ਫ਼ਤਹਿਗੜ੍ਹ ਸਾਹਿਬ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਮਰਥਕਾਂ ਉੱਤੇ ਪੁਲਿਸ ਵੱਲੋਂ ਕਥਿਤ ਤੌਰ ਮਾਮਲੇ ਦਰਜ ਕਰਨ ਦੇ ਵਿਰੋਧ ਅਤੇ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਰਿਹਾ ਕਰਨ ਸਬੰਧੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂਥ ਦੇ ਸਰਪ੍ਰਸਤ ਇਮਾਨ ਸਿੰਘ ਮਾਨ ਦੀ ਅਗਵਾਈ ਹੇਠ ਇਕ ਰੋਸ ਮਾਰਚ ਕੱਢਿਆ ਗਿਆ। ਇਸ ਵਿਚ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਗਈ।
ਕੇਂਦਰ ਦਾ ਧੱਕਾ : ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਇਮਾਨ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਰਲ ਕੇ ਪੰਜਾਬੀਆਂ ਨਾਲ ਧੱਕਾ ਕਰ ਰਹੀ ਹੈ, ਜਿਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਰਕਾਰਾਂ ਪੰਜਾਬ ਦੇ ਹਾਲਾਤ ਖਰਾਬ ਕਰਨਾ ਚਾਹੁੰਦੀਆਂ ਹਨ ਤੇ ਇਨ੍ਹਾਂ ਦਾ ਮੁੱਖ ਮਕਸਦ ਘੱਟ ਗਿਣਤੀਆਂ ਨੂੰ ਦਬਾ ਕੇ ਉਹਨਾਂ ਤੇ ਰਾਜ ਕਰਨਾ ਹੈ।
ਇਹ ਵੀ ਪੜ੍ਹੋ : Leopard in Nangal : ਨੰਗਲ 'ਚ ਫਿਰ ਦਿਸਿਆ ਤੇਂਦੂਆ, ਸੀਸੀਟੀਵੀ 'ਚ ਕਿਵੇ ਖਾਧਾ ਕੁੱਤਾ, ਇਲਾਕੇ 'ਚ ਦਹਿਸ਼ਤ
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਬਾਰ ਐਸੋਸੀਏਸ਼ਨ ਫਤਿਹਗੜ੍ਹ ਸਾਹਿਬ ਦੇ ਨਾਲ ਮਿਲ ਕੇ ਭਾਰਤ ਦੇ ਰਾਸ਼ਟਰਪਤੀ ਦੇ ਨਾਮ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ ਨੂੰ ਸੌਂਪਿਆ ਗਿਆ ਤੇ ਮੰਗ ਕੀਤੀ ਹੈ।
ਬਾਰ ਐਸੋਸੀਏਸ਼ਨ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਪੁਲਿਸ ਅਮ੍ਰਿਤਪਾਲ ਜਾਂ ਤੇ ਉਨ੍ਹਾਂ ਦੇ ਸਾਥੀਆਂ ਨੂੰ ਗ੍ਰਿਫਤਾਰ ਕਰਨਾ ਚਾਹੁੰਦੀ ਸੀ ਤਾਂ ਸਹਿਜ ਮਈ ਤਰੀਕੇ ਨਾਲ ਕਿਸੇ ਵੀ ਥਾਂ ਉਤੇ ਗ੍ਰਿਫਤਾਰ ਕਰ ਸਕਦੀ ਸੀ ਪਰ ਪੁਲਿਸ ਵੱਲੋਂ ਸਰਕਾਰ ਦੇ ਇਸ਼ਾਰੇ ਉੱਤੇ ਇਨ੍ਹਾਂ ਸਿੱਖ ਨੌਜਵਾਨਾਂ ਦੇ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਤੇ ਅਜਿਹੀਆਂ ਧਾਰਾਵਾਂ ਲਗਾਈਆਂ ਜਾ ਰਹੀਆਂ ਹਨ ਜੋ ਬਣਦਿਆਂ ਹੀ ਨਹੀ ਹਨ। ਐੱਨਆਈਏ ਦੀ ਟੀਮ ਵੱਲੋਂ ਕੀਤੀ ਜਾ ਰਹੀ ਛਾਪੇਮਾਰੀ ਤੇ ਬੋਲਦਿਆਂ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਜਦੋਂ ਪੰਜਾਬ ਦੇ ਮੌੜ ਮੰਡੀ ਬਲਾਸਟ ਵਰਗੀਆਂ ਘਟਨਾਵਾਂ ਹੋਈਆਂ ਸਨ ਤਾਂ ਉਸ ਵੇਲੇ ਇਹ ਐੱਨ ਆਈ ਏ ਦੀ ਟੀਮ ਕਿੱਥੇ ਸੀ ਤੇ ਹੁਣ ਸਾਫ ਨਜ਼ਰ ਆ ਰਿਹਾ ਹੈ ਕਿ ਇਹ ਸਿੱਖਾਂ ਨੌਜਵਾਨਾਂ ਨਾਲ ਸਿਆਸਤ ਕੀਤੀ ਜਾ ਰਹੀ ਹੈ।
ਯਾਦ ਰਹੇ ਕਿ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਤੇ ਪੈਰ ਮਿਲਟਰੀ ਫੋਰਸਾਂ ਵੱਲੋਂ 18 ਮਾਰਚ ਨੂੰ ਕਾਰਵਾਈ ਕੀਤੀ ਗਈ। ਇਸ ਕਾਰਵਾਈ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਕੁੱਝ ਸਾਥੀਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਰਿਹਾਈ ਨੂੰ ਲੈ ਕੇ ਅੱਜ ਮੰਗਲਵਾਰ ਨੂੰ ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੇ ਸਮਾਜ ਸੇਵੀ ਲੱਖਾ ਸਿੰਘ ਸਿਧਾਣਾ ਦੀ ਅਗਵਾਈ ਵਿੱਚ ਨੌਜਵਾਨਾਂ ਵੱਲੋਂ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮੈਮੋਰੰਡਮ ਸੌਂਪਿਆ ਗਿਆ ਸੀ।