ਆਂਗਣਵਾੜੀ ਵਰਕਰਾਂ ਨੇ ਫਤਿਹਗੜ੍ਹ ਸਾਹਿਬ ਵਿਖੇ ਲਗਾਇਆ ਧਰਨਾ

author img

By

Published : Sep 24, 2021, 3:59 PM IST

ਆਂਗਣਵਾੜੀ ਵਰਕਰਾਂ ਨੇ ਫਤਿਹਗੜ੍ਹ ਸਾਹਿਬ ਵਿਖੇ ਲਗਾਇਆ ਧਰਨਾ

ਆਂਗਨਵਾੜੀ ਵਰਕਰਾਂ (Anganwadi workers) ਵਲੋਂ ਡੀ.ਸੀ. ਦਫ਼ਤਰ (D.C. Office) ਫਤਹਿਗੜ੍ਹ ਸਾਹਿਬ (Fatehgarh Sahib) ਦੇ ਬਾਹਰ ਆਪਣੀਆਂ ਮੰਗਾਂ ਨੂੰ ਲੈਕੇ ਧਰਨਾ ਲਗਾਇਆ ਗਿਆ।ਇਸ ਦੌਰਾਨ ਧਰਨਾਕਾਰੀਆਂ ਵੱਲੋਂ ਪੰਜਾਬ ਸਰਕਾਰ (Punjab Government) ਅਤੇ ਕੇਂਦਰ ਸਰਕਾਰ (Central Government) ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਧਰਨੇ ਵਿੱਚ ਵੱਡੀ ਗਿਣਤੀ ਵਿੱਚ ਆਂਗਣਵਾੜੀ ਯੂਨੀਅਨ ਦੇ ਆਗੂ ਤੇ ਵਰਕਰ ਮੌਜੂਦ ਸਨ।

ਫਤਿਹਗੜ੍ਹ ਸਾਹਿਬ: ਆਂਗਨਵਾੜੀ ਵਰਕਰਾਂ (Anganwadi workers) ਵਲੋਂ ਡੀ.ਸੀ. ਦਫ਼ਤਰ (D.C. Office) ਫਤਹਿਗੜ੍ਹ ਸਾਹਿਬ (Fatehgarh Sahib) ਦੇ ਬਾਹਰ ਆਪਣੀਆਂ ਮੰਗਾਂ ਨੂੰ ਲੈਕੇ ਧਰਨਾ ਲਗਾਇਆ ਗਿਆ।ਇਸ ਦੌਰਾਨ ਧਰਨਾਕਾਰੀਆਂ ਵੱਲੋਂ ਪੰਜਾਬ ਸਰਕਾਰ (Punjab Government) ਅਤੇ ਕੇਂਦਰ ਸਰਕਾਰ (Central Government) ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਧਰਨੇ ਵਿੱਚ ਵੱਡੀ ਗਿਣਤੀ ਵਿੱਚ ਆਂਗਣਵਾੜੀ ਯੂਨੀਅਨ ਦੇ ਆਗੂ ਤੇ ਵਰਕਰ ਮੌਜੂਦ ਸਨ।

ਆਗੂਆਂ ਗੱਲ ਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਦੀ ਮੰਗ ਹੈ ਕਿ 3 ਤੋਂ 6 ਸਾਲ ਦੇ ਬੱਚਿਆਂ ਨੂੰ ਵਾਪਸ ਆਂਗਨਵਾੜੀ ਸੈਂਟਰਾਂ (Anganwadi Centers) ਨੂੰ ਦਿੱਤੇ ਜਾਣ ਅਤੇ ਆਂਗਨਵਾੜੀ ਸੈਂਟਰਾਂ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾ ਨੂੰ ਪੱਕਾ ਕੀਤਾ ਜਾਵੇ।

ਆਂਗਣਵਾੜੀ ਵਰਕਰਾਂ ਨੇ ਫਤਿਹਗੜ੍ਹ ਸਾਹਿਬ ਵਿਖੇ ਲਗਾਇਆ ਧਰਨਾ

ਇਸ ਮੌਕੇ ਆਂਗਣਵਾੜੀ ਯੂਨੀਅਨ ਦੀ ਪੰਜਾਬ ਪ੍ਰਧਾਨ ਹਰਜੀਤ ਕੌਰ ਪੰਜੋਲਾ ਨੇ ਕਿਹਾ ਕਿ ਇਹ ਧਰਨਾ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਲਾਰਿਆਂ ਤੋਂ ਤੰਗ ਆ ਕੇ ਲਗਾਇਆ ਗਿਆ ਹੈ। ਓਹਨਾਂ ਕਿਹਾ ਮੋਦੀ ਸਰਕਾਰ ਅਤੇ ਪੰਜਾਬ ਸਰਕਾਰ ਨੇ ਸੱਤਾ ਵਿਚ ਆਉਣ ਲਈ ਜਨਤਾ ਨਾਲ ਵਾਅਦੇ ਕੀਤੇ ਸੀ ਪਰ ਹੁਣ ਤੱਕ ਪੂਰੇ ਨਹੀਂ ਹੋਏ।

ਉਨ੍ਹਾਂ ਨੇ ਕਿਹਾ ਕਿ 1975 ਈ. ਤੋਂ ਹੀ ਇਹ ਸਰਕਾਰੀ ਸਕੀਮ ਚੱਲ ਰਹੀ ਹੈ ਜਿਸਦੇ ਤਹਿਤ 3 ਤੋਂ 6 ਸਾਲ ਦੇ ਬੱਚੇ ਆਂਗਨਵਾੜੀ ਸੈਂਟਰਾਂ ਵਿੱਚ ਆਪਣੀ ਮੁੱਢਲੀ ਪੜ੍ਹਾਈ ਕਰਦੇ ਹਨ। ਪਰ ਹੁਣ ਬੱਚਿਆਂ ਦੀ ਗ਼ੈਰਹਾਜ਼ਰੀ ਕਰਕੇ ਆਂਗਨਵਾੜੀ ਸੈਂਟਰ ਸੁੰਨੇ ਪਏ ਹਨ।

ਉਨ੍ਹਾਂ ਨੇ ਮੰਗ ਕੀਤੀ ਕਿ 3 ਤੋਂ 6 ਸਾਲ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਦੇ ਵਿੱਚ ਭੇਜਿਆ ਜਾਵੇ ਤਾਂ ਜੋ ਆਂਗਣਵਾੜੀ ਸੈਂਟਰਾਂ ਦੇ ਵਿੱਚ ਫਿਰ ਤੋਂ ਰੋਣਕ ਪਰਤੇ।

ਉਥੇ ਹੀ ਉਨ੍ਹਾਂ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਤੋਂ ਉਮੀਦ ਹੈ ਕਿ ਉਹ ਮੰਗਾਂ ਨੂੰ ਜਰੂਰ ਪੂਰਾ ਕਰਨਗੇ। ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।

ਇਹ ਵੀ ਪੜ੍ਹੋ:- ਸੈਲੂਨ ਵਾਲੇ ਨੂੰ ਗਲਤ ਵਾਲ ਕਟਣੇ ਭਾਰੀ ਲੱਗਾ 2 ਕਰੋੜ ਦਾ ਜ਼ੁਰਮਾਨਾ

ETV Bharat Logo

Copyright © 2024 Ushodaya Enterprises Pvt. Ltd., All Rights Reserved.