ETV Bharat / state

Desh Bhagat University: ਦੇਸ਼ ਭਗਤ ਯੂਨੀਵਰਸਿਟੀ ਦੀ ਮਨੇਜਮੈਂਟ 'ਤੇ ਕੇਸ ਦਰਜ

author img

By ETV Bharat Punjabi Team

Published : Sep 17, 2023, 10:04 PM IST

Desh Bhagat University : ਦੇਸ਼ ਭਗਤ ਯੂਨੀਵਰਸਿਟੀ ਦੀ ਮਨੇਜਮੈਂਟ 'ਤੇ ਕੇਸ ਦਰਜ
Desh Bhagat University : ਦੇਸ਼ ਭਗਤ ਯੂਨੀਵਰਸਿਟੀ ਦੀ ਮਨੇਜਮੈਂਟ 'ਤੇ ਕੇਸ ਦਰਜ

ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੀ ਯੂਨੀਵਰਸਿਟੀ (Desh Bhagat University )ਖਿਲਾਫ਼ ਲਗਾਤਾਰ ਧਰਨਾ ਜਾਰੀ ਹੈ। ਇਸ ਮਾਮਲੇ 'ਚ ਹੁਣ ਕੀ ਨਵੀਂ ਜਾਣਕਾਰੀ ਆਈ ਹੈ। ਉਹ ਜਾਣਨ ਲਈ ਪੜ੍ਹੋ ਪੂਰੀ ਖ਼ਬਰ...

Desh Bhagat University : ਦੇਸ਼ ਭਗਤ ਯੂਨੀਵਰਸਿਟੀ ਦੀ ਮਨੇਜਮੈਂਟ 'ਤੇ ਕੇਸ ਦਰਜ

ਫਤਹਿਗੜ੍ਹ ਸਾਹਿਬ: ਦੇਸ਼ ਭਗਤ ਯੂਨੀਵਰਸਿਟੀ (Desh Bhagat University) ਦਾ ਮਾਮਲਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਇਸ ਮਾਮਲੇ 'ਚ ਪੁਲਿਸ ਨੇ ਯੂਨੀਵਰਸਿਟੀ ਮੈਨੇਜਮੈਂਟ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਸ ਸਬੰਧੀ ਫ਼ਤਹਿਗੜ੍ਹ ਸਾਹਿਬ ਦੇ ਡੀਐਸਪੀ ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਬੀਤੇ ਦਿਨੀਂ ਯੂਨੀਵਰਸਿਟੀ (Desh Bhagat University) ਮਾਮਲੇ ਸਬੰਧੀ ਵਿਦਿਆਰਥੀਆਂ ਦੀ ਸ਼ਿਕਾਇਤ ’ਤੇ ਯੂਨੀਵਰਸਿਟੀ ਪ੍ਰਬੰਧਕਾਂ ਖ਼ਿਲਾਫ਼ ਧਾਰਾ 420 ਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਵਿਦਿਆਰਥੀਆਂ ਖ਼ਿਲਾਫ਼ ਦਰਜ ਕੀਤੇ ਮਾਮਲੇ ਸਬੰਧੀ ਡੀ.ਐਸ.ਪੀ. ਨੇ ਕਿਹਾ ਕਿ ਝੜਪ 'ਚ ਜ਼ਖ਼ਮੀ ਹੋਏ ਪੁਲਿਸ ਮੁਲਾਜ਼ਮਾਂ ਦੇ ਬਿਆਨਾਂ ਦੇ ਆਧਾਰ 'ਤੇ ਵਿਦਿਆਰਥੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਸੀ ਪਰ ਵਿਦਿਆਰਥੀਆਂ ਦੇ ਭਵਿੱਖ ਨੂੰ ਦੇਖਦੇ ਹੋਏ ਇਸ ਨੂੰ ਰੱਦ ਕੀਤਾ ਜਾ ਰਿਹਾ ਹੈ ਅਤੇ ਹੁਣ ਵਿਦਿਆਰਥੀਆਂ ਸੰਤੁਸ਼ਟ ਹਨ। ਇਸ ਤੋਂ ਇਲਾਵਾ ਉਨ੍ਹਾਂ ਆਖਿਆ ਕਿ ਯੂਨੀਵਰਸਿਟੀ ਪ੍ਰਬੰਧਕਾਂ ਖ਼ਿਲਾਫ਼ ਦਰਜ ਕੇਸ ਦੀ ਐਫਆਈਆਰ ਦੀ ਕਾਪੀ ਵੀ ਵਿਦਿਆਰਥੀਆਂ ਨੂੰ ਦਿਖਾਈ ਜਿਸ ਨਾਲ ਮਾਮਲਾ ਸ਼ਾਂਤ ਹੋਇਆ।

ਕੈਮਰੇ ਤੋਂ ਭੱਜਦੇ ਨਜ਼ਰ ਆਏ ਐਸ.ਐਚ.ਓ: ਵਿਦਿਆਰਥੀ ਅਤੇ ਯੂਨੀਵਰਸਿਟੀ ਮੈਨੇਜਮੈਂਟ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ, ਜਿਵੇਂ ਹੀ ਮਾਮਲਾ ਦਰਜ ਹੋਣ ਦੀ ਸੂਚਨਾ ਮਿਲੀ ਤਾਂ ਵਿਦਿਆਰਥਣਾਂ ਬੇਹੋਸ਼ ਹੋ ਗਈਆਂ। ਮੌਕੇ 'ਤੇ ਮੌਜੂਦ ਵਿਿਦਆਰਥਣਾਂ ਪੁਲਿਸ ਅਧਿਕਾਰੀਆਂ 'ਤੇ ਗੁੱਸੇ 'ਚ ਕੇੇ ਸੜਕ 'ਤੇ ਬੈਠ ਗਈਆਂ। ਜਿਸ 'ਚ ਅਕਾਲੀ ਦਲ ਅਤੇ ਹੋਰ ਪਾਰਟੀਆ ਵੱਲੋਂ ਵੀ ਉਨ੍ਹਾਂ ਦਾ ਸਮਰਥਨ ਕੀਤਾ ਗਿਆ। ਜਦੋਂ ਵਿਦਿਆਰਥਣਾਂ 'ਤੇ ਦਰਜ ਕੀਤੇ ਗਏ ਕੇਸ ਸਬੰਧੀ ਅਮਲੋਹ ਦੇ ਐਸ.ਐਚ.ਓ. ਰਣਬੀਰ ਕੁਮਾਰ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਇਸ ਇਸ ਲਈ ਉਹ ਕੈਮਰੇ ਤੋਂ ਭੱਜਦੇ ਨਜਰ ਆਏ।

ਐਸ.ਐੱਚ.ਓ. 'ਤੇ ਕਾਰਵਾਈ ਦੀ ਮੰਗ: ਇਸ ਮਾਮਲੇ 'ਤੇ ਖੂਬ ਸਿਆਸਤ ਵੀ ਹੋ ਰਹੀ ਹੈ। ਵਿਦਿਆਰਥੀਆਂ ਨੂੰ ਸਿਆਸੀ ਪਾਰਟੀਆਂ ਦਾ ਸਮਰਥਨ ਮਿਲ ਰਿਹਾ ਹੈ। ਇਸ ਮੌਕੇ ’ਤੇ ਮੌਜੂਦ ਅਕਾਲੀ ਦਲ ਦੇ ਆਗੂ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਵੀ ਯੂਨੀਵਰਸਿਟੀ ਮੈਨੇਜਮੈਂਟ (Desh Bhagat University) ਖ਼ਿਲਾਫ਼ ਦਰਜ ਕੀਤੇ ਜਾ ਰਹੇ ਕੇਸ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਸ਼ਾਂਤਮਈ ਧਰਨਾ ਜਾਰੀ ਰੱਖਣ ਦੀ ਗੱਲ ਆਖੀ ਹੈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਅਮਲੋਹ ਦੇ ਐਸਐਚਓ ਖ਼ਿਲਾਫ਼ ਕਾਰਵਾਈ ਦੀ ਮੰਗ ਵੀ ਕੀਤੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.