ਝੋਨੇ ਦੀ ਖਰੀਦ ਨਾ ਹੋਣ ਨੂੰ ਲੈਕੇ ਕਿਸਾਨਾਂ ਦਾ ਫੁੱਟਿਆ ਗੁੱਸਾ

author img

By

Published : Oct 12, 2021, 8:41 PM IST

ਝੋਨੇ ਦੀ ਖਰੀਦ ਨਾ ਹੋਣ ਨੂੰ ਲੈਕੇ ਕਿਸਾਨਾਂ ਦਾ ਫੁੱਟਿਆ ਗੁੱਸਾ

ਅਬੋਹਰ ਦੀ ਦਾਣਾ ਮੰਡੀ ਦੇ ਵਿੱਚ ਝੋਨੇ ਦੀ ਖਰੀਦ (paddy) ਨਾ ਹੋਣ ਨੂੰ ਲੈਕੇ ਕਿਸਾਨਾਂ ਦਾ ਪ੍ਰਸ਼ਾਸਨ ਉੱਪਰ ਗੁੱਸਾ ਫੁੱਟਿਆ ਹੈ। ਕਿਸਾਨਾਂ ਦਾ ਕਹਿਣੈ ਕਿ ਉਹ ਕਈ ਕਈ ਦਿਨ੍ਹਾਂ ਤੋਂ ਝੋਨੇ ਦੀ ਖਰੀਦ ਨੂੰ ਲੈਕੇ ਖੱਜਲ ਖੁਆਰ ਹੋ ਰਹੇ ਹਨ।

ਫਾਜ਼ਿਲਕਾ: ਸੂਬੇ ਦੇ ਵਿੱਚ ਕਿਸਾਨਾਂ(farmers) ਨੂੰ ਮੰਡੀਆਂ ਦੇ ਵਿੱਚ ਵੱਡੀਆਂ ਸਮੱਸਿਾਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੰਡੀਆਂ (mandi) ਦੇ ਵਿੱਚ ਝੋਨੇ ਦੀ ਖਰੀਦ ਹੋਣ ਕਾਰਨ ਕਿਸਾਨਾਂ ਨੂੰ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਫਾਜ਼ਿਲਕਾ ਚ ਕਿਸਾਨਾਂ ਵੱਲੋਂ ਸਰਕਾਰ ਤੇ ਪ੍ਰਸ਼ਾਸਨ ਦੇ ਖਿਲਾਫ਼ ਰੋਸ ਜਤਾਇਆ ਗਿਆ ਤੇ ਜੰਮਕੇ ਭੜਾਸ ਕੱਢੀ ਗਈ।

ਝੋਨੇ ਦੀ ਖਰੀਦ ਨਾ ਹੋਣ ਨੂੰ ਲੈਕੇ ਕਿਸਾਨਾਂ ਦਾ ਫੁੱਟਿਆ ਗੁੱਸਾ

ਕਿਸਾਨਾਂ (farmers) ਦਾ ਕਹਿਣੈ ਹਿ ਉਹ ਮੰਡੀਆਂ ਦੇ ਵਿੱਚ ਸੁੱਕਾ ਝੋਨਾ ਲਿਆ ਰਹੇ ਪਰ ਉਨ੍ਹਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਪਰੇਸ਼ਾਨ ਕਿਸਾਨਾਂ ਦਾ ਕਹਿਣੈ ਹੈ ਕਿ ਉਹ ਪਿਛਲੇ ਕਈ ਦਿਨ੍ਹਾਂ ਤੋਂ ਮੰਡੀਆਂ ਦੇ ਵਿੱਚ ਬੈਠੇ ਹਨ ਪਰ ਉਨ੍ਹਾਂ ਦਾ ਝੋਨਾ ਖਰੀਦਿਆ ਨਹੀਂ ਜਾ ਰਿਹਾ।। ਉਨ੍ਹਾਂ ਨੇ ਅਧਿਕਾਰੀਆਂ ਤੇ ਇਲਜ਼ਾਮ ਲਗਾਇਆ ਹੈ ਕਿ ਅਧਿਕਾਰੀਆਂ ਵੱਲੋਂ ਝੋਨੇ ਵਿਚਲੀ ਨਮੀ ਵੱਧ ਦੱਸ ਕੇ ਖਰੀਦ ਨਹੀਂ ਕੀਤੀ ਜਾ ਰਹੀ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਕਾਟ ਦੀ ਮੰਗ ਕੀਤੀ ਜਾ ਰਹੀ ਹੈ ਜਿਸ ਕਰਕੇ ਖਰੀਦ ਨਹੀਂ ਕੀਤੀ ਜਾ ਰਹੀ ਹੈ।

ਖਰੀਦ ਪ੍ਰਬੰਧਾਂ ਨੂੰ ਲੈ ਕੇ ਕਿਸਾਨ ਯੂਨੀਅਨ ਦੇ ਆਗੂ ਨੇ ਮੀਡੀਆ ਨਾਲ ਗੱਲ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧ ਵਿਚ ਡਿਪਟੀ ਕਮਿਸ਼ਨਰ ਫਾਜ਼ਿਲਕਾ ਨਾਲ ਗੱਲਬਾਤ ਕਰਕੇ ਆਰ.ਓ. ਲਗਾਉਣ ਦੀ ਮੰਗ ਕੀਤੀ ਹੈ। ਨਾਲ ਹੀ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਵੇਰ ਤੱਕ ਝੋਨੇ ਦੀ ਨਿਰਵਿਘਨ ਖਰੀਦ ਸ਼ੁਰੂ ਨਾ ਕਰਵਾਈ ਗਈ ਤਾਂ ਉਹ ਮੰਡੀ ਦਾ ਗੇਟ ਬੰਦ ਕਰਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਗੇ ।

ਕਿਸਾਨਾਂ ਦੀ ਸਮੱਸਿਆ ਨੂੰ ਲੈ ਕੇ ਜਦੋਂ ਮਾਰਕੀਟ ਕਮੇਟੀ ਦੇ ਚੇਅਰਮੈਨ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਝੋਨੇ ਵਿੱਚ ਨਮੀ ਵੱਧ ਹੋਣ ਦੀ ਮਾਤਰਾ ਕਰਕੇ ਉਨ੍ਹਾਂ ਦੇ ਝੋਨਾ ਖਰੀਦਿਆ ਨਹੀਂ ਜਾ ਰਿਹਾ। ਉਨ੍ਹਾਂ ਨੇ ਸੈਕਟਰੀ ਅਤੇ ਮੰਡੀ ਅਫ਼ਸਰ ਨੂੰ ਕਿਹਾ ਹੈ ਕਿ ਜਲਦ ਤੋਂ ਜਲਦ ਕਿਸਾਨਾਂ ਦਾ ਝੋਨਾ ਖ਼ਰੀਦ ਕੇ ਉਨ੍ਹਾਂ ਨੂੰ ਮੰਡੀਆਂ ਤੋਂ ਵਿਹਲਾ ਕਰਕੇ ਭੇਜਣ।

ਇਹ ਵੀ ਪੜ੍ਹੋ:ਦੀਵਾਲੀ ਨੂੰ ਪਟਾਕੇ ਚਲਾਉਣ ਵਾਲੇ ਹੋ ਜਾਓ ਸਾਵਧਾਨ, ਪ੍ਰਸ਼ਾਸਨ ਹੋਇਆ ਸਖ਼ਤ

ETV Bharat Logo

Copyright © 2024 Ushodaya Enterprises Pvt. Ltd., All Rights Reserved.