ETV Bharat / state

ਨਸ਼ੇ ਦਾ ਵਿਰੋਧ ਕਰਨ 'ਤੇ ਨਸ਼ੇੜੀਆਂ ਨੇ ਕੀਤਾ ਨੌਜਵਾਨ ਦਾ ਕਤਲ, ਮੁਲਜ਼ਮ ਕਾਬੂ

author img

By

Published : Aug 8, 2023, 7:59 AM IST

ਫਰੀਦਕੋਟ ਦੇ ਪਿੰਡ ਢਿੱਲਵਾਂ ਖੁਰਦ ਵਿੱਚ ਨਸ਼ੇ ਦਾ ਵਿਰੋਧ ਕਰਨ ’ਤੇ ਨੌਜਵਾਨ ਦਾ ਕਤਲ ਕਰਨ ਵਾਲੇ ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਨੇ ਨੌਜਵਾਨ ਦਾ ਕਤਲ ਗੋਲੀਆਂ ਮਾਰਕੇ ਕੀਤਾ ਸੀ ਤੇ ਪੁਲਿਸ ਨੇ ਮੁਲਜ਼ਮਾਂ ਤੋਂ ਪਿਸਤੌਲ ਵੀ ਬਰਾਮਦ ਕਰ ਲਿਆ ਹੈ, ਜਿਸ ਨਾਲ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਸੀ।

Murder of a youth in Dhilwan Khurd
Murder of a youth in Dhilwan Khurd

ਐਸ.ਐਸ.ਪੀ ਫਰੀਦਕੋਟ ਹਰਜੀਤ ਸਿੰਘ ਨੇ ਦਿੱਤੀ ਜਾਣਕਾਰੀ

ਫਰੀਦਕੋਟ: ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਨਸ਼ੇ ਦੀ ਰੋਕਥਾਮ ਲਈ ਵੱਡੇ-ਵੱਡੇ ਵਾਅਦੇ ਕੀਤੇ ਜਾਂਦੇ ਹਨ, ਪਰ ਪੰਜਾਬ ਵਿੱਚ ਨਸ਼ਾ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਇਸੇ ਨਸ਼ੇ ਦੀ ਜੜ੍ਹ ਨੂੰ ਖ਼ਤਮ ਕਰਨ ਲਈ ਫਰੀਦਕੋਟ ਦੇ ਪਿੰਡ ਢਿੱਲਵਾਂ ਖੁਰਦ ਦੀ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰ ਨੂੰ ਉਸ ਵਕਤ ਆਪਣੀ ਜਾਨ ਗਵਾਉਣੀ ਪਈ, ਜਦੋਂ ਉਸ ਵੱਲੋਂ ਪਿੰਡ ਵਿੱਚ ਵਿਕਦੇ ਨਸ਼ੇ ਨੂੰ ਲੈਕੇ ਨਸ਼ਾ ਤਸਕਰਾਂ ਦਾ ਵਿਰੋਧ ਕੀਤਾ ਅਤੇ ਇਸ ਤਕਰਾਰ ਦੌਰਾ ਨਸ਼ਾ ਵੇਚਣ ਵਾਲਿਆਂ ਨੇ ਗੋਲੀ ਮਾਰਕੇ ਨੌਜਵਾਨ ਦਾ ਕਤਲ ਕਰ ਦਿੱਤਾ।

ਮੁਲਜ਼ਮ ਗ੍ਰਿਫ਼ਤਾਰ: ਇਸ ਦੌਰਾਨ ਹੀ ਪੁਲਿਸ ਵੱਲੋਂ ਜਾਂਚ ਦੌਰਾਨ 2 ਮਹਿਲਾਵਾਂ ਅਤੇ 1 ਨਾਬਾਲਿਗ ਸਮੇਤ 5 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਵਿੱਚ 2 ਮਹਿਲਾਵਾਂ ਤੇ ਗੋਲੀ ਚਲਾਉਣ ਵਾਲੇ 1 ਵਿਅਕਤੀ ਨੂੰ ਪਹਿਲਾਂ ਹੀ ਗਿਰਫ਼ਤਾਰ ਕਰ ਲਿਆ ਗਿਆ ਸੀ, ਪਰ 2 ਮੁਲਜ਼ਮ ਹਾਲੇ ਵੀ ਫ਼ਰਾਰ ਚੱਲ ਰਹੇ ਸਨ, ਜਿਨ੍ਹਾਂ ਨੂੰ ਪੁਲਿਸ ਨੇ ਗਿਰਫ਼ਤਾਰ ਕਰ ਲਿਆ ਹੈ।

ਨਸ਼ੇ ਦੇ ਕਾਰੋਬਾਰੀਆਂ ਦਾ ਪਰਦਾਫਾਸ: ਇਸ ਮਾਮਲੇ ਦੀ ਜਾਣਕਰੀ ਦਿੰਦੇ ਹੋਏ ਐਸ.ਐਸ.ਪੀ ਫਰੀਦਕੋਟ ਹਰਜੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਮੁੱਖ ਮੁਲਜ਼ਮ ਅਵਤਾਰ ਸਿੰਘ ਤਿਆਰੀ ਜੋ ਨਸ਼ੇ ਦਾ ਕਾਰੋਬਾਰ ਕਰਦਾ ਸੀ ਅਤੇ ਇਸਦਾ ਸਾਥੀ ਅਮਨਦੀਪ ਸਿੰਘ ਜਿਸ ਵੱਲੋਂ ਗੋਲੀ ਚਲਾਈ ਗਈ ਸੀ ਅਤੇ 2 ਮਹਿਲਾਵਾਂ ਜਿੰਨ੍ਹਾਂ ਵੱਲੋਂ ਇਨ੍ਹਾਂ ਨੂੰ ਉਕਸਾਇਆ ਗਿਆ ਸੀ, ਇਹਨਾਂ ਸਾਰਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਉਹਨਾਂ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਇੱਕ ਨਾਬਾਲਿਗ ਵੀ ਸ਼ਾਮਲ ਹੈ, ਜਿਸ ਜੋ ਨਸ਼ੇ ਦੇ ਕਾਰੋਬਾਰ ਵਿੱਚ ਆਪਣੇ ਪਿਤਾ ਦਾ ਸਾਥ ਦਿੰਦਾ ਸੀ, ਪੁਲਿਸ ਨੇ ਉਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਵਿੱਚ ਮੁਲਜ਼ਮਾਂ ਵੱਲੋਂ ਕਤਲ ਲਈ ਇਸਤੇਮਾਲ ਕੀਤਾ ਦੇਸੀ ਪਿਸਤੌਲ ਵੀ ਪੁਲਿਸ ਨੇ ਬਰਾਮਦ ਕਰ ਲਿਆ ਹੈ। ਜਿਸ ਬਾਰੇ ਪਤਾ ਲੱਗਾ ਹੈ ਕਿ ਅਮਨਦੀਪ ਨੇ ਇਹ ਪਿਸਤੌਲ ਕੁੱਝ ਦਿਨ ਪਹਿਲਾਂ ਹੀ ਆਪਣੇ ਕਿਸੇ ਰਿਸ਼ਤੇਦਾਰ ਤੋਂ ਖਰੀਦਿਆ ਸੀ, ਜਿਸ ਸਬੰਧੀ ਵੀ ਜਾਂਚ ਕੀਤੀ ਜਾ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.