ETV Bharat / state

ਤਾਂਤਰਿਕ ਸੱਦ ਨੌਜਵਾਨ ਦੀ ਦਿੱਤੀ ਬਲੀ !

author img

By

Published : Jun 7, 2022, 6:35 PM IST

ਨੌਜਵਾਨ ਦੀ ਲਾਸ਼ ਸੜਕ ’ਤੇ ਰੱਖ ਪੁਲਿਸ ਖ਼ਿਲਾਫ਼ ਰੋਸ ਮੁਜ਼ਾਹਰਾ
ਨੌਜਵਾਨ ਦੀ ਲਾਸ਼ ਸੜਕ ’ਤੇ ਰੱਖ ਪੁਲਿਸ ਖ਼ਿਲਾਫ਼ ਰੋਸ ਮੁਜ਼ਾਹਰਾ

ਫਰੀਦਕੋਟ ਦੇ ਪਿੰਡ ਗੋਦਾਰਾ ਵਿਖੇ ਨੌਜਵਾਨ ਦੀ ਮੌਤ ਤੋਂ ਬਾਅਦ ਭੜਕੇ ਪਰਿਵਾਰਿਕ ਮੈਂਬਰਾਂ ਤੇ ਪਿੰਡ ਵਾਸੀਆਂ ਨੇ ਇਨਸਾਫ ਦੀ ਮੰਗ ਨੂੰ ਲੈਕੇ ਪੁਲਿਸ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਮ੍ਰਿਤਕ ਦੇਹ ਨੂੰ ਹਾਈਵੇਅ ਉੱਪਰ ਰੱਖ ਕੇ ਪ੍ਰਸ਼ਾਸਨ ਖਿਲਾਫ ਨਾਅਰੇਬਾਜੀ ਕੀਤੀ ਗਈ ਅਤੇ ਇਨਸਾਫ ਦੀ ਮੰਗ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਦੀ ਪੁਲਿਸ ਦੀ ਕਾਰਗੁਜਾਰੀ ਉੱਪਰ ਗੰਭੀਰ ਸਵਾਲ ਚੁੱਕੇ ਹਨ।

ਫਰੀਦਕੋਟ: ਮਾਮਲਾ ਜ਼ਿਲ੍ਹੇ ਦੇ ਪਿੰਡ ਗੋਂਦਾਰਾ ਤੋਂ ਸਾਹਮਣੇ ਆਇਆ ਜਿੱਥੇ ਬੀਤੇ ਦਿਨੀਂ ਇੱਕ ਨੌਜਵਾਨ ਜਸਵੀਰ ਸਿੰਘ ਦੀ ਕੁਝ ਲੋਕਾਂ ਵੱਲੋਂ ਕਥਿਤ ਕੁੱਟਮਾਰ ਕਰ ਕੇ ਸੁੱਟਿਆ ਗਿਆ ਸੀ, ਜਿਸ ਨੂੰ ਇਲਾਜ ਲਈ ਫਰੀਦਕੋਟ ਦੇ GGS ਮੈਡੀਕਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਉਸ ਦੀ ਬੀਤੇ ਦਿਨੀਂ ਇਲਾਜ ਦੌਰਾਨ ਮੌਤ ਹੋ ਗਈ।

ਨੌਜਵਾਨ ਦੀ ਮੌਤ ਤੋਂ ਬਾਅਦ ਭੜਕੇ ਪਿੰਡ ਵਾਲਿਆਂ ਨੇ ਨੈਸ਼ਨਲ ਹਾਈਵੇ ਨੰਬਰ 54’ ਤੇ ਲਾਸ਼ ਰੱਖ ਕੇ ਧਰਨਾ ਲਗਾ ਰੱਖਿਆ ਹੈ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਗੱਲਬਾਤ ਕਰਦਿਆਂ ਪਿੰਡ ਵਾਸੀਆਂ ਅਤੇ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਜਗਸੀਰ ਸਿੰਘ ਨੂੰ ਉਸ ਦੇ ਵਿਚੋਲੇ ਦੇ ਘਰ ਬੁਲਾ ਕੇ ਕੁੱਟਮਾਰ ਕੀਤੀ ਗਈ ਅਤੇ ਬਾਅਦ ਵਿੱਚ ਊਸ ਨੂੰ ਘਰ ਤੋਂ ਬਾਹਰ ਸੁੱਟ ਦਿੱਤਾ ਸੀ ਜਿਸ ਨੂੰ ਉਨ੍ਹਾਂ ਇਲਾਜ ਲਈ ਫਰੀਦਕੋਟ ਦੇ GGS ਮੈਡੀਕਲ ਵਿੱਚ ਭਰਤੀ ਕਰਵਾਇਆ ਸੀ ਜਿੱਥੇ ਜਗਸੀਰ ਸਿੰਘ ਦੀ ਮੌਤ ਹੋ ਗਈ।

ਨੌਜਵਾਨ ਦੀ ਲਾਸ਼ ਸੜਕ ’ਤੇ ਰੱਖ ਪੁਲਿਸ ਖ਼ਿਲਾਫ਼ ਰੋਸ ਮੁਜ਼ਾਹਰਾ

ਪਿੰਡ ਵਾਸੀਆਂ ਅਤੇ ਰਿਸ਼ਤੇਦਾਰਾਂ ਨੇ ਇਲਜਾਮ ਲਗਾਏ ਕਿ ਪੁਲਿਸ ਵੱਲੋਂ ਦੋਸ਼ੀਆਂ ਖ਼ਿਲਾਫ਼ ਕੋਈ ਵੀ ਕਾਰਵਾਈ ਅੱਜ ਤੱਕ ਨਹੀਂ ਕੀਤੀ ਗਈ ਇਸੇ ਲਈ ਉਨ੍ਹਾਂ ਨੂੰ ਅੱਜ ਮਜ਼ਬੂਰਨ ਧਰਨਾ ਲਗਾਉਣਾ ਪਿਆ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਪੁਲਿਸ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕਰਦੀ ਉਨ੍ਹਾਂ ਚਿਰ ਸੰਘਰਸ਼ ਜਾਰੀ ਰਹੇਗਾ। ਇਸ ਸਬੰਧੀ ਜਦੋਂ ਥਾਣਾ ਬਾਜਾਖਾਨਾ ਦੇ SHO ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਵਲੋਂ ਕੁਝ ਵੀ ਬੋਲਣ ਤੋਂ ਇਨਕਾਰ ਕੀਤਾ ਗਿਆ।

ਇਹ ਵੀ ਪੜ੍ਹੋ: ਵਿਜੀਲੈਂਸ ਨੂੰ ਧਰਮਸੋਤ ਦਾ 3 ਦਿਨ ਦਾ ਮਿਲਿਆ ਰਿਮਾਂਡ

ETV Bharat Logo

Copyright © 2024 Ushodaya Enterprises Pvt. Ltd., All Rights Reserved.