ETV Bharat / state

ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਬਿਆਨ, ਕਿਹਾ- ਹੜ੍ਹ ਪੀੜਤਾਂ ਦੀ ਕੀਤੀ ਜਾ ਰਹੀ ਹੈ ਹਰੇਕ ਤਰ੍ਹਾਂ ਦੀ ਮਦਦ

author img

By

Published : Jul 13, 2023, 9:44 PM IST

Harjinder Singh Dhami said that the flood victims are being helped
ਸ੍ਰੀ ਫ਼ਤਹਿਗੜ੍ਹ ਸਾਹਿਬ ਪਹੁੰਚੇ ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਬਿਆਨ, ਕਿਹਾ- ਹੜ੍ਹ ਪੀੜਤਾਂ ਦੀ ਕੀਤੀ ਜਾ ਰਹੀ ਹੈ ਹਰੇਕ ਤਰ੍ਹਾਂ ਦੀ ਮਦਦ

ਸ੍ਰੀ ਫ਼ਤਹਿਗੜ੍ਹ ਸਾਹਿਬ ਪਹੁੰਚੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਮੇਟੀ ਵੱਲੋਂ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਜਾ ਰਹੀ ਹੈ।

ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ

ਸ੍ਰੀ ਫ਼ਤਹਿਗੜ੍ਹ ਸਾਹਿਬ : ਪੰਜਾਬ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਵੱਖ-ਵੱਖ ਗੁਰਦੁਆਰਾ ਸਾਹਿਬ ਵੱਲੋਂ ਜ਼ਰੂਰੀ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਕਿ ਹੜਾਂ ਨਾਲ ਪੀੜਤਾਂ ਦੀ ਮਦਦ ਕੀਤੀ ਜਾ ਸਕੇ। ਇਹ ਕਹਿਣਾ ਹੈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ। ਉਹ ਅੱਜ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਪਹੁੰਚੇ ਸਨ। ਹੜ੍ਹ ਪੀੜਤਾਂ ਲਈ ਵੱਡੇ ਐਲਾਨ ਕਰਦਿਆਂ ਹੋਏ ਧਾਮੀ ਨੇ ਕਿਹਾ ਕੀ ਐੱਸਜੀਪੀਸੀ ਵੱਲੋਂ ਲੰਗਰ ਦੇ ਨਾਲ-ਨਾਲ ਮੈਡੀਕਲ ਸੇਵਾਵਾਂ ਸਮੇਤ ਹਰ ਤਰ੍ਹਾਂ ਨਾਲ ਹੜ੍ਹ ਪੀੜਤਾਂ ਦੀ ਮਦਦ ਕੀਤੀ ਜਾ ਰਹੀ ਹੈ।

ਪਸ਼ੂਆਂ ਲਈ ਚਾਰਾ ਮਹੱਈਆ ਕਰਾਉਣ ਦੀ ਅਪੀਲ : ਧਾਮੀ ਨੇ ਕਿਹਾ ਕਿ ਦੇਸ਼ ਵਿੱਚ ਜਦੋਂ ਕੋਈ ਆਫਤ ਆਈ ਹੈ ਤਾਂ ਐੱਸਜੀਪੀਸੀ ਅਤੇ ਗੁਰੂ ਦੀ ਸੰਗਤ ਹਮੇਸ਼ਾ ਹੀ ਮਦਦ ਲਈ ਅੱਗੇ ਆਈ ਹੈ। ਉਨ੍ਹਾਂ ਕਿਹਾ ਕਿ ਹੜ੍ਹ ਦੀ ਮਾਰ ਨਾਲ ਫਸਲਾਂ ਪ੍ਰਭਾਵਿਤ ਹੋਣ ਕਰਕੇ ਪਸ਼ੂਆਂ ਦਾ ਚਾਰਾ ਵੀ ਵੱਡੇ ਪੱਧਰ ਉੱਤੇ ਖਰਾਬ ਹੋ ਚੁੱਕਿਆ ਹੈ। ਇਸ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਸ਼ੂਆਂ ਦੇ ਚਾਰੇ ਲਈ ਵੀ ਸੇਵਾ ਕਰਨ ਦਾ ਉਪਰਾਲਾ ਸ਼ੁਰੂ ਕਰਨ ਦੀ ਪਹਿਲ ਕਦਮੀ ਕੀਤੀ ਜਾ ਰਹੀ ਹੈ। ਉਨਾਂ ਐੱਸਜੀਪੀਸੀ ਮੈਂਬਰਾਂ ਅਤੇ ਸੰਗਤ ਨੂੰ ਅਪੀਲ ਕੀਤੀ ਕਿ ਲੋਕ ਪਸ਼ੂਆਂ ਦੇ ਲਈ ਚਾਰਾ ਤੂੜੀ ਆਦਿ ਦੀ ਮਦਦ ਲਈ ਅੱਗੇ ਆਉਣ ਤੇ ਐੱਸਜੀਪੀਸੀ ਵੱਲੋਂ ਵੀ ਪਸ਼ੂਆਂ ਦੇ ਲਈ ਪਸ਼ੂ ਆਚਾਰ ਦੀ ਖਰੀਦ ਕੀਤੀ ਜਾਵੇਗੀ ਤੇ ਜਿੱਥੋਂ-ਜਿੱਥੋ ਵੀ ਪਸ਼ੂ ਪਾਲਕਾਂ ਦੀ ਮੰਗ ਆਵੇਗੀ ਉੱਥੇ ਜ਼ਰੂਰਤਮੰਦਾਂ ਨੂੰ ਸਪਲਾਈ ਪਹੁੰਚਾਈ ਜਾਵੇਗੀ।

ਕੱਚੇ ਘਰਾਂ ਦਾ ਵੀ ਕੀਤਾ ਜਾਵੇਗਾ ਪ੍ਰਬੰਧ : ਉਨਾਂ ਕਿਹਾ ਕਿ ਦੂਜੇ ਰਾਜਾਂ ਤੋਂ ਵੀ ਹਾੜ੍ਹ ਪੀੜਤਾਂ ਲਈ ਮਦਦ ਭੇਜੀ ਜਾ ਰਹੀ ਹੈ ਤਾਂ ਜੋ ਐੱਸਜੀਪੀਸੀ ਦੇ ਸਹਿਯੋਗ ਨਾਲ ਪੀੜਤਾਂ ਦੇ ਹੋਏ ਨੁਕਸਾਨ ਦੀ ਵੱਧ ਤੋਂ ਵੱਧ ਪੂਰਤੀ ਕੀਤੀ ਜਾ ਸਕੇ। ਉੱਥੇ ਹੀ ਇਸ ਮੌਕੇ ਗੱਲਬਾਤ ਕਰਦੇ ਹੋਏ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੁਝ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਵਿੱਚ ਉਨ੍ਹਾਂ ਨੂੰ ਅਪੀਲ ਕੀਤੀ ਗਈ ਸੀ ਕਿ ਕੱਚੇ ਘਰਾਂ ਦਾ ਪ੍ਰਬੰਧ ਕੀਤਾ ਜਾਵੇ। ਇਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਆਉਣ ਵਾਲੇ ਸਮੇਂ ਦੇ ਵਿੱਚ ਪ੍ਰਬੰਧ ਕੀਤੇ ਜਾਣਗੇ। ਉੱਥੇ ਹੀ ਉਹਨਾਂ ਨੇ ਕਿਹਾ ਕਿ ਜੇਕਰ ਕਿਸੇ ਨੂੰ ਕਿਸੇ ਵੀ ਕਿਸਮ ਦੀ ਜਰੂਰਤ ਹੈ ਤਾਂ ਉਨ੍ਹਾਂ ਨੂੰ ਜਾਂ ਫਿਰ ਨਜਦੀਕ ਦੇ ਗੁਰਦੁਆਰਾ ਸਾਹਿਬ ਦੇ ਵਿੱਚ ਮੈਨੇਜਰ ਦੇ ਨਾਲ ਰਾਬਤਾ ਕਾਇਮ ਕਰ ਸਕਦੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.