ETV Bharat / state

ਫ਼ਸਲਾਂ ਦੇ ਹੋਏ ਨੁਕਸਾਨ ਦੀ ਦਿੱਤਾ ਜਾਵੇਗਾ ਬਣਦਾ ਮੁਆਵਜ਼ਾ: ਕਾਕਾ ਰਣਦੀਪ ਸਿੰਘ

author img

By

Published : Oct 31, 2021, 8:47 PM IST

ਪੰਜਾਬ ਦੇ ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਵਿੱਚ ਨੁਕਸਾਨੀ ਗਈ ਨਰਮੇ ਦੀ ਫ਼ਸਲ ਦਾ 416 ਕਰੋੜ ਮੁਆਵਜ਼ਾ ਕਿਸਾਨਾਂ ਨੂੰ ਦਿੱਤਾ ਹੈ, ਉਸੇ ਤਰ੍ਹਾਂ ਹੀ ਆਲੂ ਅਤੇ ਸਬਜ਼ੀਆਂ ਤੇ ਫਲਾਂ ਦੇ ਹੋਏ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਬਣਦਾ ਮੁਆਵਜ਼ਾ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਜਲਦ ਦਿੱਤਾ ਜਾਵੇਗਾ।

ਫ਼ਸਲਾਂ ਦੇ ਹੋਏ ਨੁਕਸਾਨ ਦੀ ਦਿੱਤਾ ਜਾਵੇਗਾ ਬਣਦਾ ਮੁਆਵਜ਼ਾ: ਕਾਕਾ ਰਣਦੀਪ ਸਿਘ
ਫ਼ਸਲਾਂ ਦੇ ਹੋਏ ਨੁਕਸਾਨ ਦੀ ਦਿੱਤਾ ਜਾਵੇਗਾ ਬਣਦਾ ਮੁਆਵਜ਼ਾ: ਕਾਕਾ ਰਣਦੀਪ ਸਿਘ

ਫਤਿਹਗੜ੍ਹ ਸਾਹਿਬ: ਪੰਜਾਬ ਦੇ ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ (Punjab Agriculture Minister Kaka Randeep Singh) ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਵਿੱਚ ਨੁਕਸਾਨੀ ਗਈ ਨਰਮੇ ਦੀ ਫ਼ਸਲ ਦਾ 416 ਕਰੋੜ ਮੁਆਵਜ਼ਾ ਕਿਸਾਨਾਂ ਨੂੰ ਦਿੱਤਾ ਹੈ, ਉਸੇ ਤਰ੍ਹਾਂ ਹੀ ਆਲੂ ਅਤੇ ਸਬਜ਼ੀਆਂ ਤੇ ਫਲਾਂ ਦੇ ਹੋਏ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਬਣਦਾ ਮੁਆਵਜ਼ਾ ਪੰਜਾਬ ਸਰਕਾਰ (Government of Punjab) ਵੱਲੋਂ ਕਿਸਾਨਾਂ ਨੂੰ ਜਲਦ ਦਿੱਤਾ ਜਾਵੇਗਾ।

ਦੱਸ ਦੇਈਏ ਕਿ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਸਵ. ਹਰਜੀਤ ਸਿੰਘ ਹੁੰਦਲ ਮੈਮੋਰੀਅਲ ਹਾਕੀ ਕਲੱਬ (Late Harjit Singh Hundal Memorial Hockey Club) ਦੇ ਵੱਲੋਂ ਕਰਵਾਏ ਜਾ ਰਹੇ ਹਾਕੀ ਟੁੂਰਨਾਮੈਂਟ ਦੇ ਫਾਇਨਲ ਮੁਕਾਬਲਿਆਂ ਵਿੱਚ ਇਨਾਮਾਂ ਦੀ ਵੰਡ ਕਰਨ ਦੇ ਲਈ ਵਿਸ਼ੇਸ਼ ਤੌਰ ਤੇ ਪਹੁੰਚੇ ਸਨ।

ਫ਼ਸਲਾਂ ਦੇ ਹੋਏ ਨੁਕਸਾਨ ਦੀ ਦਿੱਤਾ ਜਾਵੇਗਾ ਬਣਦਾ ਮੁਆਵਜ਼ਾ: ਕਾਕਾ ਰਣਦੀਪ ਸਿਘ

ਇਸ ਮੌਕੇ ਹਾਕੀ ਟੂਰਨਾਮੈਂਟ ਕੱਪ ਜਿੱਤਣ ਵਾਲੇ ਰਿਤੂ ਰਾਣੀ ਹਾਕੀ ਕਲੱਬ ਨੂੰ ਕਾਕਾ ਰਣਦੀਪ ਸਿੰਘ ਵੱਲੋਂ ਵਿਸ਼ੇਸ਼ ਤੌਰ ਤੇ ਟਰਾਫੀ ਤੇ ਨਕਦ ਇਨਾਮ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਪੰਜਾਬ ਦੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਵੱਲੋਂ ਕਲੱਬ ਨੂੰ ਇੱਕ ਲੱਖ ਰੁਪਏ ਦੀ ਗ੍ਰਾਂਟ ਜਲਦ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਵੱਧ ਤੋਂ ਵੱਧ ਖੇਡ ਟੂਰਨਾਮੈਂਟ ਕਰਵਾਏ ਜਾਣ ਤਾਂ ਜੋ ਨੌਜਵਾਨੀ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਜਾਵੇ। ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਪਹਿਲੇ ਦਰਜੇ ਤੇ ਲਿਆਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ ਨਰਮੇ ਦੀ ਫ਼ਸਲ ਤੋਂ ਬਾਅਦ ਆਲੂ ਅਤੇ ਹੋਰ ਫ਼ਸਲ ਦੇ ਹੋਏ ਨੁਕਸਾਨ ਦੀ ਸਪੈਸ਼ਲ ਗਿਰਦਾਵਰੀ ਕਰਵਾ ਕੇ ਜਲਦ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।

ਇਸ ਮੌਕੇ ਕਲੱਬ ਦੇ ਪ੍ਰਧਾਨ ਪਰਮਜੀਤ ਸਿੰਘ ਦੇ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਦਾ ਪਹੁੰਚਣ ਤੇ ਵਿਸ਼ੇਸ਼ ਧੰਨਵਾਦ ਕੀਤਾ ਅਤੇ ਟੂਰਨਾਮੈਂਟ ਵਿੱਚ ਹਿੱਸਾ ਲੈਣ ਵਾਲੀਆਂ ਟੀਮਾਂ ਦਾ ਵੀ ਧੰਨਵਾਦ ਕੀਤਾ।

ਇਹ ਵੀ ਪੜ੍ਹੋ: ਚੰਨੀ ਤੇ ਪਰਗਟ ਨੇ ਹਾਕੀ ਗਰਾਊਂਡ 'ਚ ਪਾਈਆਂ ਧੂਮਾ

ETV Bharat Logo

Copyright © 2024 Ushodaya Enterprises Pvt. Ltd., All Rights Reserved.