ETV Bharat / state

ਸੀਐਮ ਮਾਨ ਨੇ ਹੜ੍ਹ ਪੀੜਤਾਂ ਨੂੰ ਵੰਡਿਆ ਮੁਆਵਜ਼ਾ, ਵਿਰੋਧੀਆਂ ਉਤੇ ਸਾਧੇ ਤਿੱਖਾ ਨਿਸ਼ਾਨੇ

author img

By

Published : Jan 21, 2023, 11:57 AM IST

ਸੀਐਮ ਮਾਨ ਨੇ ਹੜ੍ਹ ਪੀੜਤਾਂ ਨੂੰ ਵੰਡਿਆ ਮੁਆਵਜ਼ਾ
ਸੀਐਮ ਮਾਨ ਨੇ ਹੜ੍ਹ ਪੀੜਤਾਂ ਨੂੰ ਵੰਡਿਆ ਮੁਆਵਜ਼ਾ

ਸੀਐਮ ਭਗਵੰਤ ਮਾਨ ਫਾਜ਼ਿਲਕਾ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪਹੁੰਚੇ। ਇੱਥੇ ਉਨ੍ਹਾਂ ਵਿਰੋਧੀਆਂ ਨੂੰ ਨਿਸ਼ਾਨੇ ਉਤੇ ਲਿਆ। ਸੀਐਮ ਮਾਨ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ 25 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ ਹੈ।

ਫਾਜ਼ਿਲਕਾ : ਹੜ੍ਹ ਪ੍ਰਭਾਵਿਤ ਲੋਕਾਂ ਨੂੰ ਚੈੱਕ ਦੇਣ ਦੇ ਲਈ ਸੀਐਮ ਭਗਵੰਤ ਮਾਨ ਫਾਜ਼ਿਲਕਾ ਪਹੁੰਚੇ। ਜਿੱਥੇ ਉਨ੍ਹਾਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਚੈੱਕ ਵੰਡੇ। ਉਥੇ ਹੀ ਉਨ੍ਹਾਂ ਨੇ ਵਿਰੋਧੀ ਧਿਰਾਂ ਉਤੇ ਨਿਸ਼ਾਨੇ ਵੀ ਸਾਧੇ ਉਨ੍ਹਾਂ ਕਿਹਾ ਕਿ ਇੱਕ ਸਧਾਰਨ ਵਿਅਕਤੀ ਦੇ ਪੁੱਤ ਨੂੰ ਮੁੱਖ ਮੰਤਰੀ ਵਜੋਂ ਸੂਬੇ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਪਰ ਰਵਾਇਤੀ ਸਿਆਸੀ ਪਾਰਟੀਆਂ ਇਸ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੀਆਂ ਜਿਸ ਕਰਕੇ ਉਹ ਉਨ੍ਹਾਂ ਖਿਲਾਫ਼ ਕੂੜ ਪ੍ਰਚਾਰ ਕਰ ਰਹੀਆਂ ਹਨ।



ਵਿਰੋਧੀਆਂ ਉਤੇ ਨਿਸ਼ਾਨੇ: ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਦੇ ਪੰਜਾਬ ਵਿੱਚ ਲੋਕ ਵਿਰੋਧੀ ਸਟੈਂਡ ਕਰਕੇ ਸੂਬੇ ਦੇ ਲੋਕ ਹੁਣ ਇਨ੍ਹਾਂ ਪਾਰਟੀਆਂ ਉਤੇ ਭਰੋਸਾ ਨਹੀਂ ਕਰਦੇ। ਮਾਨ ਨੇ ਕਿਹਾ ਕਿ ਲੋਕਾਂ ਨੇ ਵਿਧਾਨ ਸਭਾ ਚੋਣਾਂ ਵਿੱਚ ਰਿਵਾਇਤੀ ਪਾਰਟੀਆਂ ਨੂੰ ਬਿਲਕੁਲ ਹਰਾ ਦਿੱਤਾ ਜਿਸ ਕਾਰਨ ਇਹ ਲੋਕ ਮੈਨੂੰ ਬਦਨਾਮ ਕਰਨ ਉਤੇ ਲੱਗੇ ਹੋਏ ਹਨ ।




  • ਫਸਲਾਂ ਦੇ ਨੁਕਸਾਨ ਦੇ ਮੁਆਵਜ਼ੇ ਲਈ ਕਿਸਾਨਾਂ ਨੂੰ ਚੈੱਕ ਵੰਡ ਸਮਾਗਮ ਦੌਰਾਨ ਫ਼ਾਜ਼ਿਲਕਾ ਤੋਂ LIVE... https://t.co/TICdUUZlor

    — Bhagwant Mann (@BhagwantMann) January 20, 2023 " class="align-text-top noRightClick twitterSection" data=" ">





ਮੁੱਖ ਮੰਤਰੀ ਨੇ ਇਨ੍ਹਾਂ ਆਗੂਆਂ ਉਤੇ ਤੰਜ ਕੱਸਦਿਆਂ ਕਿਹਾ, “ਪਹਿਲਾਂ ਇਹ ਨੇਤਾ ਜਿੱਥੇ ਵੀ ਜਾਂਦੇ ਸਨ ਤਾਂ ਇਨ੍ਹਾਂ ਦਾ ਹਾਰ ਪਾ ਕੇ ਸਵਾਗਤ ਹੁੰਦਾ ਸੀ ਪਰ ਹੁਣ ਚੋਣਾਂ ਵਿਚ ਹਰਾ ਕੇ ਇਨ੍ਹਾਂ ਦਾ ‘ਸਵਾਗਤ’ ਕੀਤਾ ਜਾਂਦਾ ਹੈ।” ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਇਸ ਵਾਰ ਸਧਾਰਨ ਘਰਾਂ ਦੇ ਪੁੱਤ-ਧੀਆਂ ਨੂੰ ਆਪਣੇ ਨੁਮਾਇੰਦੇ ਚੁਣਿਆ ਜੋ ਲਗਨ ਤੇ ਸਮਰਪਿਤ ਭਾਵਨਾ ਨਾਲ ਆਪਣੀ ਡਿਊਟੀ ਨਿਭਾਅ ਰਹੇ ਹਨ ਜਦਕਿ ਇਸ ਦੇ ਉਲਟ ਇਹ ਰਵਾਇਤੀ ਪਾਰਟੀਆਂ ਸੱਤਾ ਵਿਚ ਹੁੰਦੀਆਂ ਆਪਣੀ ਜ਼ਿੰਮੇਵਾਰੀ ਸਹੀ ਢੰਗ ਨਾਲ ਨਿਭਾਉਣ ਵਿਚ ਬੁਰੀ ਤਰ੍ਹਾਂ ਨਾਕਾਮ ਰਹੀਆਂ।"


ਮਨਪ੍ਰੀਤ ਬਾਦਲ 'ਤੇ ਸਾਧਿਆ ਨਿਸ਼ਾਨਾ: ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਉਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਸ੍ਰੀ ਬਾਦਲ ਨੇ ਲੰਮਾ ਸਮਾਂ ਸੂਬੇ ਦੇ ਵਿੱਤ ਮੰਤਰੀ ਰਹੇ ਪਰ ਉਹ ਦਾਅਵਾ ਹਮੇਸ਼ਾ ਸੂਬੇ ਦਾ ਖਜ਼ਾਨਾ ਖਾਲੀ ਹੋਣ ਦਾ ਕਰਦੇ ਰਹੇ। ਉਨ੍ਹਾਂ ਕਿਹਾ ਕਿ ਸੂਬੇ ਦੀ ਭਲਾਈ ਲਈ ਵਿੱਤ ਮੰਤਰੀ ਵਜੋਂ ਆਪਣੀ ਜਿੰਮੇਵਾਰੀ ਨਿਭਾਉਣ ਤੋਂ ਨਾਕਾਮ ਰਹਿਣ ਤੋਂ ਬਾਅਦ ਹੁਣ ਉਹ ਭਾਜਪਾ ਦੇ ਬੇੜੇ ਵਿਚ ਸਵਾਰ ਹੋ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਸਾਬਕਾ ਵਿੱਤ ਮੰਤਰੀ ਕੋਲੋਂ ਉਰਦੂ ਦੀ ਸ਼ੇਅਰੋ-ਸ਼ਾਇਰੀ ਤੋਂ ਬਿਨਾਂ ਸੂਬਾ ਦੀ ਭਲਾਈ ਅਤੇ ਇੱਥੋਂ ਤੱਕ ਕਿ ਭਾਜਪਾ ਲਈ ਵੀ ਕੱਖ ਨਹੀਂ ਹੋਣਾ।



ਹੜ੍ਹ ਪ੍ਰਭਾਵਿਤ ਲੋਕਾਂ ਨੂੰ ਦਿੱਤੇ 25 ਕਰੋੜ: ਸੀਐਮ ਮਾਨ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਹੜ੍ਹਾਂ ਕਾਰਨ ਬਹੁਤ ਤਬਾਹੀ ਹੋਈ ਪਰ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਗਿਆ ਸਗੋਂ ਇਸ ਮਾਮਲੇ ਨੂੰ ਲਟਕਾ ਕੇ ਰੱਖਿਆ ਗਿਆ। ਜਿਸ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਹੋਰ ਜ਼ਿਆਦਾ ਵਧ ਗਈਆ. ਕਿ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਇਕ ਰੁਪਿਆ ਵੀ ਨਹੀਂ ਖ਼ਰਚਿਆ ਗਿਆ। ਫਾਜ਼ਿਲਕਾ ਜ਼ਿਲ੍ਹੇ ਵਿਚ ਹੜ੍ਹ ਪੀੜਤਾਂ ਨੂੰ 32 ਕਰੋੜ ਰੁਪਏ ਦਾ ਮੁਆਵਜ਼ਾ ਵੰਡਿਆ ਗਿਆ ਹੈ ਜਿਸ ਵਿੱਚੋਂ ਬੱਲੂਆਣਾ ਵਿਧਾਨ ਸਭਾ ਹਲਕੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ 25 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ ਹੈ।

ਇਹ ਵੀ ਪੜ੍ਹੋ:- ਜ਼ੀਰਾ ਸ਼ਰਾਬ ਫੈਕਟਰੀ ਅੱਗੇ ਧਰਨਾ ਜਾਰੀ, ਪ੍ਰਦਰਸ਼ਨਕਾਰੀਆਂ ਨੇ ਕਿਹਾ- ਇਹ ਮੰਗਾਂ ਮੰਨੇ ਜਾਣ 'ਤੇ ਚੁੱਕਿਆ ਜਾਵੇਗਾ ਧਰਨਾ

ETV Bharat Logo

Copyright © 2024 Ushodaya Enterprises Pvt. Ltd., All Rights Reserved.