ETV Bharat / state

ਬਹਿਬਲਕਲਾਂ-ਕੋਟਕਪੂਰਾ ਗੋਲੀਕਾਂਡ ਮਾਮਲੇ ਦਾ ਅਦਾਲਤ ਵਿੱਚ ਟ੍ਰਾਇਲ ਹੋਵੇਗਾ ਸ਼ੁਰੂ, SIT ਨੇ ਅਦਾਲਤ ਵਿੱਚ ਦਾਖਲ ਕੀਤੀ ਸਟੇਟਸ ਰਿਪੋਰਟ

author img

By ETV Bharat Punjabi Team

Published : Dec 22, 2023, 5:15 PM IST

Kotkapura, Behbal Kalan firing Case trial to begin in court
Kotkapura, Behbal Kalan firing Case trial to begin in court

2015 Behbal Kalan police firing: ਬਹਿਬਲਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲਿਆਂ ਸਬੰਧੀ ਸਿੱਟ ਨੇ ਫਰੀਦਕੋਟ ਦੀ ਅਦਾਲਤ ਵਿੱਚ ਵਿਸ਼ੇਸ਼ ਰਿਪੋਰਟ ਦਾਖਲ ਕਰ ਦਿੱਤੀ ਹੈ ਤੇ ਹੁਣ ਮਾਮਲੇ ਸਬੰਧੀ ਟ੍ਰਾਇਲ ਵੀ ਸ਼ੁਰੂ ਹੋ ਜਾਣਗੇ। ਅਦਾਲਤ ਵੱਲੋਂ ਕੀਤੀ ਗਈ ਇਹ ਕਾਰਵਾਈ ਦਾ ਬਹਿਬਲਕਲਾਂ ਇਨਸਾਫ ਮੋਰਚੇ ਦੇ ਆਗੂ ਸੁਖਰਾਜ ਸਿੰਘ ਨਿਆਮੀਂ ਵਾਲਾ ਨੇ ਸਵਾਗਤ ਕੀਤਾ ਹੈ ਤੇ ਕਿਹਾ ਕਿ ਉਹ ਹੁਣ ਧਰਨਾ ਚੁੱਕ ਲੈਣਗੇ।

ਗੋਲੀਕਾਂਡ ਮਾਮਲੇ ਦਾ ਅਦਾਲਤ ਵਿੱਚ ਟ੍ਰਾਇਲ ਹੋਵੇਗਾ ਸ਼ੁਰੂ

ਫਰੀਦਕੋਟ: ਸਾਲ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਰਗਾੜੀ ਵਿਖੇ ਹੋਈ ਬੇਅਦਬੀ ਤੋਂ ਬਾਅਦ ਵਾਪਰੇ ਕੋਟਕਪੂਰਾ ਅਤੇ ਬਹਿਬਕਲਾਂ ਗੋਲੀਕਾਡ ਮਾਮਲਿਆਂ ਵਿੱਚ ਪੀੜਤ ਪਰਿਵਾਰਾਂ ਨੂੰ ਇਨਸਾਫ ਦੀ ਆਸ ਉਸ ਵਕਤ ਬੱਝੀ ਜਦੋਂ ਅੱਜ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਫਰੀਦਕੋਟ ਅਦਾਲਤ ਵਿੱਚ ਮਾਮਲੇ ਦੀ ਜਾਂਚ ਦੀ ਸਟੇਟਸ ਰਿਪੋਰਟ ਦਾਖਲ ਕੀਤੀ ਹੈ। ਸਟੇਟਸ ਰਿਪੋਰਟ ਦਾਖਲ ਕਰਨ ਤੋਂ ਬਾਅਦ ਹੁਣ ਇਹਨਾਂ ਮਾਮਲਿਆਂ ਉੱਤੇ ਬੰਦ ਪਏ ਟ੍ਰਾਇਲ ਸ਼ੁਰੂ ਹੋ ਸਕਣਗੇ, ਜਿਸ ਨਾਲ ਹੁਣ ਇਹਨਾਂ ਮਾਮਲਿਆ ਦੀ ਸੁਣਾਵਈ ਅੱਗੇ ਵਧੇਗੀ।


ਬਹਿਬਲਕਲਾਂ-ਕੋਟਕਪੂਰਾ ਗੋਲੀਕਾਂਡ ਮਾਮਲੇ ਸਬੰਧੀ ਸਟੇਟਸ ਰਿਪੋਰਟ ਦਾਖਲ: ਸਟੇਟਸ ਰਿਪੋਟ ਦਾਖਲ ਕੀਤੇ ਜਾਣ ਦੀ ਪੁਸ਼ਟੀ ਫਰੀਦਕੋਟ ਡੀਐਸਪੀ ਆਸਵੰਤ ਸਿੰਘ ਧਾਲੀਵਾਲ ਨੇ ਕੀਤੀ ਹੈ। ਉਹਨਾਂ ਦੱਸਿਆ ਕਿ ਅੱਜ ਬਹਿਬਲਕਲਾ ਗੋਲੀਕਾਂਡ ਮਾਮਲਿਆ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਮਾਨਯੋਗ ਅਦਾਲਤ ਵਿੱਚ ਸਟੇਟਸ ਰਿਪੋਰਟ ਦਾਖਲ ਕਰ ਦਿੱਤੀ ਗਈ। ਉਹਨਾਂ ਕਿਹਾ ਕਿ ਸਟੇਟਸ ਰਿਪੋਰਟ ਵਿੱਚ ਵਿਸ਼ੇਸ਼ ਜਾਂਚ ਟੀਮ ਨੇ ਕੀ ਤੱਥ ਪੇਸ਼ ਕੀਤੇ ਹਨ ਇਸ ਬਾਰੇ ਉਹ ਕੁਝ ਵੀ ਨਹੀਂ ਦੱਸ ਸਕਦੇ।


ਇਨਸਾਫ਼ ਦੀ ਜਾਗੀ ਆਸ: ਇਸ ਮੌਕੇ ਫਰੀਦਕੋਟ ਅਦਾਲਤ ਵਿੱਚ ਪਹੁੰਚੇ ਬਹਿਬਲਕਲਾਂ ਇਨਸਾਫ ਮੋਰਚੇ ਦੇ ਆਗੂ ਸੁਖਰਾਜ ਸਿੰਘ ਨਿਆਮੀਂ ਵਾਲਾ ਨੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਵੱਲੋਂ ਸਟੇਟਸ ਰਿਪੋਰਟ ਦਾਖਲ ਕਰਨ ਅਤੇ ਮਾਨਯੋਗ ਅਦਾਲਤ ਵਿੱਚ ਦੋਹਾਂ ਮਾਮਲਿਆ ਦਾ ਟਰਾਇਲ ਸ਼ੁਰੂ ਹੋਣ ਉੱਤੇ ਸੰਤੁਸ਼ਟੀ ਪ੍ਰਗਟਾਈ ਹੈ। ਉਹਨਾਂ ਕਿਹਾ ਕਿ ਅਸੀਂ ਲੰਬੇ ਸਮੇਂ ਤੋਂ ਇਸ ਦੀ ਮੰਗ ਕਰ ਰਹੇ ਸੀ, ਪਰ ਹੁਣ ਇਹ ਪੂਰੀ ਹੋਈ ਹੈ। ਉਹਨਾਂ ਨੇ ਕਿਹਾ ਕਿ ਹੁਣ ਸਾਨੂੰ ਮਾਮਲੇ ਵਿੱਚ ਇਨਸਾਫ ਦੀ ਆਸ ਜਾਗੀ ਹੈ।

ਬਹਿਬਲਕਲਾਂ ਇਨਸਾਫ ਮੋਰਚੇ ਦੇ ਆਗੂ ਦੀ ਸਰਕਾਰ ਨੂੰ ਅਪੀਲ: ਉਹਨਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਗੋਲੀਕਾਂਡ ਮਾਮਲਿਆਂ ਦੀ ਸੁਣਵਾਈ ਫਾਸਟਟ੍ਰੈਕ ਅਦਾਲਤ ਰਾਹੀਂ ਕੀਤੀ ਜਾਵੇ ਤਾਂ ਜੋ ਲੰਬੇ ਸਮੇਂ ਤੋਂ ਇਨਸਾਫ ਦੀ ਉਡੀਕ ਕਰਦੀਆਂ ਸੰਗਤ ਅਤੇ ਪੀੜਤ ਪਰਿਵਾਰਾਂ ਨੂੰ ਜਲਦ ਇਨਸਾਫ ਮਿਲ ਸਕੇ। ਮੋਰਚੇ ਦੀ ਸਮਾਪਤੀ ਬਾਰੇ ਗੱਲਬਾਤ ਕਰਦਿਆਂ ਸੁਰਖਰਾਜ ਸਿੰਘ ਨੇ ਕਿਹਾ ਕਿ ਉਹਨਾਂ ਦੀ ਮੰਗ ਹੀ ਇਹ ਸੀ ਕਿ ਮਾਨਯੋਗ ਅਦਾਲਤ ਵਿੱਚ ਬੰਦ ਪਏ ਟਰਾਇਲ ਸ਼ੁਰੂ ਹੋ ਜਾਣ, ਸੋ ਹੁਣ ਸਟੇਟਸ ਰਿਪੋਰਟ ਪੇਸ਼ ਹੋਣ ਤੋਂ ਬਾਅਦ ਟਰਾਇਲ ਸ਼ੁਰੂ ਹੋ ਜਾਣਗੇ ਅਤੇ ਅਗਲੀ ਸੁਣਵਾਈ 20 ਜਨਵਰੀ ਨੂੰ ਹੋਵੇਗੀ। ਇਸ ਲਈ ਹੁਣ ਸਾਰਾ ਕੰਮ ਮਾਨਯੋਗ ਅਦਾਲਤ ਵੱਲੋਂ ਕੀਤਾ ਜਾਣਾ ਹੈ ਤੇ ਉਹ ਧਰਨਾ ਚੁੱਕ ਲੈਣਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.