ETV Bharat / state

ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮੋਟਰਸਾਈਕਲ ਮਾਰਚ

author img

By

Published : Mar 16, 2021, 2:34 PM IST

ਸੰਯੁਕਤ ਕਿਸਾਨ ਮੋਰਚੇ ਵੱਲੋਂ ਜਿੱਥੇ ਦਿੱਲੀ ਦੇ ਵੱਖ ਵੱਖ ਬਾਰਡਰਾਂ ਤੇ ਕੇਂਦਰੀ ਕਿਸਾਨ ਵਿਰੋਧੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕੀਤਾ ਜਾ ਰਿਹਾ ਉੱਥੇ ਹੀ ਸੰਘਰਸ਼ ਵਿੱਚ ਨੌਜਵਾਨਾਂ ਅਤੇ ਬੀਬੀਆਂ ਦੀ ਸ਼ਮੂਲੀਅਤ ਵਧਾਉਣ ਲਈ ਸੰਯੁਕਤ ਕਿਸਾਨ ਮੋਰਚੇ ਦਾ ਹਿੱਸਾ ਰਹੀ ਕਿਰਤੀ ਕਿਸਾਨ ਯੂਨੀਅਨ ਨੇ ਨੌਜਵਾਨ ਭਾਰਤ ਸਭਾ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਨਾਲ ਮਿਲ ਕੇ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡ ਦੀਪ ਸਿੰਘ ਵਾਲਾ ਤੋਂ ਮੋਟਰਸਾਈਕਲ ਮਾਰਚ ਕੱਢਿਆ ਜਿਸ ਦੀ ਅਗਵਾਈ ਐਕਟਰਸ ਅਤੇ ਕਿਸਾਨ ਆਗੂ ਸੋਨੀਆ ਮਾਨ ਨੇ ਕੀਤੀ।

ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮੋਟਰਸਾਈਕਲ ਮਾਰਚ
ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮੋਟਰਸਾਈਕਲ ਮਾਰਚ

ਫ਼ਰੀਦਕੋਟ : ਸੰਯੁਕਤ ਕਿਸਾਨ ਮੋਰਚੇ ਵੱਲੋਂ ਜਿੱਥੇ ਦਿੱਲੀ ਦੇ ਵੱਖ ਵੱਖ ਬਾਰਡਰਾਂ ਤੇ ਕੇਂਦਰੀ ਕਿਸਾਨ ਵਿਰੋਧੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕੀਤਾ ਜਾ ਰਿਹਾ ਉੱਥੇ ਹੀ ਸੰਘਰਸ਼ ਵਿੱਚ ਨੌਜਵਾਨਾਂ ਅਤੇ ਬੀਬੀਆਂ ਦੀ ਸ਼ਮੂਲੀਅਤ ਵਧਾਉਣ ਲਈ ਸੰਯੁਕਤ ਕਿਸਾਨ ਮੋਰਚੇ ਦਾ ਹਿੱਸਾ ਰਹੀ ਕਿਰਤੀ ਕਿਸਾਨ ਯੂਨੀਅਨ ਨੇ ਨੌਜਵਾਨ ਭਾਰਤ ਸਭਾ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਨਾਲ ਮਿਲ ਕੇ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡ ਦੀਪ ਸਿੰਘ ਵਾਲਾ ਤੋਂ ਮੋਟਰਸਾਈਕਲ ਮਾਰਚ ਕੱਢਿਆ ਜਿਸ ਦੀ ਅਗਵਾਈ ਐਕਟਰਸ ਅਤੇ ਕਿਸਾਨ ਆਗੂ ਸੋਨੀਆ ਮਾਨ ਨੇ ਕੀਤੀ।

ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮੋਟਰਸਾਈਕਲ ਮਾਰਚ

ਇਸ ਮੌਕੇ ਗੱਲਬਾਤ ਕਰਦਿਆਂ ਸੋਨੀਆ ਮਾਨ ਨੇ ਕਿਹਾ ਕਿ ਕਿਸਾਨ ਸੰਘਰਸ਼ ਪੂਰੀ ਤਰ੍ਹਾਂ ਭਖਿਆ ਹੋਇਆ ਅਤੇ ਪੂਰੇ ਭਾਰਤ ਅੰਦਰ ਕਿਸਾਨ ਸੰਘਰਸ਼ ਫੈਲ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਗੂ ਬੰਗਾਲ 'ਚ ਹੋਣ ਵਾਲੀਆਂ ਚੋਣਾਂ ਵਿੱਚ ਭਾਜਪਾ ਦਾ ਵਿਰੋਧ ਕਰਨ ਲਈ ਗਏ ਹੋਏ ਹਨ ਅਤੇ ਜੇਕਰ ਭਾਜਪਾ ਨੂੰ ਬੰਗਾਲ ਵਿੱਚ ਹਾਰ ਮਿਲਦੀ ਹੈ ਤਾਂ ਇਹ ਭਾਜਪਾ ਲਈ ਬਹੁਤ ਵੱਡਾ ਝਟਕਾ ਹੋਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਮੋਰਚੇ ਵਿੱਚ ਸ਼ੁਰੂ ਤੋਂ ਹੀ ਬਜ਼ੁਰਗ ਜ਼ਿਆਦਾ ਗਿਣਤੀ ਵਿੱਚ ਹਨ ਅਤੇ ਖਾਸਕਰ ਬਜ਼ੁਰਗ ਬੀਬੀਆਂ ਵੱਡੀ ਗਿਣਤੀ ਵਿਚ ਕਿਸਾਨ ਸੰਘਰਸ਼ ਦਾ ਹਿੱਸਾ ਬਣੀਆਂ ਹੋਈਆਂ ਹਨ। ਹੁਣ ਸਾਡਾ ਨੌਜਵਾਨਾਂ ਦਾ ਵੀ ਫ਼ਰਜ਼ ਬਣਦਾ ਆਪਣੇ ਬਜ਼ੁਰਗਾਂ ਦੀ ਸੇਵਾ ਕਰਨ ਦਾ।

ਉਨ੍ਹਾਂ ਕਿਹਾ ਕਿ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦਾ ਸ਼ਹੀਦਾ ਦਿਹਾੜਾਿ ਕਿਸਾਨ ਮੋਰਚੇ ਵੱਲੋਂ ਸ਼ਰਧਾਂਜਲੀ ਸਮਾਗਮ ਵਜੋਂ ਮਨਾਇਆ ਜਾਵੇਗਾ। ਉਨ੍ਹਾਂ ਨੇ ਜੋ ਮੋਟਰਸਾਈਕਲ ਮਾਰਚ ਕੀਤੇ ਹਨ ਉਨ੍ਹਾਂ ਲੋਕਾਂ ਨੂੰ ਮੋੜਵਾਂ ਜਵਾਬ ਹੈ ਜੋ ਕਹਿੰਦੇ ਹਨ ਕਿ ਕਿਸਾਨ ਸੰਘਰਸ਼ ਵਿੱਚੋਂ ਨੌਜਵਾਨ ਵੱਖ ਹੋ ਗਏ ਹਨ। ਉਨ੍ਹਾਂ ਕਿਹਾ ਕਿ 23 ਮਾਰਚ ਨੂੰ ਨੌਜਵਾਨ ਹੁਸੈਨੀਵਾਲਾ ਸ਼ਹੀਦੀ ਯਾਦਗਾਰ ਤੋਂ ਮਿੱਟੀ ਲੈ ਕੇ ਦਿੱਲੀ ਪਹੁੰਚਣਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.