ETV Bharat / state

ਫਾਜ਼ਿਲਕਾ ਦੇ ਪਿੰਡ ਬੰਨਾਂ ਵਾਲੀ 'ਚ ਪ੍ਰੇਮੀ ਜੋੜੇ ਨੇ ਕੀਤੀ ਖ਼ੁਦਕੁਸ਼ੀ

author img

By

Published : Sep 10, 2020, 3:30 PM IST

ਫਾਜ਼ਿਲਕਾ ਦੇ ਪਿੰਡ ਬੰਨਾਂ ਵਾਲੀ ਵਿੱਚ ਇੱਕ ਪ੍ਰੇਮੀ ਜੋੜੇ ਨੇ ਖ਼ੁਦਕੁਸ਼ੀ ਕਰ ਲਈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਜਾਰੀ ਹੈ। ਮ੍ਰਿਤਕ ਮੁੰਡੇ ਦੀ ਮਾਂ ਨੇ ਕਿਹਾ ਕਿ ਉਨ੍ਹਾਂ ਨੂੰ ਉਕਤ ਮਹਿਲਾ ਬਾਰੇ ਕੋਈ ਜਾਣਕਾਰੀ ਨਹੀਂ ਹੈ। ਮ੍ਰਿਤਕ ਦੀ ਮਾਤਾ ਨੇ ਪੁੱਤਰ ਦਾ ਕਤਲ ਹੋਣ ਦਾ ਸ਼ੱਕ ਪ੍ਰਗਟਾਇਆ ਹੈ।

ਪ੍ਰੇਮੀ ਜੋੜੇ ਨੇ ਕੀਤੀ ਖ਼ੁਦਕੁਸ਼ੀ
ਪ੍ਰੇਮੀ ਜੋੜੇ ਨੇ ਕੀਤੀ ਖ਼ੁਦਕੁਸ਼ੀ

ਫਾਜ਼ਿਲਕਾ : ਪਿੰਡ ਬੰਨਾਂ ਵਾਲੀ ਵਿੱਚ ਇੱਕ ਪ੍ਰੇਮੀ ਜੋੜੇ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

ਪ੍ਰੇਮੀ ਜੋੜੇ ਨੇ ਕੀਤੀ ਖ਼ੁਦਕੁਸ਼ੀ

ਮ੍ਰਿਤਕਾਂ ਦੀ ਪਛਾਣ ਜਗਜੀਤ ਸਿੰਘ ਵਸਨੀਕ ਪਿੰਡ ਬੰਨਾਂ ਵਾਲੀ ਤੇ ਲਵਪ੍ਰੀਤ ਪਤਨੀ ਬੇਅੰਤ ਸਿੰਘ ਵਸਨੀਕ ਫਰੀਦਕੋਟ ਵਜੋਂ ਹੋਈ ਹੈ। ਮ੍ਰਿਤਕ ਮੁੰਡੇ ਦੀ ਮਾਂ ਨੇ ਕਿਹਾ ਕਿ ਉਨ੍ਹਾਂ ਨੂੰ ਉਕਤ ਮਹਿਲਾ ਬਾਰੇ ਕੋਈ ਜਾਣਕਾਰੀ ਨਹੀਂ ਹੈ। ਮ੍ਰਿਤਕ ਦੀ ਮਾਤਾ ਨੇ ਪੁੱਤਰ ਦਾ ਕਤਲ ਹੋਣ ਦਾ ਸ਼ੱਕ ਪ੍ਰਗਟਾਇਆ ਹੈ। ਉੱਥੇ ਹੀ ਦੂਜੇ ਪਾਸੇ ਮ੍ਰਿਤਕ ਮਹਿਲਾ ਵਿਆਹੀ ਹੋਈ ਸੀ ਤੇ ਦੋ ਬੱਚਿਆਂ ਦੀ ਮਾਂ ਸੀ। ਮ੍ਰਿਤਕਾ ਦੇ ਪਤੀ ਨੇ ਦੱਸਿਆ ਕਿ ਉਸ ਦੀ ਪਤਨੀ ਘਰੋਂ ਪੇਕੇ ਜਾਣ ਦੀ ਗੱਲ ਕਹਿ ਕੇ ਗਈ ਸੀ। ਦੋਹਾਂ ਹੀ ਪਰਿਵਾਰਾਂ ਨੇ ਮ੍ਰਿਤਕ ਪ੍ਰੇਮੀ ਜੋੜੇ ਦੇ ਸਬੰਧਾਂ ਬਾਰੇ ਜਾਣਕਾਰੀ ਨਾ ਹੋਣ ਦੀ ਗੱਲ ਆਖੀ ਹੈ।

ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਐਸਆਈ ਹਰਮੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਦੇ ਸਰਪੰਚ ਵੱਲੋਂ ਇੱਕ ਮੁੰਡੇ ਤੇ ਮਹਿਲਾ ਦੀ ਲਾਸ਼ ਖੇਤਾਂ 'ਚ ਪਏ ਹੋਣ ਦੀ ਸੂਚਨਾ ਮਿਲੀ ਸੀ। ਪੁਲਿਸ ਟੀਮ ਨੇ ਮੌਕੇ 'ਤੇ ਪੁੱਜ ਕੇ ਜਾਇਜ਼ਾ ਲਿਆ। ਉੱਥੇ ਦੋ ਗਿਲਾਸ, ਕੀਟਨਾਸ਼ਕ ਦਵਾਈ ਬਰਾਮਦ ਕੀਤੇ ਗਏ। ਦੋਹਾਂ ਮ੍ਰਿਤਕਾਂ ਨੇ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ ਸੀ। ਪੁਲਿਸ ਵੱਲੋਂ ਮ੍ਰਿਤਕਾਂ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ ਗਈ ਹੈ। ਐਸਆਈ ਨੇ ਆਖਿਆ ਕਿ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.