ETV Bharat / state

Prakas Purab of Shri Guru Ravidas Ji: ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

author img

By

Published : Feb 5, 2023, 8:17 AM IST

Updated : Feb 5, 2023, 10:27 AM IST

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਮਲੋਹ ਵਿਖੇ ਸ਼੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।

ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਸਜਾਇਆ ਗਿਆ ਨਗਰ ਕੀਰਤਨ
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਸਜਾਇਆ ਗਿਆ ਨਗਰ ਕੀਰਤਨ

Nagar Kirtan in Amloh : ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

ਫ਼ਤਹਿਗੜ੍ਹ ਸਾਹਿਬ : ਹਲਕਾ ਅਮਲੋਹ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਸ਼ਹਿਰ ਦੇ ਸ੍ਰੀ ਗੁਰੂ ਰਵਿਦਾਸ ਜੀ ਦੇ ਗੁਰਦੁਆਰਾ ਸਾਹਿਬ ਅਮਲੋਹ ਤੋਂ ਸ਼ੁਰੂ ਹੋਇਆ ਅਤੇ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ ਉਥੇ ਹੀ ਸਮਾਜ ਸੇਵੀ, ਧਾਰਮਿਕ ਅਤੇ ਰਾਜਨੀਤਿਕ ਪਾਰਟੀਆਂ ਦੇ ਨੁੰਮਾਇਦੇ ਵੀ ਸ਼ਾਮਲ ਹੋਏ, ਜਿਨ੍ਹਾਂ ਨੇ ਗੁਰੂ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਦੀ ਸੰਗਤ ਨੂੰ ਵਧਾਈ ਦਿੱਤੀ ਗਈ ਅਤੇ ਅਪੀਲ ਵੀ ਕੀਤੀ ਕਿ ਸੰਗਤਾਂ ਆਪਣੇ ਗੁਰੂਆਂ ਦੇ ਪ੍ਰਕਾਸ਼ ਦਿਹਾੜੇ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਅਤੇ ਗੁਰੂਆਂ ਵੱਲੋਂ ਮਿਲੇ ਉਪਦੇਸ਼ ਉਤੇ ਚੱਲਣ।

ਇਹ ਵੀ ਪੜ੍ਹੋ : Raja Waring on Release of Navjot Sidhu: ਸਿੱਧੂ ਦੀ ਰਿਹਾਈ ਨੂੰ ਲੈ ਕੇ ਵੜਿੰਗ ਦਾ ਟਵੀਟ, ਕਿਹਾ- ਇਸ ਉਤੇ ਜਲਦ ਵਿਚਾਰ ਕਰਨ ਸੀਐੱਮ ਮਾਨ

ਵੱਖ-ਵੱਖ ਥਾਵਾਂ ਉਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ : ਨਗਰ ਕੀਰਤਨ ਸ਼ਹਿਰ ਦੇ ਮੇਨ ਬਾਜ਼ਾਰ ਅਤੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਸ਼੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਸੰਪੰਨ ਹੋਇਆ। ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਅੱਜ ਨਗਰ ਕੀਰਤਨ ਸਜਾਇਆ ਗਿਆ ਹੈ ਤੇ ਕੱਲ੍ਹ ਪਾਠਾਂ ਦੇ ਭੋਗ ਪਾਏ ਜਾਣਗੇ। ਇਸ ਮੌਕੇ ਉਨ੍ਹਾਂ ਨੇ ਕਿਹਾ ਸ਼੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਅਮਲੋਹ ਵਿੱਚ ਅੱਜ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਜਿਸਦਾ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਉਤੇ ਭਰਵਾਂ ਸਵਾਗਤ ਕੀਤਾ ਗਿਆ। ਉਥੇ ਹੀ ਉਨ੍ਹਾਂ ਨੇ ਸੰਗਤਾਂ ਦਾ ਧੰਨਵਾਦ ਕਰਦੇ ਹੋਏ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ।

ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਨਗਰ ਕੀਰਤਨ : ਇਸ ਮੌਕੇ ਨਗਰ ਕੀਰਤਨ ਦਾ ਥਾਂ-ਥਾਂ ਉਤੇ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਗਤਕੇ ਦੀਆਂ ਟੀਮਾਂ ਵੱਲੋਂ ਨਗਰ ਕੀਰਤਨ ਦੌਰਾਨ ਗੱਤਕੇ ਦੇ ਜੌਹਰ ਦਿਖਾਏ ਗਏ। ਪੰਜ ਪਿਆਰਿਆਂ ਦੀ ਹਾਜ਼ਰੀ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਜਿਆ ਨਗਰ ਕੀਰਤਨ ਅਰਦਾਸ ਉਪਰੰਤ ਰਵਾਨਾ ਹੋਇਆ। ਪੂਰੇ ਜਾਹੋ-ਜਲਾਲ ਨਾਲ ਸੰਗਤ ਨੇ ਨਗਰ ਕੀਰਤਨ ਵਿਚ ਸ਼ਾਮਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।

Last Updated :Feb 5, 2023, 10:27 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.