ETV Bharat / state

Demand letter to the DC: ਅਨੁਸੂਚਿਤ ਜਾਤੀ ਸਮਾਜ ਦੇ ਆਗੂਆਂ ਨੇ ਡੀਸੀ ਨੂੰ ਦਿੱਤਾ ਮੰਗ ਪੱਤਰ, ਕਿਹਾ-ਧਨਾਢ ਕਰ ਰਹੇ ਸਾਡੇ ਨਾਲ ਧੱਕਾ ਨਹੀਂ ਮਿਲ ਰਿਹਾ ਇਨਸਾਫ਼

author img

By

Published : Feb 27, 2023, 8:41 PM IST

ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ਅੱਜ ਅਨੂਸੁਚਿਤ ਸਮਾਜ ਦੇ ਆਗੂਆਂ ਵੱਲੋਂ ਸਥਾਨਕ ਡਿਪਟੀ ਕਮਿਸ਼ਨਰ ਦੇ ਹੱਥ ਮੰਗ ਪੱਤਰ ਸੌਂਪਿਆ ਗਿਆ। ਆਗੂਆਂ ਨੇ ਕਿਹਾ ਕਿ ਪੂਰੇ ਪੰਜਾਬ ਵਿੱਚ ਉਨ੍ਹਾਂ ਨਾਲ ਤਸ਼ੱਦਦ ਹੋ ਰਿਹਾ ਹੈ ਅਤੇ ਪੁਲਿਸ ਪ੍ਰਸ਼ਾਸਨ ਧਨਾਢ ਲੋਕਾਂ ਖ਼ਿਲਾਫ਼ ਕਾਰਵਾਈ ਨਹੀਂ ਕਰ ਰਿਹਾ।

The leaders of scheduled caste society in Sri Fatehgarh Sahib gave a demand letter to the DC
Demand letter to the DC: ਅਨੁਸੂਚਿਤ ਜਾਤੀ ਸਮਾਜ ਦੇ ਆਗੂਆਂ ਨੇ ਡੀਸੀ ਨੂੰ ਦਿੱਤਾ ਮੰਗ ਪੱਤਰ, ਕਿਹਾ-ਧਨਾਢ ਕਰ ਰਹੇ ਸਾਡੇ ਨਾਲ ਧੱਕਾ ਨਹੀਂ ਮਿਲ ਰਿਹਾ ਇਨਸਾਫ਼

Demand letter to the DC: ਅਨੁਸੂਚਿਤ ਜਾਤੀ ਸਮਾਜ ਦੇ ਆਗੂਆਂ ਨੇ ਡੀਸੀ ਨੂੰ ਦਿੱਤਾ ਮੰਗ ਪੱਤਰ, ਕਿਹਾ-ਧਨਾਢ ਕਰ ਰਹੇ ਸਾਡੇ ਨਾਲ ਧੱਕਾ ਨਹੀਂ ਮਿਲ ਰਿਹਾ ਇਨਸਾਫ਼

ਸ੍ਰੀ ਫਤਹਿਗੜ੍ਹ ਸਾਹਿਬ: ਅਨੁਸੂਚਿਤ ਜਾਤੀ ਸਮਾਜ ਦੇ ਵੱਖ ਵੱਖ ਆਗੂਆਂ ਵੱਲੋਂ ਸਾਂਝੇ ਤੌਰ ਉੱਤੇ ਡਾਕਟਰ ਅੰਬੇਦਕਰ ਕਿਰਤੀ ਮਜ਼ਦੂਰ ਸੰਘ ਪੰਜਾਬ ਵੱਲੋਂ ਸੂਬਾ ਸਰਕਾਰ ਦੇ ਨਾਮ ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ ਨੂੰ ਮੰਗ ਪੱਤਰ ਸੌਂਪਿਆ ਗਿਆ। ਆਗੂਆਂ ਨੇ ਮੰਗ ਕੀਤੀ ਕਿ ਅਨੁਸੂਚਿਤ ਜਾਤੀ ਲੋਕਾਂ ਉੱਪਰ ਵੱਧ ਰਹੇ ਅੱਤਿਆਚਾਰਾਂ ਨੂੰ ਰੋਕਿਆ ਜਾਵੇ ਅਤੇ ਪੁਲਿਸ ਪ੍ਰਸ਼ਾਸਨ ਨੂੰ ਅਨੁਸੂਚਿਤ ਜਾਤੀ ਵਰਗ ਦੇ ਗਰੀਬ ਲੋਕਾਂ ਦੀ ਸੁਣਵਾਈ ਸਹੀ ਸਮੇਂ ਕਰਨ ਲਈ ਪ੍ਰਬੰਧ ਕੀਤਾ ਜਾਵੇ ਅਤੇ ਮਜ਼ਦੂਰ ਕਿਰਤੀਆਂ ਦੀਆਂ ਮੰਗਾਂ ਵੱਲ ਧਿਆਨ ਦਿੱਤਾ ਜਾਵੇ।

ਲਗਾਤਾਰ ਹੋ ਰਹੇ ਹਨ ਅੱਤਿਆਚਾਰ: ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਵਿੱਚ ਅਨੁਸੂਚਿਤ ਜਾਤੀ ਲੋਕਾਂ ਨਾਲ ਪਿੰਡਾਂ ਦੇ ਵਿੱਚ ਜਾਤੀ ਵਿਤਕਰੇ, ਜਾਤੀ ਅੱਤਿਆਚਾਰਾਂ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਪੁਲਿਸ ਪ੍ਰਸ਼ਾਸ਼ਨ ਵੱਲੋਂ ਗਰੀਬ ਲੋਕਾਂ ਦੀ ਸੁਣਵਾਈ ਸਮਾਂ ਰਹਿੰਦੇ ਨਾ ਕਰਨ ਕਰਕੇ ਅਨੁਸੂਚਿਤ ਜਾਤੀ ਗਰੀਬ ਲੋਕਾਂ ਦੇ ਉਪਰ ਤਸ਼ੱਦਦ ਢਾਹੁਣ ਵਾਲਿਆਂ ਦੇ ਹੌਂਸਲੇ ਵੱਧਦੇ ਜਾ ਰਹੇ ਹਨ। ਜਿਵੇਂ ਕਿ ਪਟਿਆਲਾ ਦੇ ਬਲਵੇੜਾ ਵਿੱਚ 11 ਸਾਲਾ ਮਾਸੂਮ ਬੱਚੀ ਨਾਲ ਜਬਰ ਜਨਾਹ, ਮਲੇਰਕੋਟਲਾ ਦੇ ਮੋਰਾਂਵਾਲੀ ਪਿੰਡ ਵਿੱਚ 13 ਸਾਲਾਂ ਮਾਸੂਮ ਬੱਚੇ ਨੂੰ ਕੋਹ ਕੋਹ ਕੇ ਕੁੱਟਣਾ, ਸੰਗਰੂਰ ਦੇ ਪਿੰਡ ਗੁੱਜਰਾਂ ਵਿੱਚ ਬੱਕਰੀਆਂ ਚਾਰਨ ਵਾਲੇ ਮਜ਼ਦੂਰ ਦਾ ਕੁੱਟ-ਕੁੱਟ ਕੇ ਕਤਲ ਕਰਨਾ ਅਤੇ ਸੰਗਰੂਰ ਦੇ ਸੁਨਾਮ ਦੇ ਪਿੰਡ ਜਗਤਪੁਰਾ ਵਿੱਚ ਨਸ਼ਿਆਂ ਖਿਲਾਫ਼ ਆਵਾਜ਼ ਉਠਾਉਣ ਵਾਲੇ ਅਨੁਸੂਚਿਤ ਜਾਤੀ ਸਮਾਜ ਦੇ ਨੌਜਵਾਨਾਂ ਦੀਆਂ ਲੱਤਾਂ ਤੋੜਨ ਦੀ ਘਟਨਾ। ਸਾਰੇ ਮੁਲਜ਼ਮਾਂ ਦਾ ਅਜੇ ਤੱਕ ਗ੍ਰਿਫਤਾਰ ਨਾ ਕਰਿਆ ਜਾਣਾ।

ਆਗੂਆਂ ਨੇ ਦਿੱਤੀ ਚਿਤਾਵਨੀ: ਮਲੇਰਕੋਟਲਾ ਦੇ ਪਿੰਡ ਕੁੱਪ ਖੁਰਦ ਵਿੱਚ ਅਨੁਸੂਚਿਤ ਜਾਤੀ ਸਮਾਜ ਦੇ ਸ਼ਮਸ਼ਾਨਘਾਟ ਦੇ ਗੇਟ ਪੁੱਟ ਕੇ ਲੈ ਜਾਣ ਵਾਲਿਆਂ ਖ਼ਿਲਾਫ਼ ਕੋਈ ਕਾਨੂੰਨੀ ਕਾਰਵਾਈ ਨਾ ਕਰਨਾ ਉਲਟਾ ਐਸਸੀ ਸਮਾਜ ਦੇ ਨੌਜਵਾਨਾਂ ਖਿਲਾਫ ਮੁਕੱਦਮਾ ਦਰਜ ਕਰ ਦੇਣਾ। ਇਹ ਘਟਨਾਵਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ, ਉਨਾਂ ਦੀ ਮੰਗ ਹੈ ਕਿ ਸਰਕਾਰ ਇਨ੍ਹਾਂ ਉਕਤ ਘਟਨਾਵਾਂ ਵੱਲ ਧਿਆਨ ਦੇਵੇ ਅਤੇ ਦੋਸ਼ੀਆਂ ਦੇ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਵੇ ਤਾਂ ਜੋ ਹੋਰ ਵਿਅਕਤੀ ਇਸ ਤਰ੍ਹਾਂ ਦੀ ਘਿਨੌਣੀ ਹਰਕਤ ਨਾ ਕਰਨ। ਉੱਥੇ ਹੀ ਉਹਨਾਂ ਨੇ ਕਿਹਾ ਕਿ ਜੇਕਰ ਜਲਦ ਇਸ ਵੱਲ ਧਿਆਨ ਦਿੱਤਾ ਗਿਆ ਤਾਂ ਉਹਨਾਂ ਨੂੰ ਸੰਘਰਸ਼ ਕਰਨੇ ਪੈਣਗੇ। ਉਨ੍ਹਾਂ ਅੱਗੇ ਕਿਹਾ ਕਿ ਗਰੀਬਾਂ ਉੱਤੇ ਸਾਰੇ ਅੱਤਿਆਚਾਰ ਧਨਾਢ ਲੋਕਾਂ ਵੱਲੋਂ ਕੀਤੇ ਜਾ ਰਹੇ ਨੇ ਅਤੇ ਧਨਾਢ ਲੋਕਾਂ ਨਾਲ ਪੁਲਿਸ ਦੀ ਸਾਂਝ ਹੋਣ ਕਰਕੇ ਮੁਲਜ਼ਮਾਂ ਉੱਤੇ ਕਾਰਵਾਈ ਨਹੀਂ ਕੀਤੀ ਜਾ ਰਹੀ । ਮੰਗ ਪੱਤਰ ਤੋਂ ਬਾਅਦ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮਾਮਲੇ ਵਿੱਚ ਪੁਲਿਸ ਨੇ ਜਲਦ ਠੋਸ ਕਾਰਵਾਈ ਨਾ ਕੀਤੀ ਤਾਂ ਇਨਸਾਫ਼ ਲਈ ਉਹ ਵੱਡੇ ਪੱਧਰ ਉੱਤੇ ਸੰਘਰਸ਼ ਉਲੀਕਣਗੇ।

ਇਹ ਵੀ ਪੜ੍ਹੋ: Murder in PUP : ਪੰਜਾਬੀ ਯੂਨੀਵਰਸਿਟੀ ਵਿੱਚ ਵਿਦਿਆਰਥੀ ਦਾ ਕਤਲ, ਪੇਟ 'ਚ ਮਾਰਿਆ ਤੇਜ਼ਧਾਰ ਹਥਿਆਰ

ETV Bharat Logo

Copyright © 2024 Ushodaya Enterprises Pvt. Ltd., All Rights Reserved.