ETV Bharat / state

ਸਰਹਿੰਦ ਦੇ ਕਿਸਾਨ ਦੀ ਮੌਤ, ਅੰਦੋਲਨ ਦੌਰਾਨ ਬਿਗੜੀ ਸੀ ਸਿਹਤ

author img

By

Published : Jan 4, 2021, 10:33 PM IST

ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਅਧੀਨ ਪੈਂਦੇ ਪਿੰਡ ਰੁੜਕੀ ਦੇ ਰਹਿਣ ਵਾਲੇ ਇੱਕ ਕਿਸਾਨ ਦੀ ਕਿਸਾਨੀ ਧਰਨੇ ਦੌਰਾਨ ਸਿਹਤ ਖ਼ਰਾਬ ਹੋਣ ਤੋਂ ਬਾਅਦ ਮੌਤ ਹੋ ਗਈ ਹੈ। ਸਿਹਤ ਖ਼ਰਾਬ ਦੇ ਚੱਲਦਿਆਂ ਕਿਸਾਨ ਨੂੰ ਵਾਪਸ ਘਰ ਲਿਆਂਦਾ ਗਿਆ ਸੀ।

ਸਰਹਿੰਦ ਦੇ ਕਿਸਾਨ ਦੀ ਮੌਤ, ਅੰਦੋਲਨ ਦੌਰਾਨ ਬਿਗੜੀ ਸੀ ਸਿਹਤ
ਸਰਹਿੰਦ ਦੇ ਕਿਸਾਨ ਦੀ ਮੌਤ, ਅੰਦੋਲਨ ਦੌਰਾਨ ਬਿਗੜੀ ਸੀ ਸਿਹਤ

ਸ੍ਰੀ ਫ਼ਤਿਹਗੜ੍ਹ ਸਾਹਿਬ: ਕੇਂਦਰ ਦੇ ਕਾਲੇ ਕਾਨੂੰਨਾਂ ਦੇ ਵਿਰੁੱਧ ਮੋਰਚਾ ਸੰਭਾਲੀ ਬੈਠੇ ਕਿਸਾਨਾਂ ਦੀਆਂ ਕੀਮਤੀ ਜਾਨਾਂ ਜਾ ਰਹੀਆਂ ਹਨ। ਪਰ ਇਸ ਦੇ ਬਾਵਜੂਦ ਕੇਂਦਰ ਸਰਕਾਰ ਦੇ ਕੰਨਾਂ ਉੱਪਰ ਜੂੰ ਨਹੀਂ ਸਰਕ ਰਹੀ। ਸੋਮਵਾਰ ਨੂੰ ਸਰਹਿੰਦ ਦੇ ਨੇੜਲੇ ਪਿੰਡ ਰੁੜਕੀ ਦੇ ਰਹਿਣ ਵਾਲੇ ਕਿਸਾਨ ਦੀ ਮੌਤ ਹੋ ਗਈ ਹੈ, ਜੋ ਸਿਹਤ ਖ਼ਰਾਬ ਹੋਣ ਕਰ ਕੇ ਕਿਸਾਨ ਅੰਦੋਲਨ ਤੋਂ ਵਾਪਸ ਪਰਤਿਆ ਸੀ।

ਖ਼ਰਾਬ ਸਿਹਤ ਦੇ ਚੱਲਦਿਆਂ ਦਵਾਈ ਲੈਣ ਤੋਂ ਬਾਅਦ ਪਿਆ ਦੌਰਾ

ਵੇਖੋ ਵੀਡੀਓ।

ਮ੍ਰਿਤਕ ਕਿਸਾਨ ਗੁਰਦਰਸ਼ਨ ਸਿੰਘ ਦੇ ਪੁੱਤਰ ਗੁਰਿੰਦਰ ਸਿੰਘ ਨੇ ਦੱਸਿਆ ਕਿ 3 ਜਨਵਰੀ ਨੂੰ ਸਿਹਤ ਖ਼ਰਾਬ ਹੋਣ ਕਰਕੇ ਉਸ ਦੇ ਪਿਤਾ ਨੂੰ ਘਰ ਵਾਪਸ ਲਿਆਂਦਾ ਗਿਆ ਸੀ। ਘਰ ਆ ਕੇ ਦਵਾਈ ਲੈਣ ਮਗਰੋਂ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ। ਜਦੋਂ ਉਹ ਹਸਪਤਾਲ ਲੈ ਕੇ ਗਏ ਤਾਂ ਡਾਕਟਰਾਂ ਨੇ ਉਸ ਦੇ ਪਿਤਾ ਨੂੰ ਮ੍ਰਿਤਕ ਐਲਾਨ ਦਿੱਤਾ।

ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਪੰਜਾਬ ਕਿਸਾਨ ਮਜ਼ਦੂਰ ਏਕਤਾ ਦੇ ਪ੍ਰਧਾਨ ਸੇਮਜੀਤ ਸਿੰਘ ਛੰਨਾ ਨੇ ਕਿਹਾ ਕਿ ਸ਼ਹਾਦਤਾਂ ਦਾ ਮੁੱਲ ਜ਼ਰੂਰ ਪਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੀੜਤ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ ਕਰਦੇ ਹੋਏ 50 ਲੱਖ ਰੁਪਏ ਮੁਆਵਜ਼ਾ ਅਤੇ ਇੱਕ ਸਰਕਾਰੀ ਨੌਕਰੀ ਦਿੱਤੀ ਜਾਣੀ ਚਾਹੀਦੀ ਹੈ।

ਬੀਤੇ ਕੱਲ੍ਹ ਵੀ ਹੋਈ ਸੀ 3 ਕਿਸਾਨਾਂ ਦੀ ਮੌਤ

ਦੱਸ ਦਈਏ ਕਿ ਬੀਤੇ ਕੱਲ੍ਹ ਵੀ ਦਿੱਲੀ ਧਰਨੇ ਉੱਤੇ 3 ਕਿਸਾਨਾਂ ਦੀ ਮੌਤ ਹੋਈ ਸੀ, ਜਿਨ੍ਹਾਂ ਵਿੱਚ ਇੱਕ ਹਰਿਆਣਾ ਦੇ ਪਾਣੀਪਤ ਦਾ ਰਹਿਣ ਵਾਲਾ ਸੀ ਅਤੇ ਬਾਕੀ ਦੇ 2 ਪੰਜਾਬ ਦੇ ਸਨ।

7ਵੇਂ ਗੇੜ ਦੀ ਮੀਟਿੰਗ ਬੇਸਿੱਟਾ

ਅੱਜ ਕਿਸਾਨਾਂ ਤੇ ਸਰਕਾਰ ਦਰਮਿਆਨ ਖੇਤੀ ਕਾਨੂੰਨਾਂ ਨੂੰ ਲੈ ਕੇ 7ਵੇਂ ਗੇੜ ਦੀ ਮੀਟਿੰਗ ਹੋਈ ਸੀ, ਜੋ ਕਿ ਸ਼ਾਮ ਦੇ 6 ਵਜੇ ਤੱਕ ਜਾਰੀ ਰਹੀ। ਪਰ ਅੱਜ ਦੀ ਇਹ ਮੀਟਿੰਗ ਵੀ ਪਿਛਲੀਆਂ ਮੀਟਿੰਗਾਂ ਦੀ ਤਰ੍ਹਾਂ ਬੇਸਿੱਟਾ ਹੀ ਰਹੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.