ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ CPI ਨੇ ਕੀਤੀ ਇਹ ਅਪੀਲ

author img

By

Published : Sep 14, 2021, 5:44 PM IST

ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ CPI ਨੇ ਕੀਤੀ ਇਹ ਅਪੀਲ

ਕਿਸਾਨਾਂ ਨੇ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। CPI ਵੱਲੋਂ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਵਿਸ਼ਾਲ ਇਕੱਠ ਕਰ ਕੇ ਲੋਕਾਂ ਨੂੰ 27 ਸਤੰਬਰ ਦੇ ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ ਜਾਗਰੂਕ ਕੀਤਾ ਗਿਆ।

ਫ਼ਰੀਦਕੋਟ: ਸੰਯੁਕਤ ਕਿਸਾਨ ਮੋਰਚੇ ਵਲੋਂ ਕੇਂਦਰੀ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ 27 ਸਤੰਬਰ ਨੂੰ ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ ਯਤਨ ਕੀਤੇ ਜਾ ਰਹੇ। ਜਿਥੇ ਕਿਸਾਨ ਜਥੇਬੰਦੀਆਂ ਵਲੋਂ ਆਪੋ ਆਪਣੇ ਪੱਧਰ ਤੇ ਕਾਰਜ ਕੀਤੇ ਜਾ ਰਹੇ ਹਨ। ਉਥੇ ਹੀ ਅੱਜ CPI ਵੱਲੋਂ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਦਫ਼ਤਰ(Deputy Commissioner's Office) ਦੇ ਬਾਹਰ ਵਿਸ਼ਾਲ ਇਕੱਠ ਕਰ ਕੇ ਲੋਕਾਂ ਨੂੰ 27 ਸਤੰਬਰ ਦੇ ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ ਜਾਗਰੂਕ ਕੀਤਾ ਗਿਆ।

ਇਸ ਮੌਕੇ ਗੱਲਬਾਤ ਕਰਦਿਆਂ ਕਾਮਰੇਡ ਜਗਰੂਪ ਸਿੰਘ(Comrade Jagroop Singh) ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਅਤੇ ਕਿਸਾਨਾਂ ਮਜਦੂਰਾਂ ਨੂੰ ਇਕੱਠੇ ਹੋਣਾ ਚਾਹੀਦਾ। ਇਸੇ ਲਈ ਅੱਜ ਉਹਨਾਂ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰਦਰਸ਼ਨ ਕੀਤਾ ਜਾ ਰਿਹਾ।

ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨ (Agricultural law) ਰੱਦ ਕਰਵਾਉਂਣ ਦੀ ਮੰਗ ਨੂੰ ਲੈ ਕੇ ਕਿਸਾਨ (farmers) ਦਿੱਲੀ (delhi) ਦੀਆਂ ਬਰੂਹਾਂ 'ਤੇ ਬੈਠੇ ਹਨ ਨਾਲ ਹੀ ਸੰਯੁਕਤ ਕਿਸਾਨ ਮੋਰਚਾ (ksm) ਵੱਲੋਂ ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਦਾ ਪੂਰਨ ਬਾਈਕਾਟ ਕੀਤਾ ਹੋਇਆ।

ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ CPI ਨੇ ਕੀਤੀ ਇਹ ਅਪੀਲ

ਉਥੇ ਹੀ ਇਸ ਮੌਕੇ ਕਿਸਾਨਾਂ ਨੇ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਤੇ ਕਿਹਾ ਕਿ ਵੱਖ-ਵੱਖ ਸੂਬਿਆਂ ਵਿੱਚ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾਵੇਗਾ ਤੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਜਾਵੇਗੀ। ਕੇਂਦਰ ਸਰਕਾਰ ਵੱਲੋਂ ਕਿਹਾ ਜਾ ਰਿਹਾ ਹੈ ਕਿ ਕੁਝ ਕੁ ਕਿਸਾਨ ਹੀ ਵਿਰੋਧ ਕਰ ਰਹੇ ਹਨ ਹੁਣ ਅਸੀਂ ਆਪਣੇ ਆਵਾਜ਼ ਬੁਲੰਦ ਕਰਦੇ ਹੋਏ ਕੇਂਦਰ ਦੀ ਭਾਜਪਾ ਸਰਕਾਰ ਨੂੰ ਆਪਣੀ ਏਕਤਾਂ ਦਿਖਾਉਣੀ ਹੈ ਤੇ ਇਹ ਸਾਬਤ ਕਰਨਾ ਹੈ ਕਿ ਪੂਰੇ ਦੇਸ਼ ਦੇ ਹੀ ਕਿਸਾਨ ਇਹਨਾਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ।

ਕਿਸਾਨ ਆਗੂਆਂ ਨੇ ਕਿਹਾ ਕਿ ਇਹ ਕਿਸਾਨ ਅੰਦੋਲਨ ਨੂੰ ਸਾਰੀਆਂ ਜਾਤਾਂ, ਧਰਮਾਂ, ਰਾਜਾਂ, ਵਰਗਾਂ, ਛੋਟੇ ਵਪਾਰੀਆਂ ਅਤੇ ਸਮਾਜ ਦੇ ਸਾਰੇ ਵਰਗਾਂ ਦਾ ਸਮਰਥਨ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਪ੍ਰਦਰਸ਼ਨ ਸਰਕਾਰ ਦੇ ਕੰਨ ਖੋਲ੍ਹਣ ਲਈ ਕੀਤਾ ਦਿੱਤਾ ਜਾ ਰਿਹਾ ਹੈ ਅਤੇ ਜਦੋਂ ਤੱਕ ਕਿਸਾਨ ਵਿਰੋਧੀ ਕਾਨੂੰਨ ਰੱਦ ਨਹੀਂ ਹੁੰਦੇ ਕਿਸਾਨ ਯੂਨੀਅਨ ਦੇ ਹਰ ਫ਼ੈਸਲੇ ਤੇ ਫੁੱਲ ਚੜ੍ਹਾਏ ਜਾਣਗੇ।

ਇਹ ਵੀ ਪੜ੍ਹੋ:ਚੰਬਾ ’ਚ ਅੱਗ ਦਾ ਤਾਂਡਵ, ਤਿੰਨ ਬੱਚਿਆ ਸਣੇ ਇੰਨੇ ਲੋਕਾਂ ਦੀ ਹੋਈ ਮੌਤ

ETV Bharat Logo

Copyright © 2024 Ushodaya Enterprises Pvt. Ltd., All Rights Reserved.