ਪੁਲਿਸ ਨੇ ਲੱਭਿਆ ਅਗਵਾ ਹੋਇਆ ਬੱਚਾ
Published: Mar 19, 2023, 4:02 PM


ਪੁਲਿਸ ਨੇ ਲੱਭਿਆ ਅਗਵਾ ਹੋਇਆ ਬੱਚਾ
Published: Mar 19, 2023, 4:02 PM
ਫਤਿਹਗੜ੍ਹ ਸਾਹਿਬ ਪੁਲਿਸ ਨੇ ਸ਼ਨੀਵਾਰ ਨੂੰ ਸਰਹਿੰਦ ਤੋਂ ਅਗਵਾ ਹੋਏ 3 ਸਾਲਾ ਬੱਚੇ ਨੂੰ ਉਸ ਦੇ ਪਰਿਵਾਰ ਨਾਲ ਮਿਲਿਆ। ਦੱਸ ਦਈਏ ਕਿ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਅਹਿਮ ਭੂਮਿਕਾ ਨਿਭਾਉਦੇ ਹੋਏ, 2 ਸ਼ੱਕੀ ਵਿਅਕਤੀਆਂ ਦੀ ਤਲਾਅ ਪੁਲਿਸ ਨੂੰ ਦਿੱਤੀ। ਜਿਸ ਤੋਂ ਬਾਅਦ ਫਤਿਹਗੜ੍ਹ ਸਾਹਿਬ ਪੁਲਿਸ ਨੇ ਕਾਰਵਾਈ ਕੀਤੀ।
ਫਤਿਹਗੜ੍ਹ ਸਾਹਿਬ: ਸ਼ਨੀਵਾਰ ਨੂੰ ਸਰਹਿੰਦ ਤੋਂ ਅਗਵਾ ਹੋਏ 3 ਸਾਲਾ ਬੱਚੇ ਨੂੰ ਉਸ ਦੇ ਪਰਿਵਾਰ ਨਾਲ ਮਿਲਾਉਣ ਵਿੱਚ ਫਤਿਹਗੜ੍ਹ ਸਾਹਿਬ ਪੁਲਿਸ ਨੂੰ ਸਮੇਂ ਸਫ਼ਲਤਾ ਮਿਲੀ। ਜਦੋਂ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਅਹਿਮ ਭੂਮਿਕਾ ਨਿਭਾਉਦੇ ਹੋਏ, ਇਕ ਮੋਟਰਸਾਈਕਲ ਉੱਤੇ 2 ਸ਼ੱਕੀ ਵਿਅਕਤੀਆਂ ਇਕ ਬੱਚੇ ਲਿਜਾਦੇ ਦੇਖਿਆ। ਜਿਸ ਤੋਂ ਬਾਅਦ ਉਹਨਾਂ ਦਾ ਪਿੱਛਾ ਕਰਦੇ ਹੋਏ ਸ਼ਾਹੀ ਇਮਾਮ ਪੰਜਾਬ ਨੇ ਫਤਿਹਗੜ੍ਹ ਸਾਹਿਬ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਕਾਰਵਾਈ ਕਰਦਿਆ 2 ਵਿਅਕਤੀਆਂ ਨੂੰ ਕਾਬੂ ਕਰਕੇ ਬੱਚੇ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ।
ਪੁਲਿਸ ਨੂੰ ਮਿਲੀ ਸੀ ਸੂਚਨਾ: ਇਸ ਮੌਕੇ ਗੱਲਬਾਤ ਕਰਦੇ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਦੇ ਨਾਲ ਸਰਹਿੰਦ ਆਏ ਸਨ। ਇਸ ਦੌਰਾਨ ਹੀ ਇੱਕ ਮੋਟਰਸਾਈਕਲ ਉੱਤੇ 2 ਵਿਅਕਤੀ ਬੱਚੇ ਨੂੰ ਛਿਪਾ ਕੇ ਜਾਂਦੇ ਦਿਖਾਈ ਦਿੱਤੇ। ਜਿਸ ਨੂੰ ਦੇਖ ਕੇ ਉਨ੍ਹਾਂ ਦੀ ਮਾਤਾ ਨੇ ਕਿਹਾ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਇਹ ਬੱਚਾ ਉਹਨਾਂ ਦਾ ਨਹੀਂ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਉਕਤ ਵਿਅਕਤੀਆਂ ਦਾ ਪਿੱਛਾ ਕਰਕੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਨੇ ਜਾਂਚ ਦੌਰਾਨ ਪਾਇਆ ਕਿ ਇਹ ਬੱਚਾ ਉਨ੍ਹਾਂ ਦਾ ਨਹੀ ਤੇ ਪੁਲਿਸ ਨੇ ਬੱਚੇ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ।
ਪੁਲਿਸ ਨੇ ਸ਼ਾਹੀ ਇਮਾਮ ਪੰਜਾਬ ਦਾ ਧੰਨਵਾਦ ਕੀਤਾ:- ਉੱਥੇ ਹੀ ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੁਲਿਸ ਮੁਖੀ ਰਵਜੋਤ ਕੌਰ ਗਰੇਵਾਲ ਨੇ ਦੱਸਿਆ ਕਿ ਉੁਕਤ ਅਗਵਾਕਾਰਾਂ ਨੂੰ ਗ੍ਰਿਫ਼ਤਾਰ ਕਰਵਾਉਣ 'ਚ ਸ਼ਾਹੀ ਇਮਾਮ ਪੰਜਾਬ, ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ। ਜਿਨ੍ਹਾਂ ਵੱਲੋਂ ਦਿੱਤੇ ਗਏ ਸਹਿਯੋਗ ਸਦਕਾ ਪੁਲਿਸ ਅਗਵਾਕਾਰਾਂ ਤੱਕ ਛੇਤੀ ਪਹੁੰਚਣ 'ਚ ਸਫਲ ਹੋਈ।
ਪੁਲਿਸ ਵੱਲੋਂ ਕਥਿਤ ਆਰੋਪੀ ਕਾਬੂ:- ਜ਼ਿਲ੍ਹਾ ਪੁਲਿਸ ਮੁਖੀ ਰਵਜੋਤ ਕੌਰ ਗਰੇਵਾਲ ਨੇ ਦੱਸਿਆ ਕਿ ਸ਼ਨੀਵਾਰ ਨੂੰ ਆਸ਼ਾ ਦੇਵੀ ਪਤਨੀ ਪਿੰਟੂ ਸਿੰਘ ਵਾਸੀ ਨੇੜੇ ਜੀ.ਟੀ. ਰੋਡ ਸਰਹਿੰਦ ਨੇ ਪੁਲਿਸ ਨੂੰ ਦੱਸਿਆ ਸੀ ਕਿ ਉਨ੍ਹਾਂ ਦਾ 3 ਸਾਲਾ ਪੁੱਤਰ ਸ਼ਿਵਾ ਸਿੰਘ ਜੋ ਸਰਹਿੰਦ ਦੀ ਨਵੀਂ ਦਾਣਾ ਮੰਡੀ ਨਜ਼ਦੀਕ ਖੇਡ ਰਿਹਾ ਸੀ, ਜਿਸ ਨੂੰ ਕੋਈ ਅਣਪਛਾਤੇ ਵਿਅਕਤੀ ਚੁੱਕ ਕੇ ਲੈ ਗਏ ਹਨ। ਜਿਸ 'ਤੇ ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਬੱਚੇ ਦੀ ਭਾਲ ਸ਼ੁਰੂ ਕੀਤੀ ਗਈ। ਜਿਸ ਦੌਰਾਨ ਪੁਲਿਸ ਪਾਰਟੀ ਵੱਲੋਂ ਨਾਕਾਬੰਦੀ ਦੌਰਾਨ ਕਥਿਤ ਆਰੋਪੀ ਸੋਨੂੰ ਯਾਦਵ ਤੇ ਰਿੰਕੂ ਹਾਲ ਨੂੰ ਵਾਰਦਾਤ ਵਿੱਚ ਵਰਤੇ ਮੋਟਰਸਾਈਕਲ ਅਤੇ ਅਗਵਾ ਕੀਤੇ ਬੱਚੇ ਸ਼ਿਵਾ ਕੁਮਾਰ ਨੂੰ ਬਰਾਮਦ ਕੀਤਾ ਹੈ।
