ETV Bharat / state

ਕੁਸ਼ਲਦੀਪ ਢਿੱਲੋਂ ਨੂੰ ਮੁੜ ਭੇਜਿਆ ਗਿਆ ਦੋ ਦਿਨਾਂ ਦੇ ਰਿਮਾਂਡ 'ਤੇ, 5 ਦਿਨ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਹੋਈ ਸੀ ਅਦਾਲਤ 'ਚ ਪੇਸ਼ੀ

author img

By

Published : May 22, 2023, 7:38 PM IST

ਫਰੀਦਕੋਟ ਅਦਾਲਤ ਵਿੱਚ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਪੰਜ ਦਿਨ ਦੇ ਪੁਲਿਸ ਰਿਮਾਂਡ ਤੋਂ ਬਾਅਦ ਪੇਸ਼ ਕੀਤਾ ਗਿਆ। ਅਦਾਲਤ ਨੇ ਕੁਸ਼ਲਦੀਪ ਢਿੱਲੋਂ ਨੂੰ ਮੁੜ ਤੋਂ 2 ਦਿਨਾਂ ਦੇ ਰਿਮਾਂਡ ਉੱਤੇ ਭੇਜ ਦਿੱਤਾ ਹੈ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਨੂੰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

The Faridket court has sent former MLA Kushaldeep Dhillon on two-day police remand
ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਨੂੰ ਮੁੜ ਭੇਜਿਆ ਗਿਆ ਦੋ ਦਿਨਾਂ ਦੇ ਰਿਮਾਂਡ 'ਤੇ, 5 ਦਿਨ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਹੋਈ ਸੀ ਅਦਾਲਤ 'ਚ ਪੇਸ਼ੀ

ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਨੂੰ ਮੁੜ ਭੇਜਿਆ ਗਿਆ ਦੋ ਦਿਨਾਂ ਦੇ ਰਿਮਾਂਡ 'ਤੇ, 5 ਦਿਨ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਹੋਈ ਸੀ ਅਦਾਲਤ 'ਚ ਪੇਸ਼ੀ

ਫਰੀਦਕੋਟ: ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਬੀਤੇ ਦਿਨੀ ਆਮਦਨ ਤੋਂ ਵੱਧ ਜਾਇਦਾਦ ਅਤੇ ਖਰਚ ਕਰਨ ਦੇ ਇਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਅੱਜ ਪੰਜ ਦਿਨ ਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਵਿਜੀਲੈਂਸ ਦੀ ਟੀਮ ਵੱਲੋਂ ਕਿੱਕੀ ਢਿੱਲੋਂ ਦੇ ਹੋਰ ਰਿਮਾਂਡ ਦੀ ਮੰਗ ਕੀਤੀ ਗਈ ਜਿਸ ਨੂੰ ਮਨਜ਼ੂਰ ਕਰਦੇ ਹੋਏ ਅਦਾਲਤ ਵੱਲੋਂ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ 2 ਦਿਨ ਦੇ ਪੁਲਿਸ ਰਿਮਾਂਡ ਉੱਤੇ ਵਿਜੀਲੈਂਸ ਟੀਮ ਨੂੰ ਸੌਂਪ ਦਿੱਤਾ ਗਿਆ। ਹੁਣ ਵਿਜੀਲੈਂਸ ਦੀ ਟੀਮ 2 ਦਿਨ ਹੋਰ ਕਿੱਕੀ ਢਿੱਲੋਂ ਤੋਂ ਪੁਛਗਿੱਛ ਕਰੇਗੀ।

ਪੁਲਿਸ ਰਿਮਾਂਡ ਖਤਮ: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਅਤੇ ਖਰਚ ਕਰਨ ਦੇ ਇੱਕ ਮਾਮਲੇ ਵਿੱਚ ਵਿਜੀਲੈਂਸ ਵਿਭਾਗ ਵੱਲੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦਾ ਅੱਜ ਪੁਲਿਸ ਰਿਮਾਂਡ ਖਤਮ ਹੋਣ ਉੱਤੇ ਉਨ੍ਹਾਂ ਨੂੰ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੂਤਰਾਂ ਦੀ ਮੰਨੀਏ ਤਾਂ ਵਿਜੀਲੈਂਸ ਵਿਭਾਗ ਵੱਲੋਂ ਇਹ ਕਹਿੰਦੇ ਹੋਏ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਦੇ ਤਿੰਨ ਦਿਨ ਦੇ ਹੋਰ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ ਸੀ ਕਿ ਸਾਬਕਾ ਵਿਧਾਇਕ ਨੂੰ ਬੈਕ ਪੇਨ ਦੀ ਸਮੱਸਿਆ ਹੋਣ ਕਾਰਨ ਉਹਨਾਂ ਤੋਂ ਜ਼ਿਆਦਾ ਪੁੱਛਗਿੱਛ ਨਹੀਂ ਹੋ ਸਕੀ। ਇਸ ਲਈ ਪੁੱਛਗਿੱਛ ਪੂਰੀ ਕਰਨ ਲਈ ਹੋਰ ਪੁਲਿਸ ਰਿਮਾਂਡ ਮੰਗਿਆ ਗਿਆ। ਜਿਸ ਨਾਲ ਸਹਿਮਤ ਹੁੰਦਿਆਂ ਅਦਾਲਤ ਵੱਲੋਂ ਸਾਬਕਾ ਵਿਧਾਇਕ ਨੂੰ 2 ਦਿਨ ਦੇ ਪੁਲਿਸ ਰਿਮਾਂਡ ਉੱਤੇ ਵਿਜੀਲੈਂਸ ਟੀਮ ਨੂੰ ਸੌਂਪ ਦਿੱਤਾ ਗਿਆ।

ਵਿਜੀਲੈਂਸ ਵਿਭਾਗ ਕੋਲ ਠੋਸ ਸਬੂਤ ਨਹੀਂ: ਇਸ ਮੌਕੇ ਗੱਲਬਾਤ ਕਰਦਿਆਂ ਬਚਾਅ ਪੱਖ ਦੇ ਵਕੀਲ ਨੇ ਕਿਹਾ ਕਿ ਵਿਜੀਲੈਂਸ ਵਿਭਾਗ ਕੋਲ ਕੋਈ ਵੀ ਠੋਸ ਸਬੂਤ ਨਹੀਂ ਹੈ। ਵਕੀਲ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪਹਿਲਾਂ ਹੀ ਇਹ ਕਿਹਾ ਸੀ ਕਿ ਜਦੋਂ ਵੀ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਵਿਜੀਲੈਂਸ ਵੱਲੋਂ ਜਾਂਚ ਲਈ ਬੁਲਾਇਆ ਗਿਆ ਉਹ ਵਿਜੀਲੈਂਸ ਸਾਹਮਣੇ ਪੇਸ਼ ਹੋਏ,ਜਦੋਂ ਵਿਜੀਲੈਂਸ ਨੇ ਕੋਈ ਦਸਤਾਵੇਜ਼ ਮੰਗੇ ਉਹਨਾਂ ਵੱਲੋਂ ਦਸਤਾਵੇਜ਼ ਮੁਹੱਈਆ ਕਰਵਾਏ ਗਏ। ਫਿਰ ਵੀ ਪਤਾ ਨਹੀਂ ਕਿਉਂ ਵਿਜੀਲੈਂਸ ਨੇ ਉਹਨਾਂ ਨੂੰ ਗ੍ਰਿਫਤਾਰ ਕਰ ਲਿਆ। ਉਹਨਾਂ ਕਿਹਾ ਕਿ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਕੋਲ ਜੋ ਆਮਦਨ ਅਤੇ ਜਾਇਦਾਦ 2017 ਵਿੱਚ ਸੀ ਉਸ ਦਾ ਵੀ ਉਹਨਾਂ ਵੱਲੋਂ ਇਲੈਕਸ਼ਨ ਕਮਿਸ਼ਨ ਨੂੰ ਐਫੀਡੈਵਿਟ ਦਿੱਤਾ ਗਿਆ ਸੀ ਜੋ ਆਨ ਰਿਕਾਰਡ ਹੈ ਅਤੇ 2022 ਵਿੱਚ ਵੀ ਐਫੀਡੈਵਿਟ ਦਿੱਤਾ ਸੀ। ਉਹਨਾਂ ਕਿਹਾ ਕਿ ਇਹਨਾਂ ਸਮਿਆਂ ਦੌਰਾਨ ਉਹਨਾਂ ਦੀ ਜਾਇਦਾਦ ਵਿੱਚ ਕੋਈ ਵਾਧਾ ਨਹੀਂ ਹੋਇਆ। ਉਹਨਾਂ ਦੱਸਿਆ ਕਿ ਅੱਜ ਅਦਾਲਤ ਵੱਲੋਂ ਕੁਸ਼ਲਦੀਪ ਸਿੰਘ ਢਿੱਲੋਂ ਦਾ 24 ਮਈ ਤੱਕ 2 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ ਅਤੇ ਹੁਣ 24 ਮਈ ਨੂੰ ਮੁੜ ਉਹਨਾਂ ਨੂੰ ਫਰੀਦਕੋਟ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

  1. ਬੀਕੇਯੂ ਉਗਰਾਹਾਂ ਨੇ ਫ਼ਸਲਾਂ ਅਤੇ ਹੋਰ ਨੁਕਸਾਨ ਲਈ ਮੁਆਵਜ਼ੇ ਦੀ ਕੀਤੀ ਮੰਗ
  2. ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਈ ਟਰੈਕਟਰ ਟਰਾਲੀ, ਇੱਕ ਦੀ ਮੌਤ, 25 ਜਣੇ ਹੋਏ ਜ਼ਖ਼ਮੀ
  3. ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਸ਼ੂਟਰ ਫੜ੍ਹੇ, ਵੱਡੀ ਸੰਖਿਆਂ 'ਚ ਅਸਲਾ ਵੀ ਬਰਾਮਦ

24 ਮਈ ਨੂੰ ਫਰੀਦਕੋਟ ਅਦਾਲਤ ਵਿੱਚ ਪੇਸ਼ੀ: ਇਸ ਮੌਕੇ ਜਦੋਂ ਅਦਾਲਤ ਵਿੱਚ ਪੇਸ਼ ਹੋ ਕੇ ਬਾਹਰ ਆਏ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨਾਲ ਗੱਲ ਕਰਨੀ ਚਾਹੀ ਤਾਂ ਉਹਨਾਂ ਸਿਰਫ ਇੰਨ੍ਹਾਂ ਹੀ ਕਿਹਾ ਕਿ ਉਹਨਾਂ ਨੂੰ ਪ੍ਰਮਾਤਮਾਂ ਅਤੇ ਅਦਾਲਤਾਂ ਉਪਰ ਪੂਰਾ ਵਿਸ਼ਵਾਸ ਹੈ ਅਤੇ ਜੋ ਵੀ ਹੋਵੇਗਾ ਠੀਕ ਹੋਵੇਗਾ। ਫਿਲਹਾਲ ਅਦਾਲਤ ਵੱਲੋਂ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਵਿੱਚ ਘਿਰੇ ਸਾਬਕਾ ਹਲਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ 2 ਦਿਨ ਦੇ ਪੁਲਿਸ ਰਿਮਾਂਡ ਉੱਤੇ ਵਿਜੀਲੈਂਸ ਨੂੰ ਸੌਂਪ ਦਿੱਤਾ ਗਿਆ ਹੈ ਅਤੇ ਵਿਜੀਲੈਂਸ ਟੀਮ ਹੁਣ ਸਾਬਕਾ ਵਿਧਾਇਕ ਨੂੰ 24 ਮਈ ਨੂੰ ਮੁੜ ਫਰੀਦਕੋਟ ਅਦਾਲਤ ਵਿੱਚ ਪੇਸ਼ ਕਰੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.