ETV Bharat / state

ਮਾਤਾ ਗੁਜਰੀ ਕਾਲਜ ਵਿਖੇ ਲੱਗੇ 'ਰੁਜ਼ਗਾਰ ਮੇਲੇ' ਵਿੱਚ ਵਿਦਿਆਰਥੀਆਂ ਨੂੰ ਮਿਲੀ ਨੌਕਰੀ

author img

By

Published : Sep 25, 2019, 10:49 AM IST

ਫ਼ੋਟੋ

ਪੰਜਾਬ ਸਰਕਾਰ ਆਪਣੇ ਚੋਣ ਵਾਅਦੇ ਮੁਤਾਬਕ ਘਰ-ਘਰ ਰੁਜ਼ਗਾਰ ਦੇਣ ਦੇ ਵਾਅਦੇ ਤਹਿਤ ਮਾਤਾ ਗੁਜਰੀ ਕਾਲਜ, ਫ਼ਤਹਿਗੜ੍ਹ ਸਾਹਿਬ ਵਿਖੇ ਵੀ ਰੁਜ਼ਗਾਰ ਮੇਲਾ ਲਗਾਇਆ ਗਿਆ, ਜਿੱਥੇ 22 ਤੋਂ ਵੱਧ ਨਾਮੀ ਕੰਪਨੀਆਂ ਪਹੁੰਚੀਆਂ ਤੇ ਵਿਦਿਆਰਥੀਆਂ ਨੂੰ ਨੌਕਰੀ ਮੁਹੱਈਆ ਕਰਵਾਈ।

ਸ੍ਰੀ ਫ਼ਤਿਹਗੜ੍ਹ ਸਾਹਿਬ: ਪੰਜਾਬ ਸਰਕਾਰ ਵੱਲੋਂ ਸਤੰਬਰ ਮਹੀਨੇ ਦੇ ਅੰਤ ਤੱਕ ਲਗਾਏ ਜਾ ਰਹੇ ਮੈਗਾ ਰੋਜ਼ਗਾਰ ਮੇਲਿਆਂ ਰਾਹੀਂ ਨਿੱਜੀ ਖੇਤਰ ਵਿੱਚ ਰਾਜ ਭਰ ਦੇ 2.10 ਲੱਖ ਬੇਰੋਜ਼ਗਾਰਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਦਾ ਟੀਚਾ ਮਿੱਥਿਆ ਗਿਆ ਹੈ। ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਸਹਿਕਾਰਤਾ ਵਿਭਾਗ ਸਣੇ ਹੋਰਨਾਂ ਵਿਭਾਗਾਂ ਦੇ ਸਹਿਯੋਗ ਨਾਲ ਮਾਤਾ ਗੁਜਰੀ ਕਾਲਜ ਵਿਖੇ ਲਗਾਏ ਗਏ, ਮੈਗਾ ਰੁਜ਼ਗਾਰ ਮੇਲੇ ਦੌਰਾਨ ਨੌਕਰੀ ਹਾਸਲ ਕਰਨ ਵਾਲੇ ਬੇਰੁਜ਼ਗਾਰ ਨੌਜਵਾਨਾਂ ਨੂੰ ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਤੇ ਸਥਾਨਕ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਨਿਯੁਕਤੀ ਤੇ ਮੰਨਜ਼ੂਰੀ ਪੱਤਰ ਵੰਡੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ-ਕਮ-ਮੁੱਖ ਕਾਰਜਕਾਰੀ ਅਫਸਰ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਮਾਤਾ ਗੁਜਰੀ ਕਾਲਜ ਵਿਖੇ ਲਗਾਏ ਗਏ ਮੈਗਾ ਰੁਜ਼ਗਾਰ ਮੇਲੇ ਦੌਰਾਨ 22 ਤੋਂ ਵੱਧ ਨਾਮੀਂ ਕੰਪਨੀਆਂ ਨੇ ਪੁੱਜ ਕੇ ਬੇਰੁਜ਼ਗਾਰਾਂ ਦੀ ਰੋਜ਼ਗਾਰ ਲਈ ਚੋਣ ਕੀਤੀ। ਉਨ੍ਹਾਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੇਲਿਆਂ ਵਿੱਚ ਪੁੱਜ ਕੇ ਰੁਜ਼ਗਾਰ ਹਾਸਲ ਕਰਨ ਦੀ ਅਪੀਲ ਵੀ ਕੀਤੀ।

ਜਸਪ੍ਰੀਤ ਸਿੰਘ ਨੇ ਕਿਹਾ ਕਿ ਇਨ੍ਹਾਂ ਮੇਲਿਆਂ ਰਾਹੀਂ, ਜਿੱਥੇ ਘਰ-ਘਰ ਨੌਕਰੀ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ, ਉੱਥੇ ਸਵੈ-ਰੁਜ਼ਗਾਰ ਧੰਦੇ ਸ਼ੁਰੂ ਕਰਨ ਲਈ ਮੌਕੇ 'ਤੇ ਹੀ ਬਿਨਾਂ ਕਿਸੇ ਦੇਰੀ ਤੋਂ ਕਰਜ਼ੇ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਹਾਸਲ ਕਰਨ ਲਈ ਆਪਣੀ ਰਜਿਸਟਰੇਸ਼ਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਵੀ ਕਰਵਾਉਣ ਲਈ ਆਖਿਆ।

ਵੇਖੋ ਵੀਡੀਓ

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਲਗਾਏ ਜਾ ਰਹੇ ਮੈਗਾ ਰੁਜ਼ਗਾਰ ਮੇਲਿਆਂ ਵਿੱਚ 6000 ਤੋਂ ਵੱਧ ਬੇਰੁਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਹੋਰ ਦੱਸਿਆ ਕਿ ਸਵੈ ਰੁਜ਼ਗਾਰ ਧੰਦੇ ਸ਼ੁਰੂ ਕਰਨ ਲਈ ਮੈਗਾ ਰੁਜ਼ਗਾਰ ਮੇਲਿਆਂ ਵਿੱਚ ਹੈਲਪ ਡੈਸਕ ਸਥਾਪਤ ਕੀਤੇ ਜਾਂਦੇ ਹਨ ਤਾਂ ਜੋ ਕਰਜ਼ਾ ਹਾਸਲ ਕਰਨ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ।

ਇਹ ਵੀ ਪੜ੍ਹੋ: ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ 'ਗਲੋਬਲ ਗੋਲਕੀਪਰ' ਪੁਰਸਕਾਰ

ਇਸ ਮੌਕੇ ਨੌਕਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਖ਼ੁਸ਼ੀ ਜ਼ਾਹਿਰ ਕੀਤੀ ਤੇ ਕਿਹਾ ਕਿ ਇਹ ਮੈਗਾ ਰੁਜ਼ਗਾਰ ਮੇਲੇ ਉਨ੍ਹਾਂ ਲਈ ਬਹੁਤ ਸਾਰਥਿਕ ਸਿੱਧ ਹੋਏ ਹਨ ਅਤੇ ਉਹ ਨੌਕਰੀ ਪ੍ਰਾਪਤ ਕਰਕੇ ਬੇਹੱਦ ਖੁਸ਼ ਹਨ।

Intro:ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਪੰਜਾਬ ਸਰਕਾਰ ਵੱਲੋਂ ਲਗਾਇਆ ਗਿਆ ਰੁਜ਼ਗਾਰ ਮੇਲਾ
FATEHGARH  SAHIB : JAGDEV SINGH
DATE --  September 24, 2019
SLUG --      ROZGAR MELA MATA GUJRI COLLEGE IN FGS
FILE    --   2
ਐਂਕਰ
ਪੰਜਾਬ ਸਰਕਾਰ ਆਪਣੇ ਚੋਣ ਵਾਅਦੇ ਮੁਤਾਬਕ ਘਰ-ਘਰ ਰੋਜ਼ਗਾਰ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਲਈ ਸੂਬੇ ਵਿੱਚ ਮੈਗਾ ਰੋਜ਼ਗਾਰ ਮੇਲਿਆਂ ਦਾ ਆਯੌਜਨ ਕਰ ਰਹੀ ਹੈ, ਜਿਸ ਦੇ ਚੱਲਦਿਆਂ ਸਥਾਨਕ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਵੀ ਰੁਜ਼ਗਾਰ ਮੇਲਾ ਲਗਾਇਆ ਗਿਆ। ਪੰਜਾਬ ਸਰਕਾਰ ਵੱਲੋਂ ਸਤੰਬਰ ਮਹੀਨੇ ਦੇ ਅੰਤ ਤੱਕ ਲਗਾਏ ਜਾ ਰਹੇ ਮੈਗਾ ਰੋਜ਼ਗਾਰ ਮੇਲਿਆਂ ਰਾਹੀਂ ਨਿੱਜੀ ਖੇਤਰ ਵਿੱਚ ਰਾਜ ਭਰ ਦੇ 2.10 ਲੱਖ ਬੇਰੋਜ਼ਗਾਰਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਦਾ ਟੀਚਾ ਮਿੱਥਿਆ ਗਿਆ ਹੈ ।
ਵਾਈਸ ਓਵਰ
ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਸਹਿਕਾਰਤਾ ਵਿਭਾਗ ਸਮੇਤ ਹੋਰਨਾਂ ਵਿਭਾਗਾਂ ਦੇ ਸਹਿਯੋਗ ਨਾਲ ਮਾਤਾ ਗੁਜਰੀ ਕਾਲਜ਼ ਵਿਖੇ ਲਗਾਏ ਗਏ ਮੈਗਾ ਰੋਜ਼ਗਾਰ ਮੇਲੇ ਦੌਰਾਨ ਨੌਕਰੀ ਹਾਸਲ ਕਰਨ ਵਾਲੇ ਬੇਰੋਜ਼ਗਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਤੇ ਸਥਾਨਕ ਵਿਧਾਇਕ ઠਕੁਲਜੀਤ ਸਿੰਘ ਨਾਗਰਾ ਨੇ ਮਨਜੂਰੀ ਪੱਤਰ ਵੰਡੇ ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ-ਕਮ-ਮੁੱਖ ਕਾਰਜਕਾਰੀ ਅਫਸਰ ਜਿ.ਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਸਂ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਮਾਤਾ ਗੁਜਰੀ ਕਾਲਜ ਵਿਖੇ ਲਗਾਏ ਗਏ ਮੈਗਾ ਰੋਜ਼ਗਾਰ ਮੇਲੇ ਦੌਰਾਨ ੨੨ ਤੋਂ ਵੱਧ ਨਾਮਵਰ ਕੰਪਨੀਆਂ ਨੇ ਪੁੱਜ ਕੇ ਬੇਰੋਜ਼ਗਾਰਾਂ ਦੀ ਰੋਜ਼ਗਾਰ ਲਈ ਚੋਣ ਕੀਤੀ ਗਈ। ਉਨ੍ਹਾਂ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੇਲਿਆਂ ਵਿੱਚ ਪੁੱਜ ਕੇ ਰੋਜ਼ਗਾਰ ਹਾਸਲ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਮੇਲਿਆਂ ਰਾਹੀਂ ਜਿਥੇ ਘਰ-ਘਰ ਨੌਕਰੀ ਦਾ ਪ੍ਰਬੰਧ ਕੀਤਾ ਜਾ ਰਿਹਾ? ਹੈ ਉਥੇ ਸਵੈ ਰੋਜ਼ਗਾਰ ਧੰਦੇ ਸ਼ੁਰੂ ਕਰਨ ਲਈ ਮੌਕੇ 'ਤੇ ਹੀ ਬਿਨਾਂ ਕਿਸੇ ਦੇਰੀ ਤੋਂ ਕਰਜ਼ੇ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਬੇਰੋਜ਼ਗਾਰ ਨੌਜਵਾਨ ਸਵੈ ਰੋਜ਼ਗਾਰ ਧੰਦੇ ਸ਼ੁਰੂ ਕਰ ਸਕਣ। ਉਨ੍ਹਾਂ ਨੌਜਵਾਨਾਂ ਨੂੰ ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਪੁੱਜ ਕੇ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਵੀ ਕੀਤੀ। ਉਨ੍ਹਾਂ ਫ਼ਤਹਿਗੜ੍ਹ ਸਾਹਿਬ ਜਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਹਾਸਲ ਕਰਨ ਲਈ ਆਪਣੀ ਰਜਿਸਟਰੇਸ਼ਨ ਜਿ.ਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਵੀ ਕਰਵਾਉਣ ਲਈ ਆਖਿਆ। ਉਨ੍ਹਾਂ ਦੱਸਿਆ ਕਿ ਜਿ.ਲ੍ਹੇ ਵਿੱਚ ਲਗਾਏ ਜਾ ਰਹੇ ਮੈਗਾ ਰੋਜ਼ਗਾਰ ਮੇਲਿਆਂ ਵਿੱਚ 200 ਤੋਂ ਵੱਧ ਨਾਮਵਰ ਕੰਪਨੀਆਂ ਸਿਰਕਤ ਕਰ ਰਹੀਆਂ ਹਨ ਅਤੇ 6000 ਤੋਂ ਵੱਧ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਹੋਰ ਦੱਸਿਆ ਕਿ ਸਵੈ ਰੋਜ਼ਗਾਰ ਧੰਦੇ ਸ਼ੁਰੂ ਕਰਨ ਲਈ ਮੈਗਾ ਰੋਜ਼ਗਾਰ ਮੇਲਿਆਂ ਵਿੱਚ ਹੈਲਪ ਡੈਸਕ ਸਥਾਪਤ ਕੀਤੇ ਜਾਂਦੇ ਹਨ ਤਾਂ ਜੋ ਕਰਜ਼ਾ ਹਾਸਲ ਕਰਨ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ।
ਬਾਈਟ: ਜਸਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬઠ
ਇਸ ਮੌਕੇ ਤੇ ਨੌਕਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੇ ਆਪਣੀ ਖ਼ੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਮੈਗਾ ਰੁਜ਼ਗਾਰ ਮੇਲੇ ਉਨ੍ਹਾਂ ਲਈ ਬਹੁਤ ਸਾਰਥਿਕ ਸਿੱਧ ਹੋਏ ਹਨ ਅਤੇ ਉਹ ਨੌਕਰੀ ਪ੍ਰਾਪਤ ਕਰਕੇ ਬੇਹੱਦ ਖੁਸ਼ ਹਨ
ਬਾਈਟ :ਨੌਕਰੀ ਪ੍ਰਾਪਤ ਕਰਨ ਵਾਲੇ ਨੌਜਵਾਨ
Body:ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਪੰਜਾਬ ਸਰਕਾਰ ਵੱਲੋਂ ਲਗਾਇਆ ਗਿਆ ਰੁਜ਼ਗਾਰ ਮੇਲਾ

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.