ETV Bharat / state

ਸ਼ਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵੱਡੀ ਗਿਣਤੀ ’ਚ ਸੰਗਤ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋ ਰਹੀ ਨਤਮਸਤਕ

author img

By

Published : Dec 26, 2021, 11:25 AM IST

ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਤ ਸ਼ਹੀਦ ਜੋੜ ਮੇਲ ਦੀ ਸ਼ੁਰੂਆਤ ਹੋ ਚੁੱਕੀ ਹੈ। ਵੱਡੀ ਗਿਣਤੀ ਵਿੱਚ ਸੰਗਤਾਂ ਮਹਾਨ ਸ਼ਹੀਦਾਂ ਨੂੰ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ।

ਸ਼ਹੀਦੀ ਸਭਾ ਦਾ ਦੂਜਾ ਦਿਨ
ਸ਼ਹੀਦੀ ਸਭਾ ਦਾ ਦੂਜਾ ਦਿਨ

ਸ੍ਰੀ ਫਤਿਹਗੜ੍ਹ ਸਾਹਿਬ: ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਤ ਸ਼ਹੀਦ ਜੋੜ ਮੇਲ ਦੀ ਸ਼ੁਰੂਆਤ ਸ੍ਰੀ ਫਤਿਹਗੜ੍ਹ ਸਾਹਿਬ ਦੀ ਇਤਿਹਾਸਕ ਧਰਤੀ ਉੱਤੇ ਹੋ ਚੁੱਕੀ ਹੈ। ਇਸ ਜੋੜਮੇਲ ਦੀ ਸ਼ੁਰੂਆਤ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿੱਚ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਈ।

ਇਸ ਦੌਰਾਨ ਭਾਰੀ ਗਿਣਤੀ ਵਿੱਚ ਸ਼ਰਧਾਲੂ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਨੂੰ ਸ਼ਰਧਾਂਜਲੀ ਦੇਣ ਲਈ ਇੱਥੇ ਪਹੁੰਚ ਰਹੇ ਹਨ। ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ 9 ਸਾਲ ਅਤੇ ਬਾਬਾ ਫਤਿਹ ਸਿੰਘ ਜੀ ਨੇ 7 ਸਾਲ ਦੀ ਉਮਰ ਵਿੱਚ ਆਉਣ ਵਾਲੀ ਪੀੜ੍ਹੀ ਨੂੰ ਧਰਮ ਨਾਲ ਜੁੜੇ ਰਹਿਣ ਦਾ ਸੁਨੇਹਾ ਦਿੰਦੇ ਹੋਏ ਆਪਣੀ ਸ਼ਹਾਦਤ ਦਿੱਤੀ। ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਭੋਰਾ ਸਾਹਿਬ ਦੀਆਂ ਦੀਵਾਰਾਂ ਅੱਜ ਵੀ ਉਨ੍ਹਾਂ ਦੀ ਸ਼ਹਾਦਤ ਦੀ ਗਵਾਹੀ ਦਿੰਦੀਆਂ ਹਨ ਜੋ ਇੱਥੇ ਨਤਮਸਤਕ ਹੋਣ ਵਾਲਿਆਂ ਨੂੰ ਇੱਕ ਸੁਨੇਹਾ ਦਿੰਦੀਆਂ ਹਨ।

ਉਨ੍ਹਾਂ ਮਹਾਨ ਸ਼ਹੀਦਾਂ ਦੀ ਯਾਦ ਵਿੱਚ ਸ੍ਰੀ ਫਤਿਹਗੜ੍ਹ ਸਾਹਿਬ ਦੀ ਇਤਿਹਾਸਿਕ ਧਰਤੀ ਉੱਤੇ ਹਰ ਸਾਲ ਸ਼ਹੀਦੀ ਸਭਾ ਹੁੰਦੀ ਹੈ। ਇਸ ਸ਼ਹੀਦੀ ਸਭਾ ਵਿੱਚ ਲੱਖਾਂ ਦੀ ਗਿਣਤੀ ਵਿੱਚ ਦੇਸ਼ ਵਿਦੇਸ਼ ਤੋਂ ਸੰਗਤ ਸ਼ਹੀਦਾਂ ਨੂੰ ਪ੍ਰਣਾਮ ਕਰਨ ਲਈ ਆ ਰਹੀ ਹੈ।

ਸ਼ਹੀਦੀ ਸਭਾ ਦਾ ਦੂਜਾ ਦਿਨ

ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ 13 ਪੋਹ ਯਾਨੀ ਜੋੜ ਮੇਲ ਦੇ ਅੰਤਿਮ ਦਿਨ 27 ਦਸੰਬਰ ਨੂੰ ਪਾਏ ਜਾਣਗੇ ਅਤੇ ਇਸ ਤੋਂ ਉਪਰੰਤ ਬਾਅਦ ਇੱਕ ਵਿਸ਼ਾਲ ਵਿਰਾਗਮਈ ਨਗਰਕੀਰਤਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੱਕ ਜਾਵੇਗਾ। ਇਸ ਨਗਰ ਕੀਰਤਨ ਵਿੱਚ ਲੱਖਾਂ ਦੀ ਤਾਦਾਦ ਵਿੱਚ ਸੰਗਤ ਹਾਜ਼ਰ ਹੋਵੇਗੀ।

ਇਸ ਦੌਰਾਨ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ , ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਹਾਂ ਸਕੱਤਰ ਕਰਨੈਲ ਸਿੰਘ ਪੰਜੋਲੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰੀ ਵਿੱਚ ਵਿਰੋਧੀ ਪੱਖ ਦੇ ਆਗੂ ਗੁਰਪ੍ਰੀਤ ਸਿੰਘ ਰੰਧਾਵਾ ਨੇ ਸੰਗਤ ਨੂੰ ਅਪੀਲ ਕੀਤੀ ਕਿ ਇਸ ਸ਼ਹੀਦੀ ਸਭਾ ਵਿੱਚ ਆਪਣਾ ਫਰਜ ਸਮਝਦੇ ਹੋਏ ਸਾਦਗੀ ਅਤੇ ਸ਼ਾਤਮਈ ਤਰੀਕੇ ਨਾਲ ਨਤਮਸਤਕ ਹੋਇਆ ਜਾਵੇ।

ਇਹ ਵੀ ਪੜ੍ਹੋ: ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੇ ਜਨਮ ਦਿਵਸ 'ਤੇ ਵਿਸ਼ੇਸ਼

ETV Bharat Logo

Copyright © 2024 Ushodaya Enterprises Pvt. Ltd., All Rights Reserved.