ETV Bharat / state

Fatehgarh Sahib News: ਜ਼ਿਲ੍ਹਾ ਪੁਲਿਸ ਨੇ ਚਲਾਇਆ ਸਰਚ ਅਭਿਆਨ, ਲੋਕਾਂ ਨੂੰ ਅਲਰਟ ਰਹਿਣ ਦੀ ਕੀਤੀ ਅਪੀਲ

author img

By

Published : Jul 3, 2023, 10:44 AM IST

Fatehgarh Sahib district police conducted a search operation, appealed to the people to be vigilant
Fatehgarh Sahib News : ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਪੁਲਿਸ ਨੇ ਚਲਾਇਆ ਸਰਚ ਅਭਿਆਨ,ਲੋਕਾਂ ਨੂੰ ਸਤਰਕ ਰਹਿਣ ਦੀ ਕੀਤੀ ਅਪੀਲ

ਫਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਉੱਤੇ ਚੈਕਿੰਗ ਕੀਤੀ ਗਈ। ਇਸ ਮੌਕੇ ਪੁਲਿਸ ਨੇ ਲੋਕਾਂ ਨੂੰ ਅਲਰਟ ਰਹਿਣ ਦੀ ਅਪੀਲ ਕੀਤੀ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।

ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਚਲਾਇਆ ਸਰਚ ਅਭਿਆਨ

ਫ਼ਤਹਿਗੜ੍ਹ ਸਾਹਿਬ : ਸੂਬੇ ਵਿੱਚ ਵੱਧ ਰਹੇ ਅਪਰਾਧ ਨੂੰ ਦੇਖਦੇ ਹੋਏ ਪੰਜਾਬ ਪੁਲਿਸ ਲਗਾਤਾਰ ਸਰਗਰਮ ਨਜ਼ਰ ਆ ਰਹੀ ਹੈ। ਇਸੇ ਤਹਿਤ ਪੁਲਿਸ ਵੱਲੋਂ ਸਮੇਂ ਸਮੇਂ 'ਤੇ ਪੰਜਾਬ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ ਕਾਰਵਾਈ ਕਰਦੇ ਹੋਏ ਸਰਚ ਅਭਿਆਨ ਚਲਾਏ ਜਾ ਰਹੇ ਹਨ। ਇਸੇ ਤਰ੍ਹਾਂ ਹੀ ਬੀਤੇ ਦਿਨ ਪੰਜਾਬ ਭਰ ਵਿੱਚ ਵੱਖ-ਵੱਖ ਥਾਵਾਂ ਉੱਤੇ ਪੰਜਾਬ ਪੁਲਿਸ ਵੱਲੋਂ ਫਿਰ ਸਰਚ ਅਪ੍ਰੇਸ਼ਨ ਚਲਾਏ ਗਏ। ਜਿੰਨਾਂ ਵਿੱਚ ਇੱਕ ਸ਼ਹਿਰ ਫ਼ਤਹਿਗੜ੍ਹ ਸਾਹਿਬ ਵੀ ਹੈ। ਜਿਥੇ ਪੁਲਿਸ ਵੱਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ, ਸ਼ਾਪਿੰਗ ਮਾਲ ਤੇ ਹੋਰ ਇਲਾਕਿਆਂ ਵਿੱਚ ਚੈਕਿੰਗ ਕੀਤੀ ਗਈ। ਇਹ ਚੈਕਿੰਗ ਅਭਿਆਨ ਜ਼ਿਲ੍ਹਾ ਪੁਲਿਸ ਵਲੋਂ ਐਸਪੀ ਰਮਿੰਦਰ ਸਿੰਘ ਦੀ ਅਗਵਾਈ ਵਿੱਚ ਚਲਾਇਆ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਐਸਪੀ ਰਮਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਡੀਜੀਪੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਉਨ੍ਹਾਂ ਵੱਲੋਂ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ।

ਮਾੜੇ ਅਨਸਰਾਂ 'ਤੇ ਠੱਲ੍ਹ ਪਾਉਣ ਲਈ ਚਲਾਇਆ ਜਾਂਦਾ ਹੈ ਸਰਚ ਅਭਿਆਨ : ਉਹਨਾਂ ਨੇ ਦੱਸਿਆ ਕਿ ਨਸ਼ਾ ਤਸਕਰਾਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਕੋਆਰਡੀਨੇਸ਼ਨ ਸਰਚ ਅਭਿਆਨ ਚਲਾਇਆ ਗਿਆ, ਜਿਸ ਤਹਿਤ ਫਤਿਹਗੜ੍ਹ ਸਾਹਿਬ ਦੀ ਪੁਲਿਸ ਵੱਲੋਂ ਵੱਖ-ਵੱਖ ਥਾਵਾਂ 'ਤੇ ਨਾਕੇ ਲਗਾ ਕੇ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਥੇ ਹੀ ਰੇਲਵੇ ਸਟੇਸ਼ਨ, ਬੱਸ ਸਟੈਂਡ ਸਮਾਨ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਕਿਸੇ ਨੂੰ ਵੀ ਗੈਰ ਕਾਨੂੰਨੀ ਕੰਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਫੜਿਆ ਜਾਂਦਾ ਹੈ ਤਾਂ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਵੱਲੋਂ ਵੀ ਸਮੇਂ-ਸਮੇਂ 'ਤੇ ਚੈਕਿੰਗ ਕੀਤੀ ਜਾਂਦੀ ਹੈ।

ਆਉਂਣ ਵਾਲੇ ਸਮੇਂ ਵਿੱਚ ਵੀ ਜਾਰੀ ਰਹੇਗੀ ਚੈਕਿੰਗ : ਜਿਸ ਤਰ੍ਹਾਂ ਕਿ ਬਸੀ ਪਠਾਣਾ, ਮੰਡੀ ਗੋਬਿੰਦਗੜ੍ਹ ਅਤੇ ਅਮਲੋਹ ਦੇ ਵਿੱਚ ਵੀ ਵਿਸ਼ੇਸ਼ ਨਾਕੇ ਲਗਾ ਕੇ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਬਾਹਰ ਤੋਂ ਸਮਾਜ-ਵਿਰੋਧੀ ਸਮਾਨ ਲੈ ਕੇ ਨਾ ਆ ਸਕੇ। ਉਥੇ ਹੀ ਉਨ੍ਹਾਂ ਨੇ ਕਿਹਾ ਕਿ ਨਸ਼ਾ ਵੇਚਣ ਅਤੇ ਕਰਨ ਵਾਲੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਜੇਕਰ ਕੋਈ ਅਜਿਹਾ ਵਿਅਕਤੀ ਮਿਲ ਜਾਂਦਾ ਹੈ ਤਾਲ ਪੁਲੀਸ ਵੱਲੋਂ ਉਸਤੇ ਸਖ਼ਤ ਕਾਰਵਾਈ ਕੀਤੀ ਜਾਂਦੀ ਹੈ। ਉਥੇ ਹੀ ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕੋਈ ਸ਼ੱਕੀ ਵਿਅਕਤੀ ਉਹਨਾਂ ਨੂੰ ਦਿਸਦਾ ਹੈ ਤਾਂ ਉਸ ਬਾਰੇ ਪੁਲਿਸ ਨੂੰ ਸੂਚਨਾ ਦਿੱਤੀ ਜਾਵੇ ਤਾਂ ਜੋ ਸਮਾਜ ਵਿਰੋਧੀ ਅਨਸਰਾਂ ਅਤੇ ਕੋਈ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.