ETV Bharat / state

ਬਹੁ-ਕਰੋੜੀ ਵਜੀਫਾ ਘੁਟਾਲੇ ਦੀ ਸੀਬੀਆਈ ਜਾਂਚ ਲਈ ਮੋਤੀ ਮਹਿਲ ਦਾ ਕਰਾਂਗੇ ਘਿਰਾਓ: ਬੈਂਸ

author img

By

Published : Sep 1, 2020, 8:53 PM IST

ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਨਜੀਤ ਸਿੰਘ ਬੈਂਸ ਸਾਈਕਲ ਯਾਤਰਾ ਵਿੱਚ ਹਿੱਸਾ ਲੈਣ ਵਾਲੇ ਵਰਕਰਾਂ ਦਾ ਸਨਮਾਨ ਕਰਨ ਲਈ ਫ਼ਰੀਦਕੋਟ ਪੁੱਜੇ। ਇਸ ਮੌਕੇ ਉਨ੍ਹਾਂ ਵਜੀਫਾ ਘੁਟਾਲੇ ਦੀ ਸੀਬੀਆਈ ਜਾਂਚ ਨੂੰ ਲੈ ਕੇ 7 ਸਤੰਬਰ ਨੂੰ ਮੁੱਖ ਮੰਤਰੀ ਦੀ ਪਟਿਆਲਾ ਰਿਹਾਇਸ਼ ਦਾ ਘਿਰਾਉ ਕਰਨ ਦਾ ਵੀ ਐਲਾਨ ਕੀਤਾ।

ਬਹੁ-ਕਰੋੜੀ ਵਜੀਫਾ ਘੁਟਾਲੇ ਦੀ ਸੀਬੀਆਈ ਜਾਂਚ ਲਈ ਮੋਤੀ ਮਹਿਲ ਦਾ ਕਰਾਂਗੇ ਘਿਰਾਓ: ਬੈਂਸ
ਬਹੁ-ਕਰੋੜੀ ਵਜੀਫਾ ਘੁਟਾਲੇ ਦੀ ਸੀਬੀਆਈ ਜਾਂਚ ਲਈ ਮੋਤੀ ਮਹਿਲ ਦਾ ਕਰਾਂਗੇ ਘਿਰਾਓ: ਬੈਂਸ

ਫ਼ਰੀਦਕੋਟ: ਲੋਕ ਇਨਸਾਫ ਪਾਰਟੀ ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਮੰਗਲਵਾਰ ਨੂੰ ਇੱਥੇ ਸਾਈਕਲ ਯਾਤਰਾ ਵਿੱਚ ਹਿੱਸਾ ਲੈਣ ਵਾਲੇ ਵਰਕਰਾਂ ਦਾ ਸਨਮਾਨ ਕਰਨ ਲਈ ਵਿਸ਼ੇਸ਼ ਤੌਰ 'ਤੇ ਪੁੱਜੇ। ਇੱਥੇ ਉਨ੍ਹਾਂ ਨੇ ਕੋਟਕਪੂਰਾ ਅਤੇ ਫ਼ਰੀਦਕੋਟ ਦੇ ਪਾਰਟੀ ਵਰਕਰਾਂ ਨੂੰ ਸਨਮਾਨਤ ਕੀਤਾ। ਖੇਤੀ ਆਰਡੀਨੈਂਸ ਅਤੇ ਵਜੀਫਾ ਘੁਟਾਲੇ ਨੂੰ ਲੈ ਕੇ ਉਨ੍ਹਾਂ ਪਾਰਟੀ ਵੱਲੋਂ 7 ਸਤੰਬਰ ਨੂੰ ਮੋਤੀ ਮਹਿਲ ਦਾ ਘਿਰਾਉ ਕਰਨ ਦਾ ਵੀ ਐਲਾਨ ਕੀਤਾ।

ਬਹੁ-ਕਰੋੜੀ ਵਜੀਫਾ ਘੁਟਾਲੇ ਦੀ ਸੀਬੀਆਈ ਜਾਂਚ ਲਈ ਮੋਤੀ ਮਹਿਲ ਦਾ ਕਰਾਂਗੇ ਘਿਰਾਓ: ਬੈਂਸ

ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਉਹ ਖੇਤੀ ਸੁਧਾਰ ਆਰਡੀਨੈਂਸ ਨੂੰ ਰੱਦ ਕਰਵਾਉਣ ਲਈ ਅੰਮ੍ਰਿਤਸਰ ਤੋਂ ਚੰਡੀਗੜ੍ਹ ਮੁੱਖ ਮੰਤਰੀ ਭਵਨ ਤੱਕ 300 ਕਿਲੋਮੀਟਰ ਸਾਈਕਲ ਯਾਤਰਾ ਕਰਨ ਵਾਲੇ ਪਾਰਟੀ ਵਰਕਰਾਂ ਦਾ ਧੰਨਵਾਦ ਕਰਨ ਲਈ ਪੁੱਜੇ ਹਨ। ਉਨ੍ਹਾਂ ਕਿਹਾ ਕਿ ਖੇਤੀ ਸੁਧਾਰ ਆਰਡੀਨੈਂਸ ਨੂੰ ਰੱਦ ਕਰਨ ਲਈ ਅਜੇ ਸਿਰਫ਼ ਵਿਧਾਨ ਸਭਾ ਵਿੱਚ ਪ੍ਰਸਤਾਵ ਪਾਸ ਕੀਤਾ ਗਿਆ ਹੈ। ਲੜਾਈ ਜਾਰੀ ਹੈ।

ਆਰਡੀਨੈਂਸ 'ਤੇ ਅਕਾਲੀ ਦਲ ਦੇ ਸਟੈਂਡ ਬਾਰੇ ਉਨ੍ਹਾਂ ਕਿਹਾ ਅਕਾਲੀ ਦਲ ਹੁਣ ਉਹ ਅਕਾਲੀ ਦਲ ਨਹੀਂ ਰਿਹਾ, ਜੋ ਲੋਕ ਮੁੱਦਿਆਂ 'ਤੇ ਲੜਦਾ ਹੁੰਦਾ ਸੀ, ਹੁਣ ਉਹ ਆਪਣੀ ਚਮੜੀ ਬਚਾਉਣ ਲਈ ਮੋਦੀ ਦਾ ਤੋਤਾ ਬਣ ਗਿਆ ਹੈ। ਇਸਤੋਂ ਇਲਾਵਾ ਉਨ੍ਹਾਂ ਕਿਹਾ ਕਿ ਭਾਜਪਾ ਦੇ ਦੋ ਵਿਧਾਇਕਾਂ ਨੇ ਵੀ ਕਿਸਾਨਾਂ ਦੇ ਵਿਰੁਧ ਆਰਡੀਨੈਂਸ ਵਿੱਚ ਹਾਮੀ ਭਰੀ ਹੈ।

ਐਸਸੀ ਪੋਸਟ ਮੈਟ੍ਰਿਕ ਵਜੀਫਾ ਘੁਟਾਲੇ 'ਤੇ ਲੋਕ ਇਨਸਾਫ ਪਾਰਟੀ ਆਗੂ ਨੇ ਕਿਹਾ ਕਿ ਇਹ ਇੱਕ ਬਹੁ-ਕਰੋੜੀ ਘੁਟਾਲਾ ਹੈ। ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਘੁਟਾਲੇ ਵਿੱਚ ਦਲਿਤ ਵਿਦਿਆਰਥੀਆਂ ਦੇ ਵਜੀਫ਼ੇ ਵਿੱਚ ਘੁਟਾਲਾ ਹੋਣ ਦੀ ਰਿਪੋਰਟ ਵੀ ਦਿੱਤੀ, ਪਰ ਉਹ ਟੱਸ ਤੋਂ ਮੱਸ ਨਹੀਂ ਹੋਏ।

ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਜ਼ਿਲ੍ਹਾ ਪੱਧਰ 'ਤੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਦਿੱਤੇ ਗਏ ਹਨ। ਜੇਕਰ ਮੁੱਖ ਮੰਤਰੀ ਨੇ ਉਨ੍ਹਾਂ ਦੀ ਮੰਗ ਨਾ ਮੰਨੀ ਤਾਂ 7 ਸਤੰਬਰ ਨੂੰ ਮੋਤੀ ਮਹਿਲ ਦਾ ਘਿਰਾਉ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਸਿਰਫ ਪ੍ਰਦਰਸ਼ਨਾਂ ਤੱਕ ਹੀ ਨਹੀਂ ਸਗੋਂ ਘੁਟਾਲਾ ਕਰਨ ਵਾਲੇ ਮੰਤਰੀ ਨੂੰ ਸਜ਼ਾ ਦਿਵਾਉਣ ਲਈ ਸੀਬੀਆਈ ਦੀ ਮੰਗ ਕਰਨ ਨੂੰ ਲੈ ਕੇ ਸੁਪਰੀਮ ਕੋਰਟ ਤੱਕ ਪਹੁੰਚ ਕਰਨਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.