ETV Bharat / state

ਯੂਰੀਏ ਦੀ ਘਾਟ ਕਾਰਨ ਅੰਨਦਾਤਾ ਪਰੇਸ਼ਾਨ, ਸਰਕਾਰ ਅੱਗੇ ਲਾਈ ਇਹ ਫਰਿਆਦ

author img

By

Published : May 30, 2022, 9:06 PM IST

ਸੁਸਾਇਟੀਆਂ ਵਿੱਚ ਯੂਰੀਏ ਦੀ ਘਾਟ ਨੂੰ ਲੈਕੇ ਕਿਸਾਨਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸੁਸਾਇਟੀਆਂ ਵਿੱਚ ਯੂਰੀਏ ਦੀ ਘਾਟ ਕਾਰਨ ਉਨ੍ਹਾਂ ਪ੍ਰਾਈਵੇਟ ਦੁਕਾਨਾਂ ਤੋਂ ਮਹਿੰਗੇ ਭਾਅ ਯੂਰੀਆ ਖਰੀਦਣਾ ਪੈ ਰਿਹਾ ਹੈ ਜਿਸ ਕਾਰਨ ਉਹ ਪਰੇਸ਼ਾਨ ਹਨ।

ਸੁਸਾਇਟੀਆਂ ਵਿੱਚ ਯੂਰੀਏ ਦੀ ਘਾਟ ਨੂੰ ਲੈਕੇ ਕਿਸਾਨਾਂ ਨੇ ਸਰਕਾਰ ਅੱਗੇ ਲਾਈ ਮਦਦ ਦੀ ਗੁਹਾਰ
ਸੁਸਾਇਟੀਆਂ ਵਿੱਚ ਯੂਰੀਏ ਦੀ ਘਾਟ ਨੂੰ ਲੈਕੇ ਕਿਸਾਨਾਂ ਨੇ ਸਰਕਾਰ ਅੱਗੇ ਲਾਈ ਮਦਦ ਦੀ ਗੁਹਾਰ

ਸ੍ਰੀ ਫਤਿਹਗੜ੍ਹ ਸਾਹਿਬ: ਪੰਜਾਬ ਵਿੱਚ ਝੋਨੇ ਦੀ ਫਸਲ ਦੀ ਬਿਜਾਈ ਦਾ ਸਮਾਂ ਨਜ਼ਦੀਕ ਆ ਰਿਹਾ ਹੈ ਪਰ ਉੱਥੇ ਹੀ ਕਿਸਾਨਾਂ ਨੂੰ ਯੂਰੀਆ ਖਾਦ ਨਾ ਮਿਲਣ ਕਾਰਨ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਕਿਸਾਨਾਂ ਵੱਲੋਂ ਆਪਣੀਆਂ ਸਮੱਸਿਆਵਾਂ ਨੂੰ ਸਰਕਾਰ ਸਾਹਮਣੇ ਰੱਖਿਆ ਗਿਆ ਹੈ।

ਸੁਸਾਇਟੀਆਂ ਵਿੱਚ ਯੂਰੀਏ ਦੀ ਘਾਟ ਨੂੰ ਲੈਕੇ ਕਿਸਾਨਾਂ ਨੇ ਸਰਕਾਰ ਅੱਗੇ ਲਾਈ ਮਦਦ ਦੀ ਗੁਹਾਰ

ਇਸ ਮੌਕੇ ਗੱਲਬਾਤ ਕਰਦੇ ਹੋਏ ਕਿਸਾਨਾਂ ਦਾ ਕਹਿਣਾ ਸੀ ਕਿ ਇਸ ਸਮੇਂ ਉਨ੍ਹਾਂ ਨੂੰ ਯੂਰੀਆ ਖਾਦ ਦੀ ਜ਼ਰੂਰਤ ਹੈ ਪਰ ਸੁਸਾਇਟੀਆਂ ਦੇ ਵਿੱਚ ਖਾਦ ਉਪਲੱਬਧ ਨਹੀਂ ਹੋ ਰਹੀ ਜਿਸ ਕਾਰਨ ਉਨ੍ਹਾਂ ਦੀ ਫਸਲ ਦਾ ਵੀ ਨੁਕਸਾਨ ਹੋਵੇਗਾ। ਇਸ ਦੌਰਾਨ ਕਿਸਾਨਾਂ ਦਾ ਕਹਿਣਾ ਸੀ ਕਿ ਸੁਸਾਇਟੀਆਂ ਵਿੱਚ ਯੂਰੀਆ ਖਾਦ ਨਾ ਮਿਲਣ ਕਾਰਨ ਉਹ ਪ੍ਰਾਈਵੇਟ ਦੁਕਾਨਾਂ ਤੋਂ ਮਹਿੰਗੇ ਭਾਅ ਦੇ ਵਿਚ ਯੂਰੀਆ ਖਰੀਦਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ ਜਿਸ ਕਾਰਨ ਉਨ੍ਹਾਂ ’ਤੇ ਆਰਥਿਕ ਬੋਝ ਵੀ ਪੈ ਰਿਹਾ ਹੈ।

ਉੱਥੇ ਹੀ ਕਿਸਾਨਾਂ ਨੇ ਕਿਹਾ ਕਿ ਪਹਿਲਾਂ ਖ਼ਰਾਬ ਹੋਈਆਂ ਫ਼ਸਲਾਂ ਦਾ ਵੀ ਅੱਜ ਤੱਕ ਉਨ੍ਹਾਂ ਨੂੰ ਕੋਈ ਮੁਆਵਜ਼ਾ ਨਹੀਂ ਮਿਲਿਆ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਯੂਰੀਆ ਖਾਦ ਦੀ ਘਾਟ ਨੂੰ ਤੁਰੰਤ ਪੂਰਾ ਕੀਤਾ ਜਾਵੇ। ਇਸਦੇ ਨਾਲ ਹੀ ਕਿਸਾਨਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜਿੱਥੇ ਤੇਲ ਕੀਮਤਾਂ ਵਿੱਚ ਕੇਂਦਰ ਸਰਕਾਰ ਵੱਲੋਂ ਰਿਆਇਤ ਦਿੱਤੀ ਗਈ ਹੈ ਉੱਥੇ ਹੀ ਪੰਜਾਬ ਸਰਕਾਰ ਨੂੰ ਵੀ ਤੇਲ ਕੀਮਤਾਂ ਉੱਪਰ ਰਿਆਇਤ ਦੇਣੀ ਚਾਹੀਦੀ ਹੈ।

ਇਹ ਵੀ ਪੜ੍ਹੋ: ਜਾਣੋਂ ਹੁਸ਼ਿਆਰਪੁਰ ਦੇ ਪਿੰਡ ਕੂਕਾਨੇਟ ਦੇ ਜੰਗਲਾਂ ’ਚ ਘੁੰਮਣ ਆਉਣ ਵਾਲੇ ਸੈਲਾਨੀ ਕਿਉਂ ਹੋ ਰਹੇ ਖੱਜਲ-ਖੁਆਰ ?

ETV Bharat Logo

Copyright © 2024 Ushodaya Enterprises Pvt. Ltd., All Rights Reserved.