ਸਿਆਸੀ ਰੈਲੀਆਂ ਨੂੰ ਲੈ ਕੇ ਲੱਖਾ ਸਿਧਾਣਾ ਦਾ ਵੱਡਾ ਬਿਆਨ, ਕਿਹਾ ਰੈਲੀਆਂ...

author img

By

Published : Sep 12, 2021, 5:36 PM IST

ਸਿਆਸੀ ਰੈਲੀਆਂ ਕਾਰਨ ਪੈਂਦੇ ਹਨ ਪੁਆੜੇ: ਲੱਖਾ ਸਿਧਾਣਾ

ਸ੍ਰੀ ਫਤਹਿਗੜ੍ਹ ਸਾਹਿਬ (Fatehgarh Sahib) ਤੋਂ ਇੱਕ ਵੱਡਾ ਕਾਫ਼ਲਾ ਕਿਸਾਨ ਆਗੂ ਅਮਰਿੰਦਰ ਸਿੰਘ ਲਿਬੜਾ (Amarinder Singh Libra) ਦੀ ਅਗਵਾਈ ਵਿੱਚ ਦਿੱਲੀ ਸਿੰਘੂ ਬਾਰਡਰ ਲਈ ਰਵਾਨਾ ਹੋਇਆ। ਇਸ ਮੌਕੇ ਲੱਖਾ ਸਿਧਾਣਾ (Lakha Sidhana) ਨੇ ਕਿਹਾ ਕਿ ਕਰਨਾਲ ਦੇ ਵਿੱਚ ਕਿਸਾਨਾਂ ਵੱਲੋਂ ਟ੍ਰੇਲਰ ਵਿਖਾਇਆ ਗਿਆ ਹੈ।

ਸ੍ਰੀ ਫਤਹਿਗੜ੍ਹ ਸਾਹਿਬ: ਤਿੰਨ ਖੇਤੀਬਾਤੀ ਕਾਨੂੰਨ ਰੱਦ ਕਰਵਾਉਣ ਦੇ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਲਗਾਤਾਰ ਪਿਛਲੇ 9 ਮਹੀਨਿਆਂ ਤੋਂ ਦਿੱਲੀ ਵਿੱਚ ਸੰਘਰਸ਼ ਜਾਰੀ ਹੈ। ਜਿਸ ਵਿੱਚ ਪੰਜਾਬ ਤੋਂ ਵੱਡੀ ਗਿਣਤੀ ਕਿਸਾਨ ਸਮੇਂ-ਸਮੇਂ 'ਤੇ ਪਹੁੰਚ ਰਹੇ ਹਨ। ਉਥੇ ਹੀ ਇਸ ਤਹਿਤ ਫਤਹਿਗੜ੍ਹ ਸਾਹਿਬ ਤੋਂ ਇੱਕ ਵੱਡਾ ਕਾਫ਼ਲਾ ਕਿਸਾਨ ਆਗੂ ਅਮਰਿੰਦਰ ਸਿੰਘ ਲਿਬੜਾ (Amarinder Singh Libra) ਦੀ ਅਗਵਾਈ ਵਿਚ ਦਿੱਲੀ ਸਿੰਘੂ ਬਾਰਡਰ ਲਈ ਰਵਾਨਾ ਹੋਇਆ। ਜਿਸ ਵਿੱਚ ਵਿਸ਼ੇਸ਼ ਤੌਰ 'ਤੇ ਲੱਖਾ ਸਿਧਾਣਾ (Lakha Sidhana) ਪਹੁੰਚੇ। ਉਥੇ ਹੀ ਇਸ ਮੌਕੇ ਲੱਖਾ ਸਿਧਾਣਾ (Lakha Sidhana) ਨੇ ਕਿਹਾ ਕਿ ਕਰਨਾਲ ਦੇ ਵਿੱਚ ਕਿਸਾਨਾਂ ਵੱਲੋਂ ਟ੍ਰੇਲਰ ਵਿਖਾਇਆ ਗਿਆ ਹੈ।

ਇਸ ਮੌਕੇ ਗੱਲਬਾਤ ਕਰਦੇ ਹੋਏ ਲੱਖਾ ਸਿਧਾਣਾ (Lakha Sidhana) ਦਾ ਕਹਿਣਾ ਸੀ ਕਿ ਕਰਨਾਲ ਵਿੱਚ ਕਿਸਾਨਾਂ ਨੇ ਆਪਣੀਆਂ ਮੰਗਾਂ ਮੰਨਵਾ ਲਈਆਂ ਹਨ, ਜੋ ਕਿ ਇੱਕ ਵੱਡੀ ਜਿੱਤ ਹੈ। ਇਸੇ ਤਰ੍ਹਾਂ ਦਿੱਲੀ ਵਿੱਚ ਵੀ ਕਿਸਾਨਾਂ ਦਾ ਸਹਿਯੋਗ ਕਰਨ ਲਈ ਹੁੰਮ ਹੁੰਮਾ ਕੇ ਪੁੱਜਿਆ ਜਾਵੇ ਤਾਂ ਜੋ ਕੇਂਦਰ ਦੀ ਮੋਦੀ ਸਰਕਾਰ ਨੂੰ ਆਪਣੀ ਹਾਰ ਮੰਨਣ ਲਈ ਮਜਬੂਰ ਹੋਣਾ ਪਵੇ।

ਲੱਖਾ ਸਿਧਾਣਾ (Lakha Sidhana) ਸਿਆਸੀ ਆਗੂਆਂ 'ਤੇ ਵੀ ਜੰਮ ਕੇ ਵਰ੍ਹੇ 'ਤੇ ਉਨ੍ਹਾਂ ਕਿਹਾ ਕਿ ਸਿਆਸੀ ਆਗੂ ਦੋਗਲੇ ਹਨ। ਜੋ ਆਪਸ ਵਿੱਚ ਲੋਕਾਂ ਨੂੰ ਲੜਵਾ ਕੇ ਚੋਣਾਂ ਜਿੱਤਣਾ ਚਾਹੁੰਦੇ ਹਨ। ਸੰਯੁਕਤ ਕਿਸਾਨ ਮੋਰਚੇ ਵੱਲੋਂ ਰਾਜਨੀਤਕ ਪਾਰਟੀਆਂ ਦੀਆਂ ਰੈਲੀਆਂ ਮੀਟਿੰਗਾਂ ਨੂੰ ਰੱਦ ਕਰਨ ਦਾ ਫੈਸਲਾ ਠੀਕ ਲਿਆ ਗਿਆ ਹੈ।

ਸਿਆਸੀ ਰੈਲੀਆਂ ਕਾਰਨ ਪੈਂਦੇ ਹਨ ਪੁਆੜੇ: ਲੱਖਾ ਸਿਧਾਣਾ

ਕਿਉਂਕਿ ਇਸ ਦੇ ਨਾਲ ਪਿੰਡਾਂ ਵਿੱਚ ਟਕਰਾਅ ਦੀ ਸਥਿਤੀ ਪੈਦਾ ਹੁੰਦੀ ਹੈ। ਜਿਸ ਲਈ ਸਭ ਨੂੰ ਇੱਕ ਹੋਣਾ ਪਵੇਗਾ 'ਤੇ ਸਿਆਸੀ ਬਦਲਾਅ ਦੀ ਵੀ ਲੋੜ ਹੈ। 2022 ਦੀਆਂ ਚੋਣਾਂ ਲੜਨ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਲੱਖਾ ਸਿਧਾਣਾ (Lakha Sidhana) ਨੇ ਕਿਹਾ ਕਿ ਸਭ ਤੋਂ ਪਹਿਲਾਂ ਕਿਸਾਨੀ ਅੰਦੋਲਨ ਹੈ। ਉਸ ਤੋਂ ਬਾਅਦ ਸਿਆਸਤ ਬਾਰੇ ਸੋਚਿਆ ਜਾਵੇਗਾ।

ਦੱਸ ਦਈਏ ਕਿ ਸਿਰਸਾ ਵਿੱਚ ਕਿਸਾਨ ਮਹਾਂਸੰਮੇਲਨ (Kisan Mahasammelan)ਹੋ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ (ਚਡੂਨੀ) (bku charuni)ਦੇ ਬੈਨਰ ਹੇਠ ਕਿਸਾਨਾਂ ਦੁਆਰਾ ਸਿਰਸੇ ਦੀ ਅਨਾਜ ਮੰਡੀ ਵਿੱਚ ਕਿਸਾਨ ਮਹਾਸੰਮੇਲਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ (Gurnam Singh Charuni) ਨੇ ਸ਼ਿਰਕਤ ਕੀਤੀ। ਕਿਸਾਨਾਂ ਦਾ ਕਹਿਣਾ ਹੈ ਕਿ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ਼ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਜਦੋਂ ਤੱਕ ਇਹ ਤਿੰਨ ਖੇਤੀਬਾੜੀ ਕਾਨੂੰਨ ਅਤੇ ਐਮ.ਐਸ.ਪੀ ਉੱਤੇ ਗਾਰੰਟੀ ਕਾਨੂੰਨ ਨਹੀਂ ਬਣ ਜਾਂਦੇ। ਉਦੋਂ ਤੱਕ ਕਿਸਾਨਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।

ਇਹ ਵੀ ਪੜ੍ਹੋ:- ਹੌਂਸਲੇ ਬੁਲੰਦ, ਭਾਰੀ ਮੀਂਹ 'ਚ ਪੇਪਰ ਦੇਣ ਪਹੁੰਚੇ ਵਿਦਿਆਰਥੀ

ETV Bharat Logo

Copyright © 2024 Ushodaya Enterprises Pvt. Ltd., All Rights Reserved.