ETV Bharat / state

ਪਾਵਰ ਕਾਰਪੋਰੇਸ਼ਨ ਦੀ ਨਾਲਾਇਕੀ ਕਾਰਨ ਕਿਸਾਨਾਂ ਦੇ ਖੇਤਾਂ 'ਚੋਂ ਨਹੀਂ ਨਿਕਲ ਸਕਿਆ ਪਾਣੀ

author img

By

Published : Oct 15, 2020, 11:23 AM IST

ਫ਼ੋਟੋ
ਫ਼ੋਟੋ

ਬੀਤੇ ਦਿਨੀਂ ਹਲਕਾ ਬੱਲੂਆਣਾ ਦੇ ਵੱਖ-ਵੱਖ ਪਿੰਡਾਂ ਵਿਚ ਕੁਦਰਤੀ ਆਫ਼ਤ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋਣ ਦੀ ਖ਼ਬਰ ਹੈ। ਕੁਦਰਤੀ ਆਫ਼ਤ ਕਾਰਨ ਲੋਕਾਂ ਦੀਆਂ ਫ਼ਸਲਾਂ ਬਰਬਾਦ ਹੋ ਗਈਆਂ ਤੇ ਘਰਾਂ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ।

ਫ਼ਾਜ਼ਿਲਕਾ: ਬੀਤੇ ਦਿਨੀਂ ਹਲਕਾ ਬੱਲੂਆਣਾ ਦੇ ਵੱਖ-ਵੱਖ ਪਿੰਡਾਂ ਵਿਚ ਕੁਦਰਤੀ ਆਫ਼ਤ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋਣ ਦੀ ਖ਼ਬਰ ਹੈ। ਕੁਦਰਤੀ ਆਫ਼ਤ ਕਾਰਨ ਲੋਕਾਂ ਦੀਆਂ ਫ਼ਸਲਾਂ ਬਰਬਾਦ ਹੋ ਗਈਆਂ ਤੇ ਘਰਾਂ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ।

ਅਜਿਹੇ ਵਿਚ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਖੇਤਾਂ 'ਚ ਭਰੇ ਪਾਣੀ ਨੂੰ ਕੱਢਣ ਲਈ ਲਗਾਤਾਰ ਯਤਨ ਕੀਤੇ ਗਏ ਪਰ ਕਈ ਅਧਿਕਾਰੀਆਂ ਦੀ ਨਾਲਾਇਕੀ ਕਾਰਨ ਕਿਸਾਨਾਂ ਦੇ ਖੇਤਾਂ ਵਿਚ ਭਰਿਆ ਪਾਣੀ ਨਿਕਲ ਨਹੀਂ ਸਕਿਆ। ਅਜਿਹੇ ਵਿਚ ਕਈ ਅਧਿਕਾਰੀ ਕਿਸਾਨਾਂ ਦੀ ਗੱਲ ਸੁਣਨ ਤੋਂ ਵੀ ਇਨਕਾਰੀ ਹੋ ਰਹੇ ਹਨ।

ਪਿੰਡ ਬਹਾਦਰ ਖੇੜਾ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਖੇਤਾਂ ਵਿਚ ਮੀਂਹ ਦਾ ਪਾਣੀ ਅੱਜ ਵੀ ਭਰਿਆ ਹੋਇਆ ਹੈ। ਇਸ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ। ਪੰਜਾਬ ਸਟੇਟ ਪਾਵਰ ਕਾਰਪੋਰੇਸਨ ਨੂੰ ਕੀਤੀਆਂ ਹਦਾਇਤਾਂ 'ਤੇ ਉਨ੍ਹਾਂ ਵਲੋਂ ਪਾਣੀ ਦੀ ਨਿਕਾਸੀ ਲਈ ਤਿੰਨ ਟਰਾਂਸਫ਼ਾਰਮਰ ਪਿੰਡ ਦੇ ਕਿਸਾਨਾਂ ਨੂੰ ਦਿੱਤੇ ਗਏ।

ਵੀਡੀਓ

ਪਰ ਇੱਥੇ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਦੀ ਵੱਡੀ ਲਾਪਰਵਾਹੀ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਕਾਰਪੋਰੇਸ਼ਨ ਦੇ ਅਧਿਕਾਰੀ ਜਾਂ ਕਰਮਚਾਰੀ ਟਰਾਂਸਫਾਰਮਰ ਲਾਉਣ ਹੀ ਨਹੀਂ ਆਏ। ਇਸ ਦੇ ਚਲਦਿਆਂ ਕਿਸਾਨਾਂ ਦੇ ਖੇਤਾਂ 'ਚੋਂ ਪਾਣੀ ਨਹੀਂ ਨਿਕਲ ਸਕਿਆ ਤੇ ਅੱਜ ਵੀ ਪਾਣੀ ਭਰਿਆ ਹੋਇਆ ਹੈ। ਕਿਸਾਨਾਂ ਨੂੰ ਚਿੰਤਾ ਸਤਾ ਰਹੀ ਹੈ ਕਿ ਆਉਣ ਵਾਲੀ ਫ਼ਸਲ ਦੀ ਬਿਜਾਈ ਵੀ ਨਹੀਂ ਹੋ ਸਕਦੀ।

ਪਿੰਡ ਦੇ ਕਿਸਾਨ ਗੁਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ 3 ਸਤੰਬਰ ਨੂੰ ਤਿੰਨ ਟਰਾਂਸਫਾਰਮਰ ਦਿੱਤੇ ਗਏ ਸਨ ਪਰ ਕਾਰਪੋਰੇਸਨ ਦੇ ਕਰਮਚਾਰੀ ਅਧਿਕਾਰੀ ਟਰਾਂਸਫਾਰਮਰ ਲਾਉਣ ਨਹੀਂ ਆਏ, ਸਗੋਂ ਉਨ੍ਹਾਂ ਨੇ ਆਪਣੇ ਪੱਧਰ 'ਤੇ ਲੇਬਰ ਦਾ ਪ੍ਰਬੰਧ ਕਰ ਕੇ ਪਹਿਲਾਂ ਟਰਾਂਸਫਾਰਮਰ ਲਿਆਂਦੇ ਤੇ ਫਿਰ ਇਕ ਟਰਾਂਸਫਾਰਮਰ ਪ੍ਰਾਈਵੇਟ ਵਿਅਕਤੀਆਂ ਰਾਹੀਂ ਚਲਾਇਆ।

2 ਟਰਾਂਸਫਾਰਮਰਾਂ ਵਿਚੋਂ ਇੱਕ ਹਾਲੇ ਟਰਾਲੀ ਵਿਚ ਹੀ ਪਿਆ ਹੈ ਅਤੇ ਇੱਕ ਦਾ ਕੁਨੈਕਸ਼ਨ ਹੀ ਨਹੀਂ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਉਨ੍ਹਾਂ ਨੇ ਕਈ ਵਾਰੀ ਕੋਸ਼ਿਸ਼ ਕੀਤੀ ਕਿ ਵਿਭਾਗ ਦੇ ਐੱਸਡੀਓ ਰਾਜੀਵ ਗਰੋਵਰ ਨਾਲ ਗੱਲਬਾਤ ਕੀਤੀ ਜਾਵੇ ਪਰ ਉਨ੍ਹਾਂ ਨੇ ਕਿੰਨੇ ਦਿਨਾਂ ਤੋਂ ਉਨ੍ਹਾਂ ਦਾ ਫੋਨ ਹੀ ਨਹੀਂ ਚੁੱਕਿਆ।

ਜਦੋਂ ਫ਼ੋਨ ਚੁੱਕਿਆ ਤਾਂ ਫ਼ੋਨ ਕਰਨ ਤੋਂ ਮਨਾਹੀ ਕਰ ਦਿੱਤੀ। ਉਨਾਂ ਕਿਹਾ ਕਿ ਜੇਕਰ ਸਮੇਂ ਸਿਰ ਉਨਾਂ ਦੇ ਖੇਤਾਂ ਵਿਚੋਂ ਪਾਣੀ ਨਿਕਲ ਜਾਂਦਾ ਤਾਂ ਸ਼ਾਇਦ ਉਨਾਂ ਦਾ ਨਰਮਾ ਬੱਚ ਜਾਂਦਾ।

ਕਿਸਾਨਾਂ ਨੇ ਕਿਹਾ ਕਿ ਕਾਰਪੋਰੇਸ਼ਨ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਨਾਲਾਇਕੀ ਕਾਰਨ ਉਨ੍ਹਾਂ ਨੂੰ ਨਤੀਜੇ ਭੁਗਤਣੇ ਪਏ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਅਜਿਹੇ ਨਾਲਾਇਕ ਅਧਿਕਾਰੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਉੱਥੇ ਹੀ ਐਸਡੀਐਮ ਜਸਪਾਲ ਸਿੰਘ ਬਰਾੜ ਨੇ ਕਿਹਾ ਕਿ ਸਰਕਾਰ ਤੇ ਪ੍ਰਸ਼ਾਸਨ ਵਲੋਂ ਪਾਣੀ ਨਿਕਾਸੀ ਲਈ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਤਹਿਤ ਪਿੰਡ ਬਹਾਦਰ ਖੇੜਾ 'ਚ ਤਿੰਨ ਟ੍ਰਾਂਸਫਾਰਮਰ ਦਿੱਤੇ ਗਏ ਸਨ, ਜਿਨ੍ਹਾਂ ਵਿਚੋਂ 2 ਚਾਲੂ ਨਹੀਂ ਹੋਏ ਹਨ, ਉਹ ਇਸ ਬਾਰੇ ਖ਼ੁਦ ਜਾਂਚ ਕਰਨ ਲਈ ਮੌਕੇ 'ਤੇ ਜਾਣਗੇ ਅਤੇ ਜੇਕਰ ਪਾਇਆ ਗਈ ਕਿ ਪਾਵਰ ਕਾਰਪੋਰੇਸ਼ਨ ਦੇ ਐਸਡੀਓ ਦੀ ਕੋਈ ਲਾਪਰਵਾਹੀ ਹੈ ਤਾਂ ਉਸਦੇ ਖਿਲਾਫ਼ ਬਣਦੀ ਕਾਰਵਾਈ ਕੀਤੀ ਜਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.