ETV Bharat / state

ਕੁਲਜੀਤ ਨਾਗਰਾ ਦੇ ਅਸਤੀਫ਼ੇ ਨੂੰ ਵਿਰੋਧੀਆਂ ਨੇ ਦੱਸਿਆ ਡਰਾਮਾ

author img

By

Published : Sep 19, 2020, 11:58 AM IST

ਫਤਿਹਗੜ੍ਹ ਸਾਹਿਬ ਤੋਂ ਵਿਧਾਇਕ ਕੁਲਜੀਤ ਨਾਗਰਾ ਦੇ ਕਿਸਾਨਾਂ ਦੇ ਹੱਕ ਵਿੱਚ ਦਿੱਤੇ ਅਸਤੀਫ਼ੇ ਨੂੰ ਆਮ ਆਦਮੀ ਪਾਰਟੀ ਨੇ ਇੱਕ ਸਟੰਟ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਹ ਵਕਤ ਕਿਸਾਨਾਂ ਨਾਲ ਦਿਲੋਂ ਖੜ੍ਹੇ ਹੋਣ ਦਾ ਹੈ ਨਾ ਕਿ ਰਾਜਨੀਤੀ ਕਰਨ ਦਾ।

ਕੁਲਜੀਤ ਨਾਗਰਾ
ਕੁਲਜੀਤ ਨਾਗਰਾ

ਫਤਿਹਗੜ੍ਹ ਸਾਹਿਬ: ਕੇਂਦਰ ਸਰਕਾਰ ਵੱਲੋਂ ਖੇਤੀ ਆਰਡੀਨੈਂਸਾਂ ਨੂੰ ਪਾਸ ਕਰਨ ਦੇ ਰੋਸ ਵਜੋਂ ਹਲਕਾ ਵਿਧਾਇਕ ਕੁਲਜੀਤ ਨਾਗਰਾ ਨੇ ਅਸਤੀਫ਼ਾ ਦੇ ਦਿੱਤਾ ਸੀ ਜਿਸ ਨੂੰ 'ਆਪ' ਤੇ ਕਾਂਗਰਸੀ ਆਗੂ ਨੇ ਇੱਕ ਸਿਆਸੀ ਡਰਾਮਾ ਦੱਸਿਆ। ਉਨ੍ਹਾਂ ਕਿਹਾ ਕਿ ਨਾਗਰਾ ਕਿਸਾਨ ਹਿਤੈਸ਼ੀ ਅਖਵਾਉਣ ਲਈ ਹਰ ਦਾਅਪੇਚ ਖੇਡ ਰਹੇ ਹਨ।

ਦੱਸ ਦਈਏ, ਫਤਿਹਗੜ੍ਹ ਸਾਹਿਬ ਤੋਂ ਲਗਾਤਾਰ ਦੂਜੀ ਵਾਰ ਕਾਂਗਰਸ ਪਾਰਟੀ ਵੱਲੋਂ ਵਿਧਾਇਕ ਬਣੇ ਕੁਲਜੀਤ ਸਿੰਘ ਨਾਗਰਾ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਿਸਾਨੀ ਨਾਲ ਸਬੰਧਤ ਆਰਡੀਨੈਂਸਾਂ ਦੇ ਵਿਰੋਧ ਵਿੱਚ ਆਪਣਾ ਰੋਸ ਪ੍ਰਗਟਾਉਂਦਿਆਂ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ। ਜ਼ਿਕਰਯੋਗ ਹੈ ਕਿ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਖੇਤੀ ਆਰਡੀਨੈਂਸ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਖਮਾਣੋਂ ਦੇ ਰਾਣਵਾਂ ਵਿਖੇ ਨੈਸ਼ਨਲ ਹਾਈਵੇ ਜਾਮ ਕਰਕੇ ਕੇਂਦਰ ਸਰਕਾਰ ਖਿਲਾਫ਼ ਦਿੱਤੇ ਜਾ ਰਹੇ ਰੋਸ ਧਰਨੇ ਵਿੱਚ ਸ਼ਮੂਲੀਅਤ ਕੀਤੀ ਸੀ। ਉੱਥੇ ਆਪਣੇ ਸੰਬੋਧਨ ਦੌਰਾਨ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦੇ ਕੁਝ ਨਾ ਕੁਝ ਸੰਕੇਤ ਵੀ ਦਿੱਤੇ ਸਨ।

ਵੀਡੀਓ

ਵਿਧਾਇਕ ਨਾਗਰਾ ਨੇ ਕਿਹਾ ਸੀ ਕਿ ਉਹ ਸਭ ਤੋਂ ਪਹਿਲਾਂ ਇੱਕ ਕਿਸਾਨ ਹਨ ਤੇ ਕਿਸਾਨੀ ਦੇ ਹੱਕਾਂ ਲਈ ਉਹ ਆਪਣਾ ਸਭ ਕੁਝ ਕੁਰਬਾਨ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਜੋ ਦੇਸ਼ ਦਾ ਅੰਨਦਾਤਾ ਹੈ, ਦੇਸ਼ ਦਾ ਢਿੱਡ ਭਰਦਾ ਹੈ ਉਸ ਨਾਲ ਹੀ ਕੇਂਦਰ ਸਰਕਾਰ ਵੱਲੋਂ ਕਿਸਾਨ ਤੇ ਕਿਸਾਨੀ ਮਾਰੂ ਆਰਡੀਨੈਂਸ ਪਾਸ ਕਰਕੇ ਕਿਸਾਨੀ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਸ ਨੂੰ ਉਹ ਬਰਦਾਸ਼ਤ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਇਨ੍ਹਾਂ ਆਰਡੀਨੈਂਸਾਂ ਨਾਲ ਕੇਵਲ ਕਿਸਾਨੀ ਹੀ ਨਹੀਂ ਇਸ ਅਸਾਨੀ ਨਾਲ ਜੁੜੇ ਮਜ਼ਦੂਰ ਤੇ ਹੋਰ ਸਬੰਧਤ ਵਰਗ ਵੀ ਪ੍ਰਭਾਵਿਤ ਹੋਣਗੇ

ETV Bharat Logo

Copyright © 2024 Ushodaya Enterprises Pvt. Ltd., All Rights Reserved.