ETV Bharat / state

ਰੂਪਨਗਰ ਦੀ ਡਿਪਟੀ ਕਮਿਸ਼ਨਰ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ, ਪੀੜਤਾਂ ਨੂੰ ਮਦਦ ਦਾ ਦਿੱਤਾ ਭਰੋਸਾ

author img

By

Published : Jul 11, 2023, 1:49 PM IST

Updated : Jul 11, 2023, 2:08 PM IST

ਜ਼ਿਲ੍ਹਾ ਰੂਪਨਗਰ ਵਿੱਚ ਭਾਰੀ ਮੀਂਹ ਪੈਣ ਕਾਰਨ ਜ਼ਿਲ੍ਹੇ ਵਿੱਚ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਮੋਰਿੰਡਾ ਵਿਖੇ ਰਾਹਤ ਕੈਂਪ ਅਤੇ ਸ੍ਰੀ ਚਮਕੌਰ ਸਾਹਿਬ ਅਤੇ ਰੋਪੜ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕੀਤਾ।

Dr Preeti Yadav visited flood affected areas
Dr Preeti Yadav visited flood affected areas

ਡਿਪਟੀ ਕਮਿਸ਼ਨਰ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

ਰੂਪਨਗਰ: ਬੀਤੇ ਦਿਨੀਂ ਜ਼ਿਲ੍ਹੇ ਵਿਚ ਭਾਰੀ ਵਰਖਾ ਹੋਣ ਕਾਰਨ ਜ਼ਿਲ੍ਹੇ ਵਿਚ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਰੂਪਨਗਰ ਡਾ ਪ੍ਰੀਤੀ ਯਾਦਵ ਨੇ ਮੋਰਿੰਡਾ ਵਿਖੇ ਰਾਹਤ ਕੈਂਪ ਅਤੇ ਸ੍ਰੀ ਚਮਕੌਰ ਸਾਹਿਬ ਅਤੇ ਰੋਪੜ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਇਸ ਮੌਕੇ ਇਨ੍ਹਾਂ ਇਲਾਕਿਆਂ ਵਿੱਚ ਮੌਜੂਦਾ ਹਾਲਾਤਾਂ ਅਤੇ ਹੋਏ ਮਾਲੀ ਨੁਕਸਾਨ ਦੀ ਸਮੀਖਿਆ ਕੀਤੀ। ਇਸ ਦੌਰਾਨ ਉਨ੍ਹਾਂ ਵੱਲੋਂ ਵੱਖ-ਵੱਖ ਲਗਾਏ ਗਏ ਰਾਹਤ ਕੈਂਪਾਂ ਵਿਖੇ ਵੀ ਪਹੁੰਚ ਕੀਤੀ 'ਤੇ ਮੌਕੇ ਦਾ ਜਾਇਜ਼ਾ ਲਿਆ ਗਿਆ ਅਤੇ ਹੜ੍ਹ ਪੀੜਤਾਂ ਨਾਲ ਗੱਲਬਾਤ ਕੀਤੀ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ।

ਸਰਕਾਰ ਔਖੇ ਟਾਇਮ 'ਚ ਨਾਲ ਖੜ੍ਹੀ:- ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮੁਸ਼ਕਿਲ ਘੜੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨਾਲ ਡੱਟ ਕੇ ਖੜ੍ਹੀ ਹੈ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਹਰ ਪ੍ਰਕਾਰ ਨਾਲ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਸ਼ਾਨਿਕ ਅਧਿਕਾਰੀਆਂ ਵਲੋਂ ਲਗਾਤਾਰ ਵੱਖ-ਵੱਖ ਪ੍ਰਭਾਵਿਤ ਇਲਾਕਿਆਂ ਵਿੱਚ ਲਗਾਤਾਰ ਗਸ਼ਤ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਮੌਜੂਦਾ ਸਮੇਂ ਵਿਚ ਕਾਫੀ ਹੱਦ ਤੱਕ ਪਾਣੀ ਦਾ ਪੱਧਰ ਘਟਿਆ ਹੈ ਅਤੇ ਸਥਿਤੀ ਉਤੇ ਕਾਫੀ ਹੱਦ ਤੱਕ ਕਾਬੂ ਪਾ ਲਿਆ ਗਿਆ ਹੈ ਅਤੇ ਜਿੱਥੇ-ਜਿੱਥੇ ਵੀ ਖ਼ਤਰੇ ਵਾਲੀ ਸਥਿਤੀ ਸੀ, ਉਸ ਉੱਤੇ ਰੇਤੇ ਦੀਆਂ ਬੋਰੀਆਂ ਲਗਾ ਕੇ ਅਤੇ ਮਿੱਟੀ ਪਾ ਕੇ ਪਾਣੀ ਦੇ ਵਹਾਅ ਨੂੰ ਰੋਕਣ ਤੇ ਸੜਕਾਂ ਨੂੰ ਬਚਾਉਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ।

ਹਾਲਾਤਾਂ ਨੂੰ ਕਾਬੂ ਕੀਤਾ ਜਾ ਰਿਹਾ:- ਡਾ ਪ੍ਰੀਤੀ ਯਾਦਵ ਨੇ ਦੱਸਿਆ ਨਦੀਆਂ ਟੁੱਟਣ ਤੇ ਪਾੜ ਪੈਣ ਕਾਰਨ ਕਈ ਥਾਵਾਂ ਉੱਤੇ ਕਾਫੀ ਨੁਕਸਾਨ ਹੋਇਆ ਹੈ। ਉੱਥੇ ਹਾਲਾਤ ਨੂੰ ਕਾਬੂ ਕਰਨ ਵਿੱਚ ਪ੍ਰਸ਼ਾਸਨ ਆਪਣੀ ਬਣਦੀ ਕਾਰਵਾਈ ਜੰਗੀ ਪੱਧਰ ਉੱਤੇ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਸਥਿਤੀ ਕੰਟਰੋਲ ਵਿੱਚ ਕੀਤੀ ਜਾ ਰਹੀ ਹੈ, ਜਲਦ ਹੀ ਇਲਾਕਿਆਂ ਦੀ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਮੁੜ ਬਹਾਲ ਕੀਤਾ ਜਾਵੇਗਾ। ਉਹਨਾਂ ਕਿਹਾ ਜਿਸ ਇਲਾਕੇ ਵਿੱਚ ਭਾਰੀ ਨੁਕਸਾਨ ਕਾਰਨ ਬਿਜਲੀ ਦੀ ਸਪਲਾਈ ਬਹਾਲ ਨਹੀਂ ਹੋ ਸਕਦੀ, ਉਨ੍ਹਾਂ ਨੂੰ ਜਲਦ ਪੀਣ ਵਾਲੇ ਪਾਣੀ ਦੇ ਟੈਂਕਰ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਪਾਣੀ ਦੀ ਨਿਕਾਸੀ ਲਈ ਸਫ਼ਾਈ ਕੀਤੀ ਜਾ ਰਹੀ ਹੈ।


ਸਿਹਤ ਵਿਭਾਗ ਵੱਲੋਂ ਦਵਾਈਆਂ ਦੀ ਵੰਡ:- ਡਾ ਪ੍ਰੀਤੀ ਯਾਦਵ ਨੇ ਦੱਸਿਆ ਕਿ ਬਹੁਤੇ ਇਲਾਕਿਆਂ ਵਿੱਚ ਪਾਣੀ ਭਰ ਜਾਣ ਕਾਰਨ ਬਿਜਲੀ ਦੀ ਸਪਲਾਈ ਵੀ ਠੱਪ ਕਰ ਦਿੱਤੀ ਗਈ ਸੀ, ਜਿਸ ਦੇ ਮੱਦੇਨਜ਼ਰ ਸਪਲਾਈ ਦੁਬਾਰਾ ਸ਼ੁਰੂ ਕਰਨ ਲਈ ਮੁਰੰਮਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਵਿਭਾਗ ਵੱਲੋਂ ਬਣਾਈਆਂ ਗਈਆਂ ਮੈਡੀਕਲ ਟੀਮਾਂ ਵੀ ਪਹੁੰਚ ਚੁੱਕੀਆਂ ਹਨ। ਉਨ੍ਹਾਂ ਵੱਲੋਂ ਜ਼ਰੂਰਤਮੰਦ ਲੋਕਾਂ ਦਾ ਇਲਾਜ ਕਰਕੇ ਉਨ੍ਹਾਂ ਨੂੰ ਦਵਾਈਆਂ ਦੀ ਵੰਡ ਕੀਤੀ ਜਾ ਰਹੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਸਹਾਇਤਾ ਲਈ ਹੈਲਪ ਲਾਈਨ ਨੰ 112 ਅਤੇ 01881-221157 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ।

ਬੀਤੇ ਦਿਨੀਂ ਰੂਪਨਗਰ ਜ਼ਿਲ੍ਹੇ ਵਿਚ ਭਾਰੀ ਵਰਖਾ ਹੋਣ ਕਾਰਨ ਜ਼ਿਲ੍ਹੇ ਵਿੱਚ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਰੂਪਨਗਰ ਡਾ ਪ੍ਰੀਤੀ ਯਾਦਵ ਨੇ ਮੋਰਿੰਡਾ ਵਿਖੇ ਰਾਹਤ ਕੈਂਪ ਅਤੇ ਸ੍ਰੀ ਚਮਕੌਰ ਸਾਹਿਬ ਅਤੇ ਰੋਪੜ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਇਲਾਕਾ ਮੌਜੂਦਾ ਸਮੇਂ ਵਿਚ ਕਾਫੀ ਹੱਦ ਤੱਕ ਪਾਣੀ ਦਾ ਪੱਧਰ ਘਟਿਆ ਹੈ ਅਤੇ ਸਥਿਤੀ ਉੱਤੇ ਕਾਫੀ ਹੱਦ ਤੱਕ ਕਾਬੂ ਪਾ ਲਿਆ ਗਿਆ ਹੈ ਅਤੇ ਜਿੱਥੇ-ਜਿੱਥੇ ਵੀ ਖ਼ਤਰੇ ਵਾਲੀ ਸਥਿਤੀ ਸੀ, ਡਿਪਟੀ ਕਮਿਸ਼ਨਰ ਡਾ ਪ੍ਰੀਤੀ ਯਾਦਵ ਨੇ ਮੋਰਿੰਡਾ ਵਿਖੇ ਰਾਹਤ ਕੈਂਪ ਸ੍ਰੀ ਚਮਕੌਰ ਸਾਹਿਬ ਤੇ ਰੋਪੜ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ।

Last Updated : Jul 11, 2023, 2:08 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.