ETV Bharat / state

Iron Traders Meeting : ਮੰਡੀ ਗੋਬਿੰਦਗੜ੍ਹ ਦੇ ਲੋਹਾ ਵਪਾਰੀਆਂ ਨਾਲ GST ਵਿਭਾਗ ਦੇ ਅਧਿਕਾਰੀਆ ਨੇ ਕੀਤੀ ਮੀਟਿੰਗ

author img

By ETV Bharat Punjabi Team

Published : Sep 5, 2023, 5:52 PM IST

GST department officials held a meeting with iron traders of Mandi Gobindgarh
Iron Traders Meeting :ਮੰਡੀ ਗੋਬਿੰਦਗੜ੍ਹ ਦੇ ਲੋਹਾ ਵਪਾਰੀਆਂ ਨਾਲ GST ਵਿਭਾਗ ਦੇ ਅਧਿਕਾਰੀਆ ਨੇ ਕੀਤੀ ਮੀਟਿੰਗ

ਮੰਡੀ ਗੋਬਿੰਦਗੜ੍ਹ ਦੇ ਸਕਰੈਪ ਵਪਾਰੀ ਜੀਐੱਸਟੀ ਵਿਭਾਗ ਦੀਆਂ ਕਾਰਵਾਈਆਂ ਤੋਂ ਪਰੇਸ਼ਾਨ ਹੋ ਕੇ ਹੜਤਾਲ ਕਰ ਰਹੇ ਵਪਾਰੀਆਂ ਨਾਲ ਅੱਜ ਜੀਐਸਟੀ ਵਿਭਾਗ ਕੀਤੀ ਗਈ ਅਤੇ ਉਹਨਾਂ ਦੀਆਂ ਸਮੱਸਿਆਵਾਂ ਦੇ ਹਲ ਦੀ ਗੱਲ ਆਖੀ ਹੈ। (A meeting of iron traders of Mandi Gobindgarh)

Iron Traders Meeting :ਮੰਡੀ ਗੋਬਿੰਦਗੜ੍ਹ ਦੇ ਲੋਹਾ ਵਪਾਰੀਆਂ ਨਾਲ GST ਵਿਭਾਗ ਦੇ ਅਧਿਕਾਰੀਆ ਨੇ ਕੀਤੀ ਮੀਟਿੰਗ

ਸ੍ਰੀ ਫਤਹਿਗੜ੍ਹ ਸਾਹਿਬ: ਬੀਤੇ ਦਿਨੀਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਪੈਂਦੀ ਏਸ਼ੀਆ ਦੀ ਪ੍ਰਸਿੱਧ ਲੋਹਾ ਨਗਰੀ, ਮੰਡੀ ਗੋਬਿੰਦਗੜ੍ਹ ਦੇ ਸਕਰੈਪ ਵਪਾਰੀਆਂ ਵੱਲੋਂ ਜੀਐਸਟੀ ਵਿਭਾਗ ਉੱਤੇ ਤੰਗ ਪ੍ਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਗਏ ਸਨ। ਜਿਸ ਤੋਂ ਬਾਅਦ ਪਰੇਸ਼ਾਨ ਹੋਏ ਸਕਰੈਪ ਵਪਾਰੀਆਂ ਨੇ ਲੋਹਾ-ਸਕਰੈਪ ਦੀ ਖਰੀਦ ਬੰਦ ਕਰਨ ਦਾ ਐਲਾਨ ਕੀਤਾ ਸੀ। ਉਥੇ ਹੀ ਐਲਾਨ ਤੋਂ ਬਾਅਦ ਐਸੋਸੀਏਸ਼ਨ ਦੇ ਪ੍ਰਧਾਨ ਅਮਨ ਸ਼ਰਮਾ ਦੀ ਅਗਵਾਈ ਵਿੱਚ ਲੋਹਾ ਵਪਾਰੀਆਂ ਨੇ 31 ਅਗਸਤ ਤੋਂ ਲੋਹੇ ਦੀ ਖਰੀਦ ਬੰਦ ਕਰ 4 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦਾ ਐਲਾਨ ਕੀਤਾ ਸੀ। ਜਿਸ ਦੀ ਸ਼ੁਰੂਆਤ ਸੋਮਵਾਰ 4 ਸਤੰਬਰ ਤੋਂ ਕਰ ਦਿੱਤੀ ਗਈ। (Meeting of iron traders and officials of GST department)

ਇਸ ਹੜਤਾਲ ਤੋਂ ਬਾਅਦ ਹੁਣ ਪ੍ਰਸ਼ਾਸਨ ਹਰਕਤ ਵਿੱਚ ਆਇਆ ਹੈ ਅਤੇ GST ਵਿਭਾਗ ਦੇ ਡਵੀਜ਼ਨਲ ਟੈਕਸ ਕਮਿਸ਼ਨਰ ਦਰਵੀਰ ਰਾਜ, AETC ਜੀਤਪਾਲ ਕੌਰ ਅਤੇ ਹੋਰ AETC ਅਧਿਕਾਰੀਆਂ ਨੇ ਸਥਾਨਕ ਇਕ ਕਲੱਬ ਵਿੱਚ ਲੋਹਾ ਵਪਾਰੀਆਂ ਦੀਆ ਵੱਖ-ਵੱਖ ਐਸੋਸੀਏਸ਼ਨ ਨਾਲ ਬੈਠਕ ਕਰ ਸਮੱਸਿਆਵਾਂ ਸੁਣੀਆਂ ਅਤੇ ਉੱਚ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕਰ ਲੋਹਾ ਵਪਾਰੀਆਂ ਦੀਆ ਸਮੱਸਿਆਵਾਂ ਦਾ ਹੱਲ ਕਰਨ ਦੀ ਗੱਲ ਕਹੀ ਹੈ। (A meeting of iron traders of Mandi Gobindgarh)

ਧੱਕੇ ਨਾਲ ਲਗਾਏ ਜਾ ਰਹੇ ਭਾਰੀ ਜੁਰਮਾਨੇ: ਇਸ ਮੌਕੇ ਵਪਾਰੀਆਂ ਨੇ ਕਿਹਾ ਨੂੰ GST ਵਿਭਾਗ ਦੇ ਮੋਬਾਈਲ ਵਿੰਗ ਵਿੱਚ ਪੂਰੇ ਪੰਜਾਬ ਦੇ ਅਧਿਕਾਰੀਆ ਵੱਲੋਂ ਮੰਡੀ ਗੋਬਿੰਦਗੜ੍ਹ ਵਿੱਚ ਲੋਹਾ ਵਪਾਰੀਆਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਅਤੇ ਬਿਨਾਂ ਵਜ੍ਹਾ ਕਤਿਥ ਤੌਰ 'ਤੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਵਿਭਾਗ ਦੇ ਅਧਿਕਾਰੀਆਂ ਵਲੋਂ ਉਨ੍ਹਾਂ 'ਤੇ ਧੱਕੇ ਨਾਲ ਭਾਰੀ ਜੁਰਮਾਨੇ ਲਗਾਏ ਜਾ ਰਹੇ ਹਨ, ਜੋ ਗਲਤ ਹੈ। ਜਿਸ ਦੇ ਵਿਰੋਧ ਵਿੱਚ ਵਾਪਰੀਆਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਤੇ ਜਾਣ ਦਾ ਫੈਸਲਾ ਲਿਆ ਗਿਆ ਸੀ ਹੈ। ਇਸ ਮੌਕੇ ਗੱਲਬਾਤ ਕਰਦੇ ਹੋਏ ਵਪਾਰੀਆਂ ਨੇ ਕਿਹਾ ਕਿ ਉਹ ਮੀਟਿੰਗ ਕਰਨ ਆਏ GST ਅਧਿਕਾਰੀਆਂ ਦਾ ਧੰਨਵਾਦ ਕਰਦੇ ਹਨ ਜੋ ਉਹਨਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਆਏ ਹਨ। ਉਹਨਾਂ ਨੇ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਦੱਸਿਆ ਗਿਆ ਹੈ ਕਿ ਮੋਬਾਇਲ GST ਵਿੰਗ ਉਹਨਾਂ ਨਾਲ ਕਿਸ ਤਰ੍ਹਾਂ ਧੱਕੇਸ਼ਾਹੀ ਕਰਦਾ ਹੈ। ਉਹਨਾਂ ਨੇ ਕਿਹਾ ਕਿ ਜਦੋਂ ਤੱਕ ਸਾਡੀ ਮੁਸ਼ਕਿਲਾਂ ਦਾ ਹੱਲ ਨਹੀਂ ਨਿਕਲਦਾ। ਉਹ ਉਦੋਂ ਤੱਕ ਹੜਤਾਲ 'ਤੇ ਰਹਿਣਗੇ।

ਖ਼ੈਰ ਹੁਣ ਦੇਖਣਾ ਹੋਵੇਗਾ ਕਿ ਹੜਤਾਲ ਦੇ ਐਲਾਨ ਤੋਂ ਬਾਅਦ ਹਰਕਤ ਵਿੱਚ ਆਏ ਪ੍ਰਸ਼ਾਸਨ ਵੱਲੋਂ ਵਪਾਰੀਆਂ ਨੂੰ ਕਿੰਨੀ ਕੁ ਸਹੂਲਤ ਦਿੱਤੀ ਜਾਂਦੀ ਹੈ। ਉਹਨਾਂ ਦੀ ਮੰਗ ਨੂੰ ਲੈਕੇ ਸੁਣਵਾਈ ਹੁੰਦੀ ਹੈ ਜਾਂ ਨਹੀਂ ਇਹ ਤਾਂ ਆਉਣ ਵਾਲੇ ਦਿਨਾਂ ਵਿੱਚ ਹੀ ਸਾਫ ਹੋਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.