ETV Bharat / state

ਮੁੜ ਸੁਰਖੀਆਂ ’ਚ ਫਰੀਦਕੋਟ ਦੀ ਮਾਡਰਨ ਜੇਲ੍ਹ, ਤਲਾਸ਼ੀ ਦੌਰਾਨ ਮਿਲੇ ਪੰਜ ਮੋਬਾਇਲ ਫੋਨ

author img

By

Published : Jul 28, 2022, 2:49 PM IST

ਫਰੀਦੋਕਟ ਦੀ ਮਾਰਡਨ ਜੇਲ੍ਹ ਅੰਦਰ ਤਲਾਸ਼ੀ ਦੌਰਾਨ ਪੰਜ ਮੋਬਾਇਲ ਫੋਨ ਬਰਾਮਦ ਹੋਏ ਹਨ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਚਾਰ ਹਵਾਲਾਤੀਆਂ ਅਤੇ ਇੱਕ ਕੈਦੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

ਮੁੜ ਸੁਰਖੀਆਂ ’ਚ ਫਰੀਦਕੋਟ ਦੀ ਮਾਡਰਨ ਜੇਲ੍ਹ
ਮੁੜ ਸੁਰਖੀਆਂ ’ਚ ਫਰੀਦਕੋਟ ਦੀ ਮਾਡਰਨ ਜੇਲ੍ਹ

ਫਰੀਦਕੋਟ: ਬੇਸ਼ਕ ਪੰਜਾਬ ਸਰਕਾਰ ਦੇ ਜੇਲ੍ਹ ਮੰਤਰੀ ਹਰਜੋਤ ਬੈਸ ਲਗਾਤਾਰ ਦਾਅਵਾ ਕਰਦੇ ਆ ਰਹੇ ਹਨ ਕਿ ਪੰਜਾਬ ਦੀਆਂ ਜੇਲ੍ਹਾਂ ਨੂੰ ਮੋਬਾਇਲ ਫੋਨ ਮੁਕਤ ਕੀਤਾ ਜਾਵੇਗਾ ਪਰ ਹਕੀਕਤ ਇਸ ਦੇ ਉਲਟ ਦਿਖਾਈ ਦਿੰਦੀ ਹੈ ਜਦੋ ਲਗਾਤਾਰ ਜੇਲ੍ਹ ਅੰਦਰ ਬੰਦ ਕੈਦੀ ਮੋਬਾਇਲ ਫੋਨ ਦੀ ਵਰਤੋਂ ਲਗਾਤਾਰ ਕਰ ਰਹੇ ਹਨ। ਤਾਜ਼ਾ ਮਾਮਲਾ ਫਰੀਦਕੋਟ ਦੀ ਮਾਡਰਨ ਜੇਲ੍ਹ ਤੋਂ ਸਾਹਮਣੇ ਆਇਆ ਹੈ।

ਦੱਸ ਦਈਏ ਕਿ ਫਰੀਦਕੋਟ ਦੀ ਮਾਡਰਨ ਜੇਲ ਅੰਦਰੋਂ ਇੱਕ ਵਾਰ ਫਿਰ ਤਲਾਸ਼ੀ ਦੌਰਾਨ ਜੇਲ੍ਹ ’ਚ ਬੰਦ ਕੈਦੀਆਂ ਦੀਆਂ ਬੈਰਕਾਂ ਚੋ ਪੰਜ ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ।

ਮੁੜ ਸੁਰਖੀਆਂ ’ਚ ਫਰੀਦਕੋਟ ਦੀ ਮਾਡਰਨ ਜੇਲ੍ਹ


ਮਿਲੀ ਜਾਣਕਾਰੀ ਮੁਤਾਬਿਕ ਇੱਕ ਮੋਬਾਈਲ ਫੋਨ ਹਵਾਲਾਤੀ ਅੰਗਰੇਜ਼ ਸਿੰਘ ਦੇ ਸਮਾਨ ਦੀ ਤਲਾਸ਼ੀ ਦੌਰਾਨ ਮਿਲਿਆ ਜੋ ਕਿ ਬੀਤੇ ਦਿਨ ਹਸਪਤਾਲ ਚ ਇਲਾਜ ਦੌਰਾਨ ਗਾਰਡ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਸੀ। ਜਿਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਫ਼ਰਾਰ ਹਵਾਲਾਤੀ ਅੰਗਰੇਜ਼ ਸਿੰਘ ਸਣੇ ਚਾਰ ਹਵਾਲਾਤੀਆਂ ਅਤੇ ਇੱਕ ਸਜਾ ਭੁਗਤ ਰਹੇ ਕੈਦੀ ਖਿਲਾਫ ਫਰੀਦਕੋਟ ਥਾਣਾ ਅੰਦਰ ਅਲਗ ਅਲਗ ਮਾਮਲੇ ਦਰਜ਼ ਕੀਤੇ ਗਏ ਹਨ।

ਮਾਮਲੇ ਸਬੰਧੀ ਸੰਦੀਪ ਸਿੰਘ ਨੇ ਦੱਸਿਆ ਕਿ ਜਲਦ ਹੀ ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲੈਕੇ ਪੁੱਛਗਿੱਛ ਕੀਤੀ ਜਾਵੇਗੀ ਕਿ ਜੇਲ੍ਹ ਅੰਦਰ ਇਨ੍ਹਾਂ ਕੋਲ ਮੋਬਾਇਲ ਫੋਨ ਕਿਸ ਤਰਾਂ ਪਹੁੰਚੇ ਅਤੇ ਜੇਕਰ ਕਿਸੇ ਜੇਲ ਕਰਮਚਾਰੀ ਦੀ ਕੋਈ ਸਮੂਲਿਅਤ ਪਾਈ ਗਈ ਤਾਂ ਉਸ ਖਿਲਾਫ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਫਰਾਰ ਕੈਦੀ ਦੀ ਤਲਾਸ਼ ’ਚ ਪੁਲਿਸ ਪਾਰਟੀਆਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਜਲਦ ਹੀ ਉਨ੍ਹਾਂ ਨੂੰ ਹਿਰਾਸਤ ਚ ਲੈ ਲਿਆ ਜਾਵੇਗਾ।

ਇਹ ਵੀ ਪੜੋ: ਜਦੋਂ ਤੱਕ ਅਫਸਰਾਂ ਦੀ ਜਵਾਬਦੇਹੀ ਤੈਅ ਨਹੀਂ, ਪ੍ਰਦੂਸ਼ਣ ਦਾ ਮਸਲਾ ਨਹੀਂ ਹੁੰਦਾ ਹੱਲ- ਰਾਜਸਭਾ ਮੈਂਬਰ ਸੀਚੇਵਾਲ

ETV Bharat Logo

Copyright © 2024 Ushodaya Enterprises Pvt. Ltd., All Rights Reserved.