ETV Bharat / state

ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਵੱਖ-ਵੱਖ ਚੋਰ ਗਰੋਹ ਦੇ ਮੈਂਬਰ ਕਾਬੂ

author img

By

Published : May 27, 2022, 1:47 PM IST

ਲੁੱਟ ਖੋਹ ਕਰਨ ਵਾਲਾ ਕਾਬੂ
ਲੁੱਟ ਖੋਹ ਕਰਨ ਵਾਲਾ ਕਾਬੂ

ਬੀਤੇ ਦਿਨੀਂ ਜਲਾਲਾਬਾਦ ਦੇ ਰਾਮਲੀਲਾ ਚੌਂਕ (Ramlila Chowk, Jalalabad) ਦੇ ਵਿੱਚੋਂ ਦਿਨ-ਦਿਹਾੜੇ ਮੋਟਰਸਾਈਕਲ ਸਵਾਰ 2 ਵਿਅਕਤੀਆਂ ਦੇ ਵੱਲੋਂ ਇੱਕ i-20 ਕਾਰ ਨੂੰ ਅਗਵਾ ਕੀਤਾ ਗਿਆ ਸੀ, ਜਿਸ ਵਿੱਚ ਇੱਕ ਔਰਤ ਅਤੇ ਬੱਚਾ ਸਵਾਰ ਸਨ ਅਤੇ ਵਾਰਦਾਤ ਤੋਂ ਬਾਅਦ ਇਨ੍ਹਾਂ ਲੁਟੇਰਿਆਂ ਦਾ ਪਿੱਛਾ ਕਰਦਿਆਂ ਹੋਇਆਂ ਪੁਲਿਸ ਪਾਰਟੀ ਨੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ 2 ਦੋਸ਼ੀਆਂ ਤੋਂ ਕਾਰ, ਇੱਕ ਚੇਨ ਅਤੇ ਵਾਰਦਾਤ ਵਿੱਚ ਇਸਤੇਮਾਲ ਕੀਤਾ ਹੋਇਆ ਕਾਪਾ ਸਮੇਤ ਗ੍ਰਿਫ਼ਤਾਰ ਕਰ ਲਿਆ।

ਫਾਜ਼ਿਲਕਾ: ਪੁਲਿਸ ਨੇ ਚੋਰੀ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਵੱਖ-ਵੱਖ ਚੋਰ ਗਰੋਹ ਦੇ ਮੈਂਬਰਾਂ ਨੂੰ ਗ੍ਰਿਫ਼ਤਾਰ (Gang members arrested) ਕੀਤਾ ਹੈ। ਪੁਲਿਸ ਨੇ ਕਾਬੂ ਕੀਤੇ ਗਏ ਵਿਅਕਤੀਆਂ ਤੋਂ ਇੱਕ ਕਾਰ, ਇੱਕ ਮੋਟਰਸਾਈਕਲ, ਇੱਕ ਕਾਪਾ, ਇੱਕ ਚੇਨ ਅਤੇ ਵੱਖ-ਵੱਖ ਕੰਪਨੀਆਂ ਦੇ 20 ਮੋਬਾਇਲ ਫੋਨ ਵੀ ਬਰਾਮਦ ਕੀਤੇ ਹਨ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਵਿੱਚੋਂ ਜ਼ਿਆਦਾਤਰ ਮੁਲਜ਼ਮਾਂ ‘ਤੇ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ।

ਐੱਸ.ਐੱਸ.ਪੀ. ਭੁਪਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਜਲਾਲਾਬਾਦ ਦੇ ਰਾਮਲੀਲਾ ਚੌਂਕ (Ramlila Chowk, Jalalabad) ਦੇ ਵਿੱਚੋਂ ਦਿਨ-ਦਿਹਾੜੇ ਮੋਟਰਸਾਈਕਲ ਸਵਾਰ 2 ਵਿਅਕਤੀਆਂ ਦੇ ਵੱਲੋਂ ਇੱਕ i-20 ਕਾਰ ਨੂੰ ਅਗਵਾ ਕੀਤਾ ਗਿਆ ਸੀ, ਜਿਸ ਵਿੱਚ ਇੱਕ ਔਰਤ ਅਤੇ ਬੱਚਾ ਸਵਾਰ ਸਨ ਅਤੇ ਵਾਰਦਾਤ ਤੋਂ ਬਾਅਦ ਇਨ੍ਹਾਂ ਲੁਟੇਰਿਆਂ ਦਾ ਪਿੱਛਾ ਕਰਦਿਆਂ ਹੋਇਆਂ ਪੁਲਿਸ ਪਾਰਟੀ ਨੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ 2 ਦੋਸ਼ੀਆਂ ਤੋਂ ਕਾਰ, ਇੱਕ ਚੇਨ ਅਤੇ ਵਾਰਦਾਤ ਵਿੱਚ ਇਸਤੇਮਾਲ ਕੀਤਾ ਹੋਇਆ ਕਾਪਾ ਸਮੇਤ ਗ੍ਰਿਫ਼ਤਾਰ ਕਰ ਲਿਆ।

ਲੁੱਟ ਖੋਹ ਕਰਨ ਵਾਲਾ ਕਾਬੂ

ਉੱਥੇ ਹੀ ਕਾਰ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਵੇਂ ਦੋਸ਼ੀਆਂ ਨੇ ਦੱਸਿਆ ਕਿ ਉਹ ਪਿਛਲੇ 11 ਸਾਲਾਂ ਤੋਂ ਚਿੱਟਾ ਪੀਣ ਦੇ ਆਦੀ ਹਨ ਅਤੇ ਉਨ੍ਹਾਂ ਦੇ ਵੱਲੋਂ ਆਪਣੀ ਮਾਂ ਦਾ ਇਲਾਜ ਕਰਵਾਉਣ ਦੇ ਲਈ ਇਸ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਮੁਲਜ਼ਮਾਂ ਮੁਤਾਬਿਕ ਉਹ ਰੋਜ਼ਾਨਾਂ 2 ਹਜ਼ਾਰ ਰੁਪਏ ਦਾ ਚਿੱਟਾ ਪੀਦੇ ਹਨ।

ਐੱਸ.ਐੱਸ.ਪੀ. ਨੇ ਦੱਸਿਆ ਲੁਟੇਰਿਆਂ ਦੀ ਪਛਾਣ ਵਿਕਰਮ ਸਿੰਘ ਉਰਫ ਵਿੱਕੀ ਗੁਰਜੰਟ ਸਿੰਘ ਉਰਫ ਜੰਟਾ ਵਾਸੀ ਪਿੰਡ ਜੋਧਾ ਭੈਣੀ ਦੇ ਤੌਰ ‘ਤੇ ਹੋਈ ਹੈ। ਜਿਨ੍ਹਾਂ ਦੇ ਖ਼ਿਲਾਫ਼ ਪਹਿਲਾਂ ਵੀ 420 ਅਤੇ ਮੋਟਰਸਾਈਕਲ ਚੋਰੀ ਦੇ ਮਾਮਲੇ ਦਰਜ ਹਨ। ਇਸੇ ਹੀ ਤਰ੍ਹਾਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਵਿੱਚ ਵੱਖ-ਵੱਖ ਫੋਨ ਸਨੈਚਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 4 ਦੋਸ਼ੀਆਂ ਨੂੰ ਕਾਬੂ ਕਰਕੇ 20 ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਦੇ ਵਿੱਚੋਂ 4 ਫੋਨ ਓਪੋ 3 ਫੋਨ ਸੈਮਸੰਗ 2 ਫੋਨ ਵੀਵੋ 6 ਫੋਨ ਰੀਅਲਮੀ 1 ਲਾਵਾ 1 ਐਪਲ ਅਤੇ 3 ਫੋਨ ਹੋਰ ਕੰਪਨੀਆਂ ਦੇ ਬਰਾਮਦ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਫੋਨ ਸਨੈਚਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਦੀ ਪਹਿਚਾਣ ਸੁਨੀਲ ਕੁਮਾਰ ਪੁੱਤਰ ਕਾਲੂ ਰਾਮ ਪਵਨ ਕੁਮਾਰ ਉਰਫ ਮੋਟੂ ਪੁੱਤਰ ਮੰਗਤ ਰਾਮ ਬੱਬੂ ਪੁੱਤਰ ਓਮ ਪ੍ਰਕਾਸ਼ ਬਬਲੂ ਉਰਫ ਵਿੱਕੀ ਪੁੱਤਰ ਸੁਖਦੇਵ ਸਿੰਘ ਦੇ ਤੌਰ ‘ਤੇ ਹੋਈ ਹੈ। ਜਿਨ੍ਹਾਂ ਦੇ ਖ਼ਿਲਾਫ਼ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨl

ਇਹ ਵੀ ਪੜ੍ਹੋ: ਆਟੋ ਡਰਾਇਵਰ ਉੱਤੇ ਹੋਇਆ ਜਾਨਲੇਵਾ ਹਮਲਾ, ਘਟਨਾ ਸੀਸੀਟੀਵੀ ਵਿੱਚ ਕੈਦ

ETV Bharat Logo

Copyright © 2024 Ushodaya Enterprises Pvt. Ltd., All Rights Reserved.