ETV Bharat / state

ਸ਼੍ਰੀ ਫਤਿਹਗੜ੍ਹ ਸਾਹਿਬ ਸਜਾਇਆ ਗਿਆ, ਵਿਸ਼ਾਲ ਵਿਰਾਗਮਈ ਨਗਰ ਕੀਰਤਨ

author img

By

Published : Dec 27, 2021, 7:19 PM IST

ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਤ 317ਵੇਂ ਸ਼ਹੀਦੀ ਜੋੜ ਮੇਲ ਦਾ ਸੋਮਵਾਰ ਨੂੰ ਅੰਤਿਮ ਦਿਨ ਹੈ, ਜਿਸਦੇ ਅੰਤਿਮ ਦਿਨ ਵਿਸ਼ਾਲ ਵਿਰਾਗਮਈ ਨਗਰ ਕੀਰਤਨ ਦਾ ਪ੍ਰਬੰਧ ਕੀਤਾ ਗਿਆ।

ਸ਼੍ਰੀ ਫਤਿਹਗੜ੍ਹ ਸਾਹਿਬ ਸਜਾਇਆ ਗਿਆ
ਸ਼੍ਰੀ ਫਤਿਹਗੜ੍ਹ ਸਾਹਿਬ ਸਜਾਇਆ ਵਿਸ਼ਾਲ ਵਿਰਾਗਮਈ ਨਗਰ ਕੀਰਤਨ

ਸ਼੍ਰੀ ਫਤਿਹਗੜ੍ਹ ਸਾਹਿਬ: ਮਹਾਨ ਸ਼ਹੀਦਾਂ ਦੀ ਸ਼ਹਾਦਤ ਲਈ ਜਾਣੀ ਜਾਂਦੀ ਇਤਿਹਾਸਕ ਧਰਤੀ ਸ਼੍ਰੀ ਫਤਿਹਗੜ੍ਹ ਸਾਹਿਬ ਜਿੱਥੇ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਦੋਨੋਂ ਛੋਟੇ ਸਾਹਿਬਜਾਦੇ ਬਾਬਾ ਜੋਰਾਵਰ ਸਿੰਘ (9 ਸਾਲ) ਬਾਬਾ ਫਤਿਹ ਸਿੰਘ (7 ਸਾਲ) ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 317ਵੇਂ ਸ਼ਹੀਦੀ ਜੋੜ ਮੇਲ ਦਾ ਸੋਮਵਾਰ ਨੂੰ ਅੰਤਿਮ ਦਿਨ ਹੈ, ਜਿਸਦੇ ਅੰਤਿਮ ਦਿਨ ਵਿਸ਼ਾਲ ਵਿਰਾਗਮਈ ਨਗਰ ਕੀਰਤਨ ਦਾ ਪ੍ਰਬੰਧ ਕੀਤਾ ਗਿਆ।

ਇਹ ਨਗਰ ਕੀਰਤਨ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ ਅਤੇ ਬਾਅਦ ਦੁਪਹਿਰ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਵਿੱਚ ਸੰਪਨ ਹੋਇਆ। ਇਸ ਵਿਰਾਗਮਈ ਨਗਰ ਕੀਰਤਨ ਦੌਰਾਨ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸਜੀ ਸੁੰਦਰ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕੀਤਾ ਗਿਆ, ਜਿਸ ਦੀ ਰਹਿਨੁਮਾਈ ਪੰਜ ਪਿਆਰਿਆਂ ਦੁਆਰਾ ਕੀਤੀ ਗਈ।

ਸ਼੍ਰੀ ਫਤਿਹਗੜ੍ਹ ਸਾਹਿਬ ਸਜਾਇਆ ਗਿਆ

ਤਿੰਨ ਦਿਨ ਤੱਕ ਚੱਲੇ ਇਸ ਸ਼ਹੀਦੀ ਜੋੜ ਮੇਲ ਦੌਰਾਨ ਕੜਕਦੀ ਠੰਡ ਦੇ ਬਾਵਜੂਦ ਵੀ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸ਼੍ਰੀ ਫਤਿਹਗੜ੍ਹ ਸਾਹਿਬ ਦੀ ਧਰਤੀ ਉੱਤੇ ਪੁਹੰਚ ਦੋਨਾਂ ਸਾਹਿਬਜਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਪ੍ਰਮਾਣ ਕੀਤਾ, ਇਸ ਮੌਕੇ ਜਿਲ੍ਹਾਂ ਫਤਿਹਗੜ੍ਹ ਸਾਹਿਬ ਦੀ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਜੋੜ ਮੇਲ ਦੌਰਾਨ ਸੰਗਤ ਦੇ ਸਹਿਯੋਗ ਲਈ ਧੰਨਵਾਦ ਕੀਤਾ।

ਕਿਸਾਨ ਪ੍ਰਦਰਸ਼ਨ ਦੌਰਾਨ ਛੋਟੇ ਸਾਹਿਬਜ਼ਾਦਿਆਂ ਨੂੰ ਦਿੱਤੀ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਾਉਣ ਲਈ 23 ਦਸੰਬਰ ਤੋਂ ਲਗਾਤਾਰ ਬਠਿੰਡਾ ਦੇ ਮਿੰਨੀ ਸੈਕਟਰੀਏਟ (Mini Secretariat of Bathinda) ਦਾ ਘਿਰਾਓ ਕਰੀ ਬੈਠੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (Bhartiya Kisan Union Ekta Ugrahan) ਵੱਲੋਂ ਅੱਜ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ ਗਈ।

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (Bhartiya Kisan Union Ekta Ugrahan) ਦੇ ਆਗੂ ਮੋਠੂ ਸਿੰਘ ਕੋਟੜਾ ਨੇ ਕਿਹਾ ਕਿ ਜਿਸ ਤਰ੍ਹਾਂ ਛੋਟੇ ਸਾਹਿਬਜ਼ਾਦਿਆਂ ਨੇ ਜ਼ੁਲਮ ਦੇ ਖ਼ਿਲਾਫ਼ ਲੜਦਿਆਂ ਸ਼ਹਾਦਤ ਦਿੱਤੀ, ਉਸ ਤੋਂ ਸਭ ਨੂੰ ਸਬਕ ਲੈਣਾ ਚਾਹੀਦਾ ਅਤੇ ਜੁਲਮ ਖ਼ਿਲਾਫ਼ ਲੜਨ ਲਈ ਇਕਜੁੱਟ ਹੋ ਕੇ ਲੜਨਾ ਚਾਹੀਦਾ ਹੈ। ਉਨ੍ਹਾਂ ਨੇ ਛੋਟੇ ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਜਿੱਥੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਉੱਥੇ ਹੀ ਕਾਰਪੋਰੇਟ ਘਰਾਣਿਆਂ ਵੱਲੋਂ ਮਜ਼ਦੂਰਾਂ ਕਿਸਾਨਾਂ 'ਤੇ ਕੀਤੇ ਜਾ ਰਹੇ ਇਕ ਮੰਚ 'ਤੇ ਇਕੱਠੇ ਹੋਣ ਦਾ ਸੁਨੇਹਾ ਦਿੱਤਾ।

ਇਹ ਵੀ ਪੜੋ:- ਕਿਸਾਨ ਪ੍ਰਦਰਸ਼ਨ ਦੌਰਾਨ ਛੋਟੇ ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਦਿੱਤੀ ਸ਼ਰਧਾਂਜਲੀ

ETV Bharat Logo

Copyright © 2024 Ushodaya Enterprises Pvt. Ltd., All Rights Reserved.