ETV Bharat / state

ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਫਿਰ ਤੋਂ ਵਰ੍ਹੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ

author img

By ETV Bharat Punjabi Team

Published : Jan 5, 2024, 5:21 PM IST

Sukhbir Badal held a meeting regarding the conference Mela Maghi in malot
ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਫਿਰ ਤੋਂ ਵਰ੍ਹੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਣ ਵਾਲੇ ਮੇਲਾ ਮਾਘੀ ਦੇ ਪਵਿੱਤਰ ਦਿਹਾੜੇ 'ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਵੱਲੋਂ ਕੀਤੀ ਜਾ ਰਹੀ ਕਾਨਫਰੰਸ ਦੀ ਤਿਆਰੀ ਨੂੰ ਲੈ ਕੇ ਮਲੋਟ ਹਲਕੇ ਦੇ ਵਰਕਰਾਂ ਨਾਲ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਮੀਟਿੰਗ ਕੀਤੀ।

ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਫਿਰ ਤੋਂ ਵਰ੍ਹੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ

ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਹਲਕਾ ਮਲੋਟ ਤੇ ਲੰਬੀ ਦੇ ਵਰਕਰਾਂ ਨਾਲ ਮਾਘੀ ਮੌਕੇ ਹੋਣ ਵਾਲੀਆ ਕਾਨਫਰੰਸ ਸੰਬੰਧੀ ਮੀਟਿੰਗ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੁਖਬੀਰ ਬਾਦਲ ਨੇ ਕਿਹਾ ਕਿ ਇਸ ਸਾਲ ਅਸੀਂ ਸ੍ਰੀ ਮੁਕਤਸਰ ਸਾਹਿਬ 'ਚ ਦੋ ਸਿਆਸੀ ਕਾਨਫਰੰਸਾ ਕਰ ਰਹੇ ਹਨ।ਅਕਾਲੀ ਦਲ ਵੱਲੋਂ ਦੋ ਕਾਨਫਰੰਸ ਕੀਤੀਆ ਜਾਣਗੀਆਂ।12 ਜਨਵਰੀ 2024 ਨੂੰ ਮਾਈ ਭਾਗੋ ਨੂੰ ਸਮਰਪਿਤ ਇਸਤਰੀ ਸੰਮੇਲਨ ਕੀਤਾ ਜਾਏਗੀ ਅਤੇ 14 ਜਨਵਰੀ 2024 ਨੂੰ ਅਕਾਲੀ ਦਲ ਸਿਆਸੀ ਕਾਨਫਰੰਸ ਕੀਤੀ ਜਾਏਗੀ। ਉਥੇ ਹੀ ਇਸ ਮੌਕੇ ਆਪ 'ਤੇ ਨਿਸ਼ਾਨਾ ਸਾਧ ਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਪਿਛਲੇ ਸੱਤ ਸਾਲ ਵਿੱਚ ਪੰਜਾਬ ਦਾ ਬੁਰਾ ਹਾਲ ਕਰ ਦਿੱਤਾ ਹੈ। ਚਾਹੇ ਉਹ ਕਾਂਗਰਸ ਦੀ ਸਰਕਾਰ ਰਹੀ ਹੋਵੇ ਜਾਂ ਫਿਰ ਮੋਜੁਦਾ ਆਮ ਆਦਮੀ ਪਾਰਟੀ ਦੀ ਸਰਕਾਰ ਹੋਵੇ।

2 ਕਾਨਫਰੰਸ ਕੀਤੀਆਂ ਜਾਣਗੀਆਂ: ਇਸ ਮੌਕੇ ਉਨ੍ਹਾਂ ਕਿਹਾ ਕਿ ਮੇਲਾ ਮਾਘੀ ਦੌਰਾਨ ਹਰ ਸਾਲ ਦੀ ਤਰ੍ਹਾਂ ਅਕਾਲੀ ਦਲ ਦੀ ਕਾਨਫਰੰਸ ਕੀਤੀ ਜਾਂਦੀ ਹੈ। ਇਸ ਵਾਰ 2 ਕਾਨਫਰੰਸ ਕੀਤੀਆਂ ਜਾਣਗੀਆਂ। ਇਸ ਮੌਕੇ ਉਹਨਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਕਾਂਗਰਸ ਨੇ ਤਾਂ ਬੇੜਾ ਗਰਕ ਕੀਤਾ ਹੀ ਸੀ ਹੁਣ ਭਗਵੰਤ ਮਾਨ ਸਰਕਾਰ ਨੇ ਤਾਂ ਪੰਜਾਬ ਨੂੰ ਡੋਬ ਕੇ ਹੀ ਰੱਖ ਦਿੱਤਾ ਹੈ। ਇਸ ਲਈ ਡੁੱਬਦੇ ਹੋਏ ਪੰਜਾਬ ਨੂੰ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਬਚਾਓ ਯਾਤਰਾ ਸ਼ੁਰੂ ਕੀਤੀ ਜਾ ਰਹੀ ਹੈ, ਹਰ ਅਸੈਂਬਲੀ ਹਲਕੇ 'ਚ ਰੈਲੀਆਂ ਕੀਤੀਆਂ ਜਾਣਗੀਆਂ।

ਇਸ ਮੌਕੇ ਸਾਬਕਾ ਵਿਧਾਇਕ ਹਰਪ੍ਰਰੀਤ ਸਿੰਘ ਕੋਟਭਾਈ, ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਸ੍ਰੀ ਮੁਕਤਸਰ ਸਾਹਿਬ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਪ੍ਰਰੀਤਇੰਦਰ ਸਿੰਘ ਸੰਮੇਵਾਲੀ ਆਦਿ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਤੋਂ ਸਿਆਸੀ ਗਲੀਆਂ ਵਿੱਚ ਭਗਵੰਤ ਮਾਨ ਸਰਕਾਰ ਅਤੇ ਵਿਰੋਧੀ ਪਾਰਟੀਆਂ ਵੱਲੋਂ ਇੱਕ ਦੂਜੇ ਉੱਤੇ ਤੰਜ ਕਸੇ ਜਾਂਦੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.