ETV Bharat / state

ਫਰੀਦਕੋਟ ਵਿਚ ਅਕਾਲੀ ਦਲ ਦਾ ਜਾਗਿਆ ਹਿੰਦੂ ਪ੍ਰੇਮ

author img

By

Published : Oct 25, 2021, 5:02 PM IST

ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ
ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ

ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਹਿੰਦੂ ਵਰਗ ਦਾ ਸਮਰਥਨ ਕਰਦੇ ਹੋਏ ਕਾਂਗਰਸ ਪਾਰਟੀ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਬੇਸ਼ੱਕ ਸੁਨੀਲ ਜਾਖੜ ਉਨ੍ਹਾਂ ਦਾ ਰਾਜਨੀਤਿਕ ਵਿਰੋਧੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਉਸ ਨੇ ਹਮੇਸ਼ਾ ਵਿਰੋਧ ਕੀਤਾ ਪਰ ਇਕ ਹਿੰਦੂ ਹੋਣ ਦੇ ਚੱਲਦੇ ਜਦੋ ਕਾਂਗਰਸ ਹਾਈਕਮਾਂਡ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਨਹੀਂ ਬਣਾਇਆ ਤਾਂ ਇਸ ਦਾ ਉਨ੍ਹਾਂ ਨੂੰ ਦੁੱਖ ਹੋਇਆ ਹੈ।

ਫਰੀਦਕੋਟ: ਸ਼ਹਿਰ ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਪਾਰੀ ਵਰਗ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਕਰ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਅਕਾਲੀ ਬਸਪਾ ਗੱਠਜੋੜ ਦੀ ਸਰਕਾਰ ਬਣਨ ’ਤੇ ਇਨ੍ਹਾਂ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਅਧਾਰ ’ਤੇ ਕਰਨ ਦਾ ਜਿੱਥੇ ਭਰੋਸਾ ਦਿਵਾਇਆ ਗਿਆ। ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦਾ ਹਿੰਦੂ ਪ੍ਰੇਮ ਵੀ ਸਾਹਮਣੇ ਆਇਆ।

ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ

ਦੱਸ ਦਈਏ ਕਿ ਇਸ ਦੌਰਾਨ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਹਿੰਦੂ ਵਰਗ ਦਾ ਸਮਰਥਨ ਕਰਦੇ ਹੋਏ ਕਾਂਗਰਸ ਪਾਰਟੀ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਬੇਸ਼ੱਕ ਸੁਨੀਲ ਜਾਖੜ ਉਨ੍ਹਾਂ ਦਾ ਰਾਜਨੀਤਿਕ ਵਿਰੋਧੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਉਸ ਨੇ ਹਮੇਸ਼ਾ ਵਿਰੋਧ ਕੀਤਾ ਪਰ ਇਕ ਹਿੰਦੂ ਹੋਣ ਦੇ ਚੱਲਦੇ ਜਦੋ ਕਾਂਗਰਸ ਹਾਈਕਮਾਂਡ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਨਹੀਂ ਬਣਾਇਆ ਤਾਂ ਇਸ ਦਾ ਉਨ੍ਹਾਂ ਨੂੰ ਦੁੱਖ ਹੋਇਆ ਹੈ।

ਉਨ੍ਹਾਂ ਨੇ ਅੱਗੇ ਕਿਹਾ ਕਿ ਪਰ ਸ਼੍ਰੋਮਣੀ ਅਕਾਲੀ ਦਲ ਵਿਚ ਅਜਿਹਾ ਕੁਝ ਵੀ ਨਹੀਂ ਹੈ। ਸ਼੍ਰੋਮਣੀ ਅਕਾਲੀ ਦਲ 2022 ਵਿਚ ਆਪਣੀ ਸਰਕਾਰ ਬਣਨ ਤੇ ਸਾਰੇ ਧਰਮਾਂ ਨੂੰ ਸਰਕਾਰ ਵਿਚ ਬਰਾਬਰ ਨੁਮਾਇੰਦਗੀ ਦੇਵੇਗਾ।

ਇਹ ਵੀ ਪੜੋ: ਬੀਐਸਐਫ ਦੇ ਅਧਿਕਾਰ ਖੇਤਰ ਨੂੰ ਲੈ ਕੇ ਹੋਈ ਆਲ ਪਾਰਟੀ ਮੀਟਿੰਗ, ਕਈ ਸਿਆਸੀ ਆਗੂ ਹੋਏ ਸ਼ਾਮਲ

ਕਾਬਿਲੇਗੌਰ ਹੈ ਕਿ ਆਉਣ ਵਾਲੀਆਂ 2022 ਦੀਆਂ ਵਿਧਾਨਸਭਾ ਚੋਣਾਂ ਨੂੰ ਲੈ ਕੇ ਹਰ ਇੱਕ ਪਾਰਟੀ ਵੱਲੋਂ ਆਪਣੀਆਂ-ਆਪਣੀਆਂ ਤਿਆਰੀਆਂ ਖਿੱਚ ਲਈਆਂ ਹਨ। ਨਾਲ ਹੀ ਸਿਆਸੀ ਪਾਰਟੀਆਂ ਵੱਲੋਂ ਇੱਕ ਦੂਜੇ ਨੂੰ ਘੇਰਿਆ ਵੀ ਜਾ ਰਿਹਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.