ETV Bharat / state

ਲੋਕ ਭਲਾਈ ਸਕੀਮਾਂ ਮੁਹੱਈਆ ਕਰਵਾਉਣਾ ਅਧਿਕਾਰੀਆਂ ਦਾ ਫਰਜ਼: ਸੰਧਵਾ

author img

By

Published : Apr 2, 2022, 5:16 PM IST

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ, ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਜੈਤੋ ਤੋਂ ਵਿਧਾਇਕ ਅਮੋਲਕ ਸਿੰਘ ਵੱਲੋਂ ਡਿਪਟੀ ਕਮਿਸ਼ਨਰ ਹਰਬੀਰ ਸਿੰਘ, ਐਸ.ਐਸ.ਪੀ. ਵਰੁਣ ਸ਼ਰਮਾ ਸਮੇਤ ਸਮੂਹ ਵਿਭਾਗਾਂ ਦੇ ਮੁੱਖੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।

kultar singh sandhwan says the duty of the authorities to provide public welfare schemes
ਲੋਕ ਭਲਾਈ ਸਕੀਮਾਂ ਮੁਹੱਈਆ ਕਰਵਾਉਣਾ ਅਧਿਕਾਰੀਆਂ ਦਾ ਫਰਜ਼: ਸੰਧਵਾ

ਫ਼ਰੀਦਕੋਟ: ਜ਼ਿਲ੍ਹਾ ਪ੍ਰਬੰਧਕੀ ਕੰਪੈਲਕਸ ਵਿਖੇ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ, ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਜੈਤੋ ਤੋਂ ਵਿਧਾਇਕ ਅਮੋਲਕ ਸਿੰਘ ਵੱਲੋਂ ਡਿਪਟੀ ਕਮਿਸ਼ਨਰ ਹਰਬੀਰ ਸਿੰਘ, ਐਸ.ਐਸ.ਪੀ. ਵਰੁਣ ਸ਼ਰਮਾ ਸਮੇਤ ਸਮੂਹ ਵਿਭਾਗਾਂ ਦੇ ਮੁੱਖੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਉਨ੍ਹਾਂ ਨੂੰ ਸਰਕਾਰੀ ਦਫਤਰਾਂ ਵਿੱਚ ਕੰਮਕਾਰ ਲਈ ਆਉਣ ਵਾਲੇ ਲੋਕਾਂ ਦੇ ਕੰਮ ਤਰਜੀਹੀ ਆਧਾਰ ਤੇ ਕਰਨ ਦੀ ਅਪੀਲ ਕੀਤੀ।

ਲੋਕ ਭਲਾਈ ਸਕੀਮਾਂ ਮੁਹੱਈਆ ਕਰਵਾਉਣਾ ਅਧਿਕਾਰੀਆਂ ਦਾ ਫਰਜ਼: ਸੰਧਵਾ

ਇਸ ਮੌਕੇ ਹੋਣ ਰੂਟੀਨ ਤਬਾਦਲਿਆ ਬਾਰੇ ਬੋਲਦਿਆਂ ਸਪੀਕਰ ਵੱਲੋਂ ਕਿਹਾ ਗਿਆ ਕਿ ਇਨ੍ਹਾਂ ਨੂੰ ਲੈ ਕੇ ਕੋਈ ਵਿਸ਼ੇਸ਼ ਨਹੀਂ ਹੈ। ਇਨ੍ਹਾਂ ਦਾ ਕੰਮ ਲੋਕਾਂ ਦੀ ਸੇਵਾ ਕਰਨਾ ਹੈ ਅਤੇ ਉਹ ਇਹ ਕਰ ਰਹੇ ਹਨ। ਇਸ ਦੇ ਨਾਲ ਹੀ ਸਪੀਕਰ ਨੇ ਆਮ ਲੋਕਾਂ ਨੂੰ ਰਾਜ ਸਰਕਾਰ ਦੀਆਂ ਭਲਾਈ ਸਕੀਮਾਂ ਸਮਾਂਬੱਧ ਤੇ ਪਾਰਦਰਸ਼ੀ ਤਰੀਕੇ ਨਾਲ ਮੁਹੱਈਆ ਕਰਵਾਉਣਾ ਅਧਿਕਾਰੀ ਅਤੇ ਕਰਮਚਾਰੀ ਦਾ ਫਰਜ਼ ਹੈ। ਸਰਕਾਰ ਕੋਲੋਂ ਮੇਰੀਆ ਮੰਗਾਂ ਹਨ ਅਤੇ ਉਨ੍ਹਾਂ ਨੂੰ ਪੂਰਾ ਕਰਵਾਉਣ ਦੀ ਕੋਸ਼ੀਸ਼ ਕੀਤੀ ਜਾ ਰਹੀ ਹੈ। ਇਨ੍ਹਾਂ ਨਾਲ ਲੋਕਾਂ ਨੂੰ ਲਾਭ ਮਿਲੇਗੀ।

ਇਸ ਮੀਟਿੰਗ ਦੌਰਾਨ ਸੁਖਜੀਤ ਸਿੰਘ ਢਿੱਲਵਾਂ ਜ਼ਿਲਾ ਪ੍ਰਧਾਨ ਆਮ ਆਦਮੀ ਪਾਰਟੀ ਫਰੀਦਕੋਟ, ਵਧੀਕ ਡਿਪਟੀ ਕਮਿਸ਼ਨਰ (ਜ) ਰਾਜਦੀਪ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਯੂ.ਡੀ) ਪਰਮਦੀਪ ਸਿੰਘ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਪ੍ਰੀਤ ਮਹਿੰਦਰ ਸਿੰਘ ਸਹੋਤਾ, ਐਸ.ਡੀ.ਐਮ. ਫਰੀਦਕੋਟ ਮੈਡਮ ਬਲਜੀਤ ਕੌਰ,ਐਸ.ਡੀ.ਐਮ. ਕੋਟਕਪੂਰਾ ਵਰਿੰਦਰ ਸਿੰਘ, ਐਸ.ਪੀ. ਸ੍ਰੀ ਬਾਲ ਕ੍ਰਿਸ਼ਨ ਸਿੰਗਲਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ: ਪੰਜਾਬ 'ਚ ਹੋਇਆ 33ਵੀਂ ਕਿਸਾਨ ਜਥੇਬੰਦੀ ਦਾ ਆਗਾਜ਼

ETV Bharat Logo

Copyright © 2024 Ushodaya Enterprises Pvt. Ltd., All Rights Reserved.