ETV Bharat / state

Kotakpura Golikand: ਸੁਮੇਧ ਸੈਣੀ, ਉਮਰਾਨੰਗਲ ਤੇ ਚਰਨਜੀਤ ਸ਼ਰਮਾ ਦੀ ਜ਼ਮਾਨਤ ਅਰਜ਼ੀ 'ਤੇ ਅਦਾਲਤ ਨੇ ਫੈਸਲਾ ਰੱਖਿਆ ਸੁਰੱਖਿਅਤ

author img

By

Published : Mar 20, 2023, 11:03 AM IST

Updated : Mar 20, 2023, 1:33 PM IST

Kotakpura Golikand: Hearing on anticipatory bail application of Sumedh Saini, Umranangal and Charanjit Sharma
ਸੁਮੇਧ ਸੈਣੀ, ਉਮਰਾਨੰਗਲ ਤੇ ਚਰਨਜੀਤ ਸ਼ਰਮਾ ਦੀ ਅਗਾਊਂ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਅੱਜ

ਕੋਟਕਪੂਰਾ ਗੋਲੀਕਾਂਡ ਵਿੱਚ ਫਰੀਦਕੋਟ ਅਦਾਲਤ ਵਿੱਚ ਤਤਕਾਲੀ DGP ਸੁਮੇਧ ਸਿੰਘ ਸੈਣੀ, ਤੱਤਕਾਲੀ IGP ਪਰਮਰਾਜ ਸਿੰਘ ਉਮਰਾਨੰਗਲ ਅਤੇ ਮੋਗਾ ਦੇ ਤਤਕਾਲੀ SSP ਚਰਨਜੀਤ ਸ਼ਰਮਾ ਦੀ ਅਗਾਊਂ ਜ਼ਮਾਨਤ ਅਰਜ਼ੀ ਦਾਖਲ ਕੀਤੀ ਸੀ, ਜਿਸ ਉਤੇ ਅੱਜ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ।

ਚੰਡੀਗੜ੍ਹ : ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਨਾਮਜ਼ਦ ਤਤਕਾਲੀ DGP ਸੁਮੇਧ ਸਿੰਘ ਸੈਣੀ, ਤੱਤਕਾਲੀ IGP ਪਰਮਰਾਜ ਸਿੰਘ ਉਮਰਾਨੰਗਲ ਅਤੇ ਮੋਗਾ ਦੇ ਤਤਕਾਲੀ SSP ਚਰਨਜੀਤ ਸ਼ਰਮਾ ਨੇ ਫਰੀਦਕੋਟ ਦੀ ਵਧੀਕ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿਚ ਅਗਾਉਂ ਜ਼ਮਾਨਤ ਲਈ ਅਰਜ਼ੀਆਂ ਲਗਾਈਆਂ ਸਨ। ਅਰਜ਼ੀ ਉਤੇ ਅੱਜ ਅਦਾਲਤ ਵਿਚ ਬਹਿਸ ਮੁਕੰਮਲ ਹੋਈ। ਮਾਨਯੋਗ ਅਦਾਲਤ ਨੇ ਕੋਟਕਪੂਰਾ ਗੋਲੀਕਾਂਡ ਨਾਲ ਜੁੜੇ ਮੁਕੱਦਮਾ ਨੰਬਰ 192/2015 ਅਤੇ 129/2018 ਵਿਚ ਤਿੰਨਾਂ ਨਾਮਜ਼ਦ ਪੁਲਿਸ ਅਫਸਰਾਂ ਦੀ ਅਗਾਊਂ ਜ਼ਮਾਨਤ ਅਰਜ਼ੀ ਉਤੇ ਫੈਸਲਾ 21 ਮਾਰਚ ਤੱਕ ਸੁਰੱਖਿਅਤ ਰੱਖ ਲਿਆ ਹੈ। ਜ਼ਿਕਰਯੋਗ ਹੈ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਹੁਣ ਤੱਕ 8 ਲੋਕਾਂ ਨੂੰ ਦੋ ਵੱਖ-ਵੱਖ ਮੁਕੱਦਮਿਆਂ ਵਿਚ ਨਾਮਜ਼ਦ ਕੀਤਾ ਗਿਆ ਸੀ।

ਪ੍ਰਕਾਸ਼ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਮਨਜ਼ੂਰ : ਕੋਟਕਪੂਰਾ ਗੋਲੀਕਾਂਡ ਵਿੱਚ ਨਾਮਜ਼ਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਜ਼ਮਾਨਤ ਅਰਜ਼ੀ ਉੱਤੇ ਫਰੀਦਕੋਟ ਅਦਾਲਤ ਨੇ ਆਪਣਾ ਫੈਸਲਾ ਸੁਣਾਇਆ ਹੈ। ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਾਜੀਵ ਕਾਲਦਾ ਦੀ ਅਦਾਲਤ ਨੇ ਮਾਮਲੇ ਵਿਚ ਪ੍ਰਕਾਸ਼ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਗਈ ਹੈ। ਜਦਕਿ ਸੁਖਬੀਰ ਬਾਦਲ ਤੇ ਐੱਸਐੱਸ ਮਾਨ ਦੀ ਜ਼ਮਾਨਤ ਰੱਦ ਕਰ ਦਿੱਤੀ ਗਈ ਹੈ। ਇਸ ਉਤੇ ਐਡਵੋਕੇਟ ਹਰਪਾਲ ਸਿੰਘ ਖਾਰਾ ਨੇ ਆਪਣਾ ਪੱਖ ਰੱਖਿਆ ਹੈ।

ਇਹ ਵੀ ਪੜ੍ਹੋ : Simranjit Singh Mann Twitter Ban: ਅੰਮ੍ਰਿਤਪਾਲ ਸਿੰਘ ਤੋਂ ਬਾਅਦ ਹੁਣ ਸਿਮਰਨਜੀਤ ਮਾਨ 'ਤੇ ਕਾਰਵਾਈ ! ਭਾਰਤ 'ਚ ਟਵਿੱਟਰ ਅਕਾਊਂਟ ਬੈਨ

7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਕੀਤੀ ਹੈ ਦਾਖਲ: ਦੱਸ ਦਈਏ ਕਿ 24 ਫਰਵਰੀ 2022 ਨੂੰ ਫਰੀਦਕੋਟ ਅਦਾਲਤ ਵਿੱਚ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਸਬੰਧੀ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖਲ ਕੀਤੀ ਗਈ ਸੀ। ਦੱਸ ਦਈਏ ਕਿ ਇਹ ਚਾਰਜਸ਼ੀਟ ਵਿੱਚ ਏਡੀਜੀਪੀ ਐਲਕੇ ਯਾਦਵ ਅਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ ਟੀਮ ਨੇ ਦਾਇਰ ਕੀਤੀ ਸੀ, ਜਿਸ ਕਾਰਨ ਇਹ ਕਾਰਵਾਈ ਹੋ ਰਹੀ ਹੈ।

ਇਹ ਵੀ ਪੜ੍ਹੋ : Search Opration Amritpal Live Updates: ਅੰਮ੍ਰਿਤਪਾਲ ਦਾ ਸਚਰ ਆਪਰੇਸ਼ਨ ਜਾਰੀ, ਹੋ ਰਹੇ ਹੋਰ ਖੁਲਾਸੇ, ਪੜ੍ਹੋ ਹਰ ਅਪਡੇਟ

5 ਪੁਲਿਸ ਅਧਿਕਾਰੀਆਂ ਨੂੰ ਵੀ ਕੀਤਾ ਹੈ ਤਲਬ: ਦੱਸ ਦਈਏ ਕਿ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਫਰੀਦਕੋਟ ਦੀ ਅਦਾਲਤ 'ਚ ਪੇਸ਼ ਕੀਤੀ ਗਈ ਚਾਰਜਸ਼ੀਟ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਣੇ 5 ਪੁਲਿਸ ਅਧਿਕਾਰੀ ਨੂੰ ਵੀ ਤਲਬ ਕੀਤਾ ਗਿਆ ਹੈ। ਇਹ ਪੁਲਿਸ ਅਧਿਕਾਰੀ 23 ਮਾਰਚ ਨੂੰ ਆਪਣਾ ਪੱਖ ਰੱਖ ਸਕਦੇ ਹਨ, ਜਿਹਨਾਂ ਦੀ ਕੋਰਟ ਵਿੱਚ ਸੁਣਵਾਈ ਹੋਵੇਗੀ।

ਇਹ ਵੀ ਪੜ੍ਹੋ : Kotakpura Golikand: ਪ੍ਰਕਾਸ਼ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਮਨਜ਼ੂਰ, ਸੁਖਬੀਰ 'ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ


ਇਹ ਹੈ ਮਾਮਲਾ: ਦੱਸ ਦਈਏ ਕਿ ਸਾਲ 2015 ਵਿੱਚ ਫਰੀਦਕੋਟ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਖਿਲਰੇ ਹੋਏ ਮਿਲੇ ਸਨ, ਜਿਸ ਤੋਂ ਬਾਅਦ ਕੋਟਕਪੂਰਾ ਵਿੱਚ ਸਿੱਖਾਂ ਨੇ ਇਸ ਦੀ ਜਾਂਚ ਲਈ ਸ਼ਾਂਤ ਮਈ ਪ੍ਰਦਰਸ਼ਨ ਕੀਤਾ, ਪਰ 14 ਅਕਤੂਬਰ 2015 ਨੂੰ ਪੁਲਿਸ ਨੇ ਕੋਟਕਪੂਰਾ ਵਿੱਚ ਪ੍ਰਦਰਸ਼ਨ ਲਈ ਬੈਠੇ ਲੋਕਾਂ ਉੱਤੇ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ਦੌਰਾਨ 2 ਵਿਅਕਤੀਆਂ ਦੀ ਮੌਤ ਹੋ ਗਈ ਸੀ ਤੇ ਕਈ ਲੋਕ ਜਖਮੀ ਹੋ ਗਏ ਹਨ। ਦੱਸ ਦਈਏ ਕਿ ਉਸ ਸਮੇਂ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਤੇ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਸਨ।

Last Updated :Mar 20, 2023, 1:33 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.