ ਕਰ ਲਿਆ ਗਿਆ ਹੈ।

ਗੁਰਦੁਆਰਾ ਸਾਹਿਬ 'ਚ ਪ੍ਰਧਾਨਗੀ ਨੂੰ ਲੈ ਕੇ ਦੋ ਧਿਰਾਂ 'ਚ ਚੱਲੀਆਂ ਕਿਰਪਾਨਾਂ

ਫਰੀਦਕੋਟ ਵਿਚ ਗੁਰਦੁਆਰਾ ਸਾਹਿਬ ਵਿੱਚ ਪ੍ਰਧਾਨਗੀ ਨੂੰ ਲੈ ਕੇ 17 ਸਤੰਬਰ ਦਿਨ ਸ਼ਨੀਵਾਰ ਨੂੰ 2 ਧੜਿਆਂ ਵਿਚ ਹੋਈ ਬਹਿਸ ਨੇ ਭਿਆਨਕ ਲੜਾਈ ਦਾ ਰੂਪ ਧਾਰਨ ਕਰ ਲਿਆ। ਜਿਸ ਵਿਚ ਦੋਹਾਂ ਧਿਰਾਂ ਵੱਲੋਂ ਗੁਰਦੁਆਰਾ ਸਾਹਿਬ ਦੀ ਮਰਿਯਾਦਾ ਨੂੰ ਛਿੱਕੇ ਟੰਗ ਕੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਹੀ ਇਕ ਦੂਜੇ ਉਪਰ ਕਿਰਪਾਨਾਂ ਨਾਲ ਹਮਲਾ ਕਰ ਦਿੱਤਾ। ਜਿਸ ਵਿਚ ਇਕ ਔਰਤ ਸ਼ਰਧਾਲੂ ਦੇ ਜਖਮੀਂ ਹੋਣ ਦਾ ਵੀ ਪਤਾ ਚਲਿਆ ਹੈ।

ਗੁਰਦੁਆਰਾ ਸਾਹਿਬ 'ਚ ਪ੍ਰਧਾਨਗੀ ਨੂੰ ਲੈ ਕੇ ਦੋ ਧਿਰਾਂ 'ਚ ਚੱਲੀਆਂ ਕਿਰਪਾਨਾਂ


ਇਸ ਮੌਕੇ ਗੱਲਬਾਤ ਕਰਦਿਆਂ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਸਵੰਤ ਸਿੰਘ ਨੇ ਦੱਸਿਆ ਗਿਆ ਕਿ ਪੁਰਾਣੀ ਕਮੇਟੀ ਮੈਬਰਾਂ ਵਲੋਂ ਉਹਨਾਂ ਨੂੰ ਕਈ ਮਹੀਨਿਆਂ ਤੋਂ ਟਾਰਗੇਟ ਕੀਤਾ ਜਾ ਰਿਹਾ ਸੀ। ਜਿਸ ਤਹਿਤ ਅੱਜ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਉਹਨਾਂ ਤੇ ਹਮਲਾ ਕੀਤਾ ਗਿਆ। ਜਿਸ ਵਿਚ ਉਹ ਵਾਲ-ਵਾਲ ਬਚ ਗਏ। ਉਹਨਾਂ ਦੱਸਿਆ ਕਿ ਪੁਰਾਣੇ ਕਮੇਟੀ ਮੈਬਰਾਂ ਉਹਨਾਂ ਨੂੰ ਬੇਇਜ਼ਤ ਕਰ ਕੇ ਗੁਰਦੁਆਰਾ ਸਾਹਿਬ ਵਿਚੋਂ ਕੱਢਣਾ ਚਾਹੁੰਦੇ ਸਨ। ਇਸੇ ਲਈ ਉਹਨਾਂ ਨੇ ਬਵਾਲ ਕੀਤਾ ਕਿ ਗੁਰੂ ਘਰ ਅੰਦਰ ਪਏ ਸ਼ਸਤਰ ਚੁੱਕ ਕੇ ਉਹਨਾਂ ਸਾਡੇ ਤੇ ਵਰਾਏ ਅਤੇ ਦਸਤਾਰਾਂ ਉਤਾਰੀਆਂ ਅਤੇ ਮਰਿਯਾਦਾ ਭੰਗ ਕੀਤੀ। ਉਹਨਾਂ ਕਿਹਾ ਮੌਕੇ ਤੇ ਪੁਲਿਸ ਪਹੁੰਚ ਗਈ ਸੀ ਅਤੇ ਕੀ ਕਾਰਵਾਈ ਕੀਤੀ ਇਸ ਬਾਰੇ ਕੁਝ ਵੀ ਉਹਨਾਂ ਨੂੰ ਪਤਾ ਨਹੀਂ

ਗੁਰਦੁਆਰਾ ਸਾਹਿਬ 'ਚ ਪ੍ਰਧਾਨਗੀ ਨੂੰ ਲੈ ਕੇ ਦੋ ਧਿਰਾਂ 'ਚ ਚੱਲੀਆਂ ਕਿਰਪਾਨਾਂ




ਘਟਨਾ ਦਾ ਜਾਇਜ਼ਾ ਲੈਣ ਪਹੁੰਚੇ SGPC ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਨੇ ਕਿਹਾ ਕਿ ਉਹਨਾਂ ਨੂੰ ਸ਼ੋਸ਼ਲ ਮੀਡੀਆ ਰਾਹੀਂ ਵੀਡੀਓ ਮਿਲੀ ਸੀ ਜਿਸ ਨੂੰ ਵੇਖ ਕੇ ਉਹ ਆਏ ਹਨ। ਉਹਨਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਨੂੰ ਲੈ ਕੇ ਕੁਝ ਲੋਕਾਂ ਨੇ ਮਰਿਯਾਦਾ ਦਾ ਘਾਣ ਕੀਤਾ। ਉਹਨਾਂ ਕਿਹਾ ਕਿ ਹਾਲੇ ਤੱਕ ਸਾਡੇ ਕੋਲ ਕੋਈ ਸ਼ਿਕਾਇਤ ਨਹੀਂ ਆਈ ਜੇਕਰ ਕੋਈ ਸ਼ਿਕਾਇਤ ਆਈ ਤਾਂ ਜਰੂਰ ਸਖਤ ਕਾਰਵਾਈ ਕੀਤੀ ਜਾਵੇਗੀ।

ਗੁਰਦੁਆਰਾ ਸਾਹਿਬ 'ਚ ਪ੍ਰਧਾਨਗੀ ਨੂੰ ਲੈ ਕੇ ਦੋ ਧਿਰਾਂ 'ਚ ਚੱਲੀਆਂ ਕਿਰਪਾਨਾਂ




ਇਸ ਪੂਰੇ ਮਾਮਲੇ ਬਾਰੇ ਗੱਲਬਾਤ ਕਰਦਿਆਂ DSP ਫਰੀਦਕੋਟ ਜਸਮੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਨੂੰ ਲੈ ਕੇ ਜੋ ਗੁਰਦੁਆਰਾ ਸਾਹਿਬ ਦੇ ਅੰਦਰ ਬਵਾਲ ਹੋਇਆ ਸੀ ਤਾਂ SHO ਥਾਨਾਂ ਸਿਟੀ ਫਰੀਦਕੋਟ ਸੰਦੀਪ ਸਿੰਘ ਮੌਕੇ ਤੇ ਪਹੁੰਚੇ ਸਨ। ਜਿੰਨ੍ਹਾਂ ਨੇ ਇਸ ਬਵਾਲ ਦੇ ਦੌਰਾਨ ਜਖਮੀਂ ਹੋਈ ਔਰਤ ਦੇ ਬਿਆਨਾਂ ਤੇ 9 ਲੋਕਾਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾਂ ਦਰਜ ਕਰ 3 ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: PM ਮੋਦੀ ਦੇ ਜਨਮਦਿਨ ਮੌਕੇ ਕਾਂਗਰਸੀਆਂ ਦਾ ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਲੈ ਕੇ ਰੋਸ ਪ੍ਰਦਰਸ਼ਨ

Last Updated :Sep 17, 2022, 7:59 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.