ETV Bharat / state

ਸੀਵਰੇਜ ਬੰਦ ਹੋਣ ਕਾਰਨ ਸੜਕਾਂ 'ਤੇ ਭਰਿਆ ਪਾਣੀ

author img

By

Published : Mar 26, 2022, 10:03 PM IST

ਸ਼ੀਵਰੇਜ ਸਿਸਟਮ ਬੰਦ
ਸ਼ੀਵਰੇਜ ਸਿਸਟਮ ਬੰਦ

ਸੀਵਰੇਜ ਦਾ ਗੰਦਾ ਪਾਣੀ ਸੜਕਾਂ ਅਤੇ ਨਾਲੀਆਂ ਵਿਚ ਖੜਾ ਹੋਣ ਕਾਰਨ ਲੋਕਾਂ ਨੂੰ ਆਉਣ ਜਾਣ ਵਿੱਚ ਬਹੁਤ ਭਾਰੀ ਦਿਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਗੰਦੇ ਪਾਣੀ ਦੇ ਚੱਲਦਿਆਂ ਬੱਚਿਆਂ ਅਤੇ ਬਜ਼ੁਰਗਾਂ ਦਾ ਘਰੋਂ ਬਾਹਰ ਨਿਕਲਣਾ ਦੁੱਭਰ ਹੋ ਰਿਹਾ ਹੈ।

ਫਰੀਦਕੋਟ: ਜੈਤੋ ’ਚ ਪਿਛਲੇ ਪਿਛਲੇ ਲੰਮੇ ਸਮੇਂ ਤੋਂ ਸੀਵਰੇਜ ਸਿਸਟਮ ਬੰਦ ਹੋਣ ਕਾਰਨ ਲੋਕਾਂ ਦਾ ਬਹੁਤ ਹੀ ਬੁਰਾ ਹਾਲ ਹੋ ਰਿਹਾ ਹੈ। ਇਸ ਦੇ ਚੱਲਦਿਆਂ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹੋ ਰਹੇ ਹਨ। ਜਿਸ ਕਾਰਨ ਭਿਆਨਕ ਬੀਮਾਰੀਆਂ ਫ਼ੈਲਣ ਦਾ ਖ਼ਦਸ਼ਾ ਬਣਿਆ ਹੋਇਆ ਹੈ।

ਸੀਵਰੇਜ ਦਾ ਗੰਦਾ ਪਾਣੀ ਸੜਕਾਂ ਅਤੇ ਨਾਲੀਆਂ ਵਿਚ ਖੜਾ ਹੋਣ ਕਾਰਨ ਲੋਕਾਂ ਨੂੰ ਆਉਣ ਜਾਣ ਵਿੱਚ ਬਹੁਤ ਭਾਰੀ ਦਿਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਗੰਦੇ ਪਾਣੀ ਦੇ ਚੱਲਦਿਆਂ ਬੱਚਿਆਂ ਅਤੇ ਬਜ਼ੁਰਗਾਂ ਦਾ ਘਰੋਂ ਬਾਹਰ ਨਿਕਲਣਾ ਦੁੱਭਰ ਹੋ ਰਿਹਾ ਹੈ।

ਇਸ ਮੌਕੇ ਲੋਕਾਂ ਨੇ ਕਿਹਾ ਕਿ ਸੀਵਰੇਜ ਦਾ ਪਾਣੀ ਪੀਣ ਵਾਲੇ ਪਾਣੀ ਵਿਚ ਮਿਕਸ ਹੋਣ ਕਾਰਨ ਲੋਕ ਪੀਲੀਏ ਵਰਗੀ ਭਿਆਨਕ ਬਿਮਾਰੀ ਤੋਂ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਸੀਵਰੇਜ ਵਿਭਾਗ ਵੱਲੋਂ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ।

ਇਸ ਮੌਕੇ ਲੋਕਾਂ ਨੇ ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਨੂੰ ਅਪੀਲ ਕੀਤੀ ਕਿ ਸੀਵਰੇਜ ਦੇ ਗੰਦੇ ਪਾਣੀ ਦਾ ਮਸਲਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇ।

ਇਹ ਵੀ ਪੜ੍ਹੋ: ਸਕੂਲ ਵੇਚਣ ਦੇ ਇਸ਼ਤਿਹਾਰ 'ਤੇ ਗਰਮਾਈ ਰਾਜਨੀਤੀ

ETV Bharat Logo

Copyright © 2024 Ushodaya Enterprises Pvt. Ltd., All Rights Reserved.