ETV Bharat / state

ਕੋਟਕਪੁਰਾ ਗੋਲੀਕਾਂਡ ਮਾਮਲੇ ਦੀ ਅਗਲੀ ਸੁਣਵਾਈ 23 ਅਗਸਤ ਨੂੰ

author img

By

Published : Aug 7, 2019, 2:33 PM IST

ਫ਼ੋਟੋ

ਫ਼ਰੀਦਕੋਟ ਮੈਜਿਸਟਰੇਟ ਦੀ ਅਦਾਲਤ ਵਿੱਚ ਕੋਟਕਪੂਰਾ ਗੋਲੀ ਕਾਂਡ ਮਾਮਲੇ 'ਤੇ ਹੋਈ ਸੁਣਵਾਈ ਦੇ ਦੌਰਾਨ ਦੋਹਾਂ ਧਿਰਾਂ ਦੀਆਂ ਦਰਖ਼ਾਸਤਾਂ ਰੱਦ ਕਰ ਦਿੱਤੀਆਂ। ਅਦਾਲਤ ਵੱਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 23 ਅਗਸਤ ਨਿਰਧਾਰਿਤ ਕੀਤੀ ਗਈ ਹੈ।

ਫ਼ਰੀਦਕੋਟ: ਬੀਤੇ ਦਿਨੀਂ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਕੋਟਕਪੂਰਾ ਗੋਲੀ ਕਾਂਡ ਮਾਮਲੇ 'ਤੇ ਹੋਈ ਸੁਣਵਾਈ ਦੇ ਦੌਰਾਨ ਦੋਹਾਂ ਧਿਰਾਂ ਦੀਆਂ ਦਰਖਾਸਤਾਂ ਰੱਦ ਕਰ ਦਿੱਤੀਆਂ। ਦਰਖਾਸਤਾਂ ਰੱਦ ਹੋਣ 'ਤੇ ਮਾਣਯੋਗ ਅਦਾਲਤ ਨੇ ਫ਼ਰੀਦਕੋਟ ਦੀ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੂੰ ਕੇਸ ਅਟੈਚ ਕੀਤਾ ਸੀ ਜਿਸ ਦੀ ਪੇਸ਼ੀ ਬੁੱਧਵਾਰ ਨੂੰ ਹੋਈ।

ਵੀਡੀਓ

ਇਸ ਮਾਮਲੇ ਦੀ ਪੇਸ਼ੀ ਦੌਰਾਨ ਪੰਜੇ ਪੁਲਿਸ ਅਧਿਕਾਰੀ ਆਈ.ਜੀ ਪਰਜੀਤ ਸਿੰਘ ਉਮਰਾਨੰਗਲ, ਸਾਬਕਾ ਐਸ.ਐਸ.ਪੀ ਚਰਨਜੀਤ ਸਿੰਘ ਸ਼ਰਮਾ, ਐਸ.ਐਚ.ਓ ਗੁਰਦੀਪ ਸਿੰਘ ਪੰਧੇਰ, ਬਲਜੀਤ ਸਿੰਘ ਸਿੱਧੂ, ਪਰਮਜੀਤ ਸਿੰਘ ਪੰਨੂੰ ਸਣੇ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਅਦਾਲਤ ਸਾਹਮਣੇ ਪੇਸ਼ ਹੋਏ।

ਹੁਣ ਮਾਣਯੋਗ ਅਦਾਲਤ ਵੱਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 23 ਅਗਸਤ ਨਿਰਧਾਰਿਤ ਕੀਤੀ ਗਈ ਹੈ ਜਿਸ ਦੌਰਾਨ ਸਾਰੇ ਨਾਮਜਦਾਂ ਦਾ ਪਹੁੰਚਣਾ ਲਾਜ਼ਮੀ ਹੋਵੇਗਾ। ਜਿਸ ਤਰੀਕੇ ਨਾਲ ਥੋੜ੍ਹੇ-ਥੋੜ੍ਹੇ ਦਿਨਾਂ ਦੇ ਵਕਫ਼ੇ 'ਤੇ ਲਗਾਤਾਰ ਤਰੀਕਾਂ ਪੈ ਰਹੀਆਂ ਹਨ, ਇਸ ਤੋਂ ਲੱਗਦਾ ਹੈ ਕਿ ਇਸ ਮਾਮਲੇ ਦਾ ਫੈਸਲਾ ਜਲਦ ਹੀ ਆ ਸਕੇਗਾ।

Intro:ਕੋਟਕਪੁਰਾ ਗੋਲੀਕਾਂਡ ਮਾਮਲੇ ਦੀ ਅਗਲੀ ਸੁਣਵਾਈ ੨੩ ਅਗਸਤ ਨੁੰ


Body:ਬੀਤੇ ਦਿਨੀਂ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਕੋਟਕਪੂਰਾ ਗੋਲੀ ਕਾਂਡ ਮਾਮਲੇ ਤੇ ਹੋਈ ਸੁਣਵਾਈ ਦੇ ਦੌਰਾਨ ਦੋਹਾਂ ਧਿਰਾਂ ਦੀਆਂ ਦਰਖਾਸਤਾਂ ਰੱਦ ਹੋਣ ਤੇ ਮਾਨਯੋਗ ਅਦਾਲਤ ਨੇ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਫ਼ਰੀਦਕੋਟ ਨੂੰ ਕੇਸ ਅਟੈਚ ਕੀਤਾ ਸੀ ਜਿਸ ਦੀ ਤਾਰੀਖ ਪੇਸ਼ੀ ਅੱਜ ਦੀ ਨਿਰਧਾਰਤ ਕੀਤੀ ਗਈ ਸੀ ਇਸ ਮਾਮਲੇ ਵਿੱਚ ਅੱਜ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਫ਼ਰੀਦਕੋਟ ਵਿੱਚ ਪੇਸ਼ੀ ਹੋਈ ਜਿਸ ਤੇ ਮਾਮਲੇ ਦੇ ਨਾਮਜ਼ਦ ਪੰਜ ਪੁਲਿਸ ਅਧਿਕਾਰੀ ਅਤੇ ਇੱਕ ਸਾਬਕਾ ਅਕਾਲੀ ਵਿਧਾਇਕ ਪੇਸ਼ ਹੋਏ ਹੁਣ ਮਾਣਯੋਗ ਅਦਾਲਤ ਨੇ ਇਸ ਮਾਮਲੇ ਦੀ ਅਗਲੀ ਤਰੀਕ ਪੇਸ਼ੀ ਤੇਈ ਅਗਸਤ ਨਿਰਧਾਰਿਤ ਕੀਤੀ ਹੈ ਜਿਸ ਤੇ ਸਾਰੇ ਹੀ ਨਾਮਜਦਾਂ ਨੂੰ ਪਹੁੰਚਣਾ ਪਵੇਗਾ ਥੋੜ੍ਹੇ ਥੋੜ੍ਹੇ ਦਿਨਾਂ ਦੇ ਵਕਫ਼ੇ ਦੇ ਨਾਲ ਲਗਾਤਾਰ ਪੈ ਰਹੀਆਂ ਤਰੀਕਾਂ ਤੇ ਲੱਗਦਾ ਹੈ ਕਿ ਇਸ ਮਾਮਲੇ ਦਾ ਰਿਜ਼ਲਟ ਜਲਦ ਆ ਜਾਵੇਗਾ


Conclusion:ਹੁਣ ਵੇਖਣਾ ਇਹ ਹੋਵੇਗਾ ਕਿ ਆਖਿਰ ਮਾਣਯੋਗ ਅਦਾਲਤ ਇਸ ਮਾਮਲੇ ਵਿਚ ਨਾਮਜਦਾਂ ਨੂੰ ਬਰੀ ਕਰਦੀ ਹੈ ਜਾਂ ਉਨ੍ਹਾਂ ਨੂੰ ਗਿਲ਼ਟੀ ਸ਼ਬਦ ਕਰਕੇ ਸਜ਼ਾ ਸੁਣਾਉਂਦੀ ਹੈ
ETV Bharat Logo

Copyright © 2024 Ushodaya Enterprises Pvt. Ltd., All Rights Reserved.