ਕੋਰੋਨਾ ਵਾਇਰਸ ਤੋਂ ਬਚਾਓ ਲਈ ਟੀਕਾ ਲਗਵਾਉਣਾ ਜ਼ਰੂਰੀ: ਸੁਰਭੀ ਮਲਿਕ

author img

By

Published : Oct 3, 2021, 8:26 PM IST

ਕੋਰੋਨਾ ਵਾਇਰਸ ਤੋਂ ਬਚਾਓ ਲਈ ਟੀਕਾ ਲਗਵਾਉਣਾ ਜ਼ਰੂਰੀ: ਸੁਰਭੀ ਮਲਿਕ

ਕੋਰੋਨਾ ਵਾਇਰਸ (Corona virus) ਤੋਂ ਬਚਾਅ ਲਈ ਸਾਰੇ ਨਾਗਰਿਕਾਂ ਦੇ ਇਹ ਵੈਕਸੀਨੇਸ਼ਨ (Vaccination) ਲਗਾਈ ਜਾ ਰਹੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸੁਰਭੀ ਮਲਿਕ (Deputy Commissioner Surbhi Malik) ਨੇ ਸਰਹਿੰਦ ਦੇ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੂਦ ਸਭਾ ਵੱਲੋਂ ਲਗਾਏ 15ਵੇਂ ਵੈਕਸੀਨੇਸ਼ਨ ਕੈਂਪ ਦਾ ਜਾਇਜ਼ਾ ਲੈਣ ਉਪਰੰਤ ਗੱਲਬਾਤ ਕਰਦਿਆਂ ਦਿੱਤੀ।

ਸ੍ਰੀ ਫਤਿਹਗੜ੍ਹ ਸਾਹਿਬ: ਭਾਵੇਂ ਕੋਰੋਨਾ (Corona) ਮਹਾਂਮਾਰੀ ਦਾ ਖਾਤਮਾ ਹੋ ਚੁੱਕਿਆ ਹੈ, ਪਰ ਆਉਣ ਵਾਲੇ ਤਿਉਹਾਰਾਂ ਦੇ ਸਮੇਂ ਨੂੰ ਵੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਗਰ ਕੌਂਸਲਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਨਾਲ ਲੈ ਕੇ ਘਰ-ਘਰ ਵੈਕਸੀਨੇਸ਼ਨ (Vaccination) ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਤਹਿਤ ਕੋਰੋਨਾ ਵਾਇਰਸ (Corona virus) ਤੋਂ ਬਚਾਅ ਲਈ ਸਾਰੇ ਨਾਗਰਿਕਾਂ ਦੇ ਇਹ ਵੈਕਸੀਨੇਸ਼ਨ (Vaccination) ਲਗਾਈ ਜਾ ਰਹੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸੁਰਭੀ ਮਲਿਕ (Deputy Commissioner Surbhi Malik) ਨੇ ਸਰਹਿੰਦ ਦੇ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੂਦ ਸਭਾ ਵੱਲੋਂ ਲਗਾਏ 15ਵੇਂ ਵੈਕਸੀਨੇਸ਼ਨ ਕੈਂਪ ਦਾ ਜਾਇਜ਼ਾ ਲੈਣ ਉਪਰੰਤ ਗੱਲਬਾਤ ਕਰਦਿਆਂ ਦਿੱਤੀ।

ਕੋਰੋਨਾ ਵਾਇਰਸ ਤੋਂ ਬਚਾਓ ਲਈ ਟੀਕਾ ਲਗਵਾਉਣਾ ਜ਼ਰੂਰੀ: ਸੁਰਭੀ ਮਲਿਕ

ਇਸ ਮੌਕੇ ਸੂਦ ਸਭਾ ਦੇ ਜਨਰਲ ਸਕੱਤਰ ਨਿਤਿਨ ਸੂਦ ਨੇ ਕਿਹਾ ਕਿ ਕੋਰੋਨਾ (Corona) ਮਹਾਮਾਰੀ ਦੀ ਤੀਸਰੀ ਲਹਿਰ ਨੂੰ ਰੋਕਣ ਲਈ ਵੈਕਸੀਨੇਸ਼ਨ (Vaccination) ਬਹੁਤ ਜਰੂਰੀ ਹੈ। ਕੋਵਿਡ-19 ਮਹਾਮਾਰੀ ਦੀ ਸੰਭਾਵੀ ਤੀਜੀ ਲਹਿਰ ਦੇ ਮੁਕਾਬਲੇ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਸਿਹਤ ਵਿਭਾਗ ਨੂੰ ਸੂਦ ਸਭਾ ਰਜ਼ਿ ਸਰਹਿੰਦ ਹਰ ਤਰ੍ਹਾਂ ਦਾ ਸਹਿਯੋਗ ਦੇ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਸਹਿਯੋਗ ਦੇਣ ਲਈ ਤਿਆਰ ਹੈ।
ਇਸ ਮੌਕੇ ਉਨ੍ਹਾਂ ਨੇ ਹਰ ਵਿਅਕਤੀ ਨੂੰ ਅਪੀਲ ਕਰਦਿਆ ਕਿਹਾ ਕਿ ਹਰ ਵਿਅਕਤੀ ਲਈ ਕੋਰੋਨਾ ਵੈਕਸੀਨੇਸ਼ਨ (Corona vaccination) ਲਗਾਉਣਾ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੇ ਕੇਂਦਰ ਸਰਕਾਰ ਕੋਰੋਨਾ ਵਾਇਰਸ ਨੂੰ ਖ਼ਤਮ ਕਰਨ ਦੇ ਲਈ ਭਾਰਤ ਦੇ ਹਰ ਨਾਗਰਿਕ ਲਈ ਇਹ ਉਪਰਾਲਾ ਕਰ ਰਹੇ ਹਨ। ਤਾਂ ਜੋ ਇਸ ਬਿਮਾਰੀ ਨੂੰ ਭਾਰਤ ਵਿੱਚੋਂ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਦੇਸ਼ ਪ੍ਰਤੀ ਸਾਡੇ ਵੀ ਕੁਝ ਫ਼ਰਜ ਹੁੰਦੇ ਹਨ, ਜੋ ਸਾਨੂੰ ਇੱਕ ਵਧੀਆਂ ਸਮਾਜ ਸਿਰਜਨ ਦੇ ਲਈ ਕਹਿੰਦੇ ਹਨ।

ਉਧਰ ਕੈਂਪ ਦਾ ਲਗਾਉਣ ਵਾਲੇ ਪ੍ਰਬੰਧਾਂ ਨੇ ਕਿਹਾ ਕਿ ਉਹ ਪਹਿਲਾਂ ਵੀ 15 ਕੋਰੋਨਾ ਵੈਕਸੀਨੇਸ਼ਨ (Corona vaccination) ਦੇ ਕੈਂਪ ਲਗਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਵੱਧ ਤੋਂ ਵੱਧ ਲੋਕਾਂ ਨੂੰ ਵੈਕਸੀਨੇਸ਼ਨ ਲਗਾਉਣ ਦੀ ਹੈ। ਇਸ ਮੌਕੇ ਕੈਂਪ ਪ੍ਰਬੰਧਾਂ ਵੱਲੋਂ ਡਿਪਟੀ ਕਮਿਸ਼ਨਰ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਅਤੇ ਸਨਮਾਨ ਵੀ ਕੀਤਾ ਗਿਆ। ਉਨ੍ਹਾਂ ਕਿਹਾ ਉਹ ਆਪਣੇ ਇਲਾਕੇ ਵਿੱਚ ਇਹ ਵੈਕਸੀਨੇਸ਼ਨ ਹਰ ਵਿਅਕਤੀ ਤੱਕ ਪਹਚਾਉਣਗੇ।

ਇਹ ਵੀ ਪੜ੍ਹੋ:ਸੈਲਫ ਸੁਰੱਖਿਆਂ ਨੂੰ ਲੈ ਕੇ ਲੜਕੀਆਂ ਨੂੰ ਕੀਤਾ ਜਾਗਰੂਕ

ETV Bharat Logo

Copyright © 2024 Ushodaya Enterprises Pvt. Ltd., All Rights Reserved.