ETV Bharat / state

'ਕਿਸਾਨੀ ਮੁਦਿਆਂ ਨੂੰ ਲੈ ਕੇ 2022 ਦੀਆਂ ਚੋਣਾਂ ਦੀ ਤਿਆਰੀ ਕਰ ਰਹੀਆਂ ਸਿਆਸੀ ਪਾਰਟੀਆਂ'

author img

By

Published : Oct 30, 2020, 11:47 AM IST

ਫ਼ੋਟੋ
ਫ਼ੋਟੋ

ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦਾ ਕਹਿਣਾ ਹੈ ਕਿ ਸਿਆਸੀ ਪਾਰਟੀਆਂ ਨੂੰ ਇਨ੍ਹਾਂ ਧਰਨਿਆਂ 'ਤੇ ਰਾਜਨੀਤੀ ਨਹੀਂ ਕਰਨੀ ਚਾਹੀਦੀ।

ਫ਼ਤਿਹਗੜ੍ਹ ਸਾਹਿਬ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵਲੋਂ ਲਗਾਤਾਰ ਰੋਸ ਧਰਨੇ ਜਾਰੀ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਇਹ ਖੇਤੀ ਕਾਨੂੰਨ ਕਿਸਾਨ ਵਿਰੋਧੀ ਹਨ ਜਿਸ ਕਰਕੇ ਉਨ੍ਹਾਂ ਵਲੋਂ ਇਹਨਾਂ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਜਿਥੇ ਕਿਸਾਨਾਂ ਦੇ ਹੱਕ ਵਿਚ ਪੰਜਾਬੀ ਕਲਾਕਾਰ ਧਰਨਿਆਂ ਵਿਚ ਸ਼ਾਮਲ ਹੋ ਕੇ ਧਰਨੇ ਦੇ ਰਹੇ ਹਨ, ਉਥੇ ਹੀ ਆਮ ਲੋਕ ਵੀ ਇਨ੍ਹਾਂ ਖੇਤੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਇਨ੍ਹਾਂ ਕਾਨੂੰਨਾਂ ਤੇ ਰਾਜਨੀਤੀ ਨਾ ਕਰਨ ਦੀ ਗੱਲ ਕਹਿ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਿਆਸੀ ਪਾਰਟੀਆਂ ਨੂੰ ਇਨ੍ਹਾਂ ਧਰਨਿਆਂ 'ਤੇ ਰਾਜਨੀਤੀ ਨਹੀਂ ਕਰਨੀ ਚਾਹੀਦੀ।

ਵੀਡੀਓ

ਲੋਕਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਖੇਤੀ ਕਾਨੂੰਨ ਬਹੁਤ ਹੀ ਗ਼ਲਤ ਹਨ ਜਿਸ ਦਾ ਕਿਸਾਨਾਂ ਵੱਲੋਂ ਮਜਬੂਰੀ ਵਿਚ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਕਿਸਾਨਾਂ ਨਾਲ ਮੀਟਿੰਗ ਕਰਕੇ ਹੀ ਅਜਿਹੇ ਕਾਨੂੰਨ ਲੈ ਕੇ ਆਉਣੇ ਚਾਹੀਦੇ ਸਨ ਜਿਸ ਨਾਲ ਇਹ ਕਾਨੂੰਨ ਲਾਹੇਵੰਦ ਬਣ ਸਕੇ। ਕਿਸਾਨ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰਦੇ ਹੋਏ ਧਰਨੇ ਦੇ ਰਹੇ ਹਨ ਪਰ ਸਿਆਸੀ ਪਾਰਟੀਆਂ ਇਸ 'ਤੇ ਸਿਆਸੀ ਰੋਟੀਆਂ ਸੇਕ ਰਹੀਆਂ ਹਨ, ਜੋ ਕਿ ਗ਼ਲਤ ਹੈ।

ਵੱਖ-ਵੱਖ ਪਾਰਟੀਆਂ ਵਲੋਂ ਟਰੈਕਟਰ ਰੈਲੀ, ਮੋਟਰ ਸਾਈਕਲ ਰੈਲੀ 'ਤੇ ਧਰਨੇ ਦਿੱਤੇ ਜਾ ਰਹੇ ਹਨ। ਪੰਜਾਬ ਸਰਕਾਰ ਨੂੰ ਕਿਸਾਨਾਂ ਦੇ ਹੱਕ ਦੀ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਸਾਰੀਆਂ ਸਿਆਸੀ ਪਾਰਟੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਿਸਾਨਾਂ ਦੇ ਹੱਕ ਵਿੱਚ ਧਰਨੇ ਦੇ ਰਹੀਆਂ ਹਨ। ਇਹ ਸਾਰਾ ਕੁੱਝ ਕਿਸਾਨਾਂ ਲਈ ਨਹੀਂ ਬਲਕਿ ਵੋਟ ਬੈਂਕ ਨੂੰ ਦੇਖਕੇ ਕੀਤਾ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਸੀ ਕਿ ਸਿਆਸੀ ਪਾਰਟੀਆਂ ਦੇ ਆਗੂ ਕਿਸਾਨ ਧਰਨਿਆਂ ਤੋਂ ਡਰਦੇ ਹੋਏ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.