ETV Bharat / state

ਸ਼੍ਰੀ ਫ਼ਤਹਿਗੜ੍ਹ ਸਾਹਿਬ 'ਚ ਵਿਧਾਇਕ ਨੇ ਦਿੱਤੇ ਦੋ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ

author img

By

Published : Aug 16, 2023, 6:20 PM IST

MLA gave job appointment letters in Sri Fatehgarh Sahib
ਸ਼੍ਰੀ ਫ਼ਤਹਿਗੜ੍ਹ ਸਾਹਿਬ 'ਚ ਵਿਧਾਇਕ ਨੇ ਦੋ ਨੌਜਵਾਨਾਂ ਨੂੰ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ

ਸ਼੍ਰੀ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਵੀਰ ਸਿੰਘ ਰਾਏ ਨੇ ਦੋ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਵੰਡੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਵਾਅਦੇ ਪੂਰੇ ਕਰ ਰਹੀ ਹੈ।

ਸ਼੍ਰੀ ਫ਼ਤਹਿਗੜ੍ਹ ਸਾਹਿਬ 'ਚ ਵਿਧਾਇਕ ਜਾਣਕਾਰੀ ਦਿੰਦੇ ਹੋਏ।

ਸ਼੍ਰੀ ਫ਼ਤਹਿਗੜ੍ਹ ਸਾਹਿਬ : ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜੋ ਵਾਅਦੇ ਪੰਜਾਬ ਦੀ ਜਨਤਾ ਨਾਲ ਕੀਤੇ ਗਏ ਸਨ, ਉਹ ਇਕ-ਇਕ ਕਰਕੇ ਪੂਰੇ ਕੀਤੇ ਜਾ ਰਹੇ ਹਨ। ਉਹ ਪੀਡਬਲਿਊਡੀ ਵਿਭਾਗ ਵਿਚ 2 ਨੌਜਵਾਨਾਂ ਨੂੰ ਪੱਕੀ ਨੌਕਰੀ ਦੇ ਨਿਯੁਕਤੀ ਪੱਤਰ ਦੇਣ ਦੇ ਲਈ ਆਏ ਸਨ। ਇਸ ਮੌਕੇ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇਣ ਦੇ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਵਿਧਾਇਕ ਰਾਏ ਨੇ ਕਿਹਾ ਕਿ ਅੱਜ ਗੁਰਤੇਜ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਅਤਾਪੁਰ ਅਤੇ ਗੁਰਪ੍ਰੀਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਰਾਏਪੁਰ ਗੁਜਰਾ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਇਨ੍ਹਾ ਦੋਹਾਂ ਨੂੰ ਤਰਸ ਦੇ ਅਧਾਰ ਉੱਤੇ ਨੌਕਰੀ ਦਿੱਤੀ ਗਈ ਹੈ। ਉੱਥੇ ਹੀ ਵਿਧਾਇਕ ਰਾਏ ਨੇ ਕਿਹਾ ਕਿ ਆਉਣ ਵਾਲੇ ਸਮੇਂ ਦੇ ਵਿੱਚ ਵੀ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਲਈ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਦੇ ਨਾਲ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮਿਲਣਗੇ।

ਉਹਨਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇੱਕੋ ਹੀ ਸੁਪਨਾ ਹੈ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾਵੇ। ਇਸਦੇ ਲਈ ਉਹਨਾਂ ਵਲੋਂ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਵਲੋਂ ਨੋਕਰੀਆਂ ਪੈਦਾ ਕਰਨ ਦੇ ਲਈ ਨਵੀਆਂ ਇੰਡਸਟਰੀਆਂ ਵੀ ਲਿਆਂਦੀਆਂ ਜਾ ਰਹੀਆਂ ਹਨ। ਇਸ ਦੇ ਨਾਲ ਨੌਜਵਾਨਾਂ ਨੂੰ ਹੋਰ ਵੀ ਰੁਜ਼ਗਾਰ ਮਿਲਣਗੇ। ਵਿਧਾਇਕ ਲਖਬੀਰ ਰਾਏ ਨੇ ਕਿਹਾ ਕਿ ਆਪਣੇ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਦੇ ਲਈ ਵੀ ਉਹਨਾਂ ਵੱਲੋਂ ਲਗਾਤਾਰ ਪਿੰਡਾਂ ਅਤੇ ਸ਼ਹਿਰਾਂ ਨੂੰ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.