ਫ਼ਜ਼ਿਲਕਾ 'ਚ ਚੋਰਾਂ ਦਾ ਗੈਂਗ ਗ੍ਰਿਫ਼ਤਾਰ

author img

By

Published : Jun 3, 2022, 2:15 PM IST

ਫ਼ਜ਼ਿਲਕਾ 'ਚ ਚੋਰਾਂ ਦਾ ਗੈਂਗ ਗ੍ਰਿਫ਼ਤਾਰ

ਫ਼ਾਜ਼ਿਲਕਾ ਦੇ ਐੱਸ.ਐੱਸ.ਪੀ. ਭੁਪਿੰਦਰ ਸਿੰਘ ਨੇ ਦੱਸਿਆ ਕਿ ਇਸ ਸੋਲਰ ਪੈਨਲ ਚੋਰ ਗਿਰੋਹ (Solar panel thieves gang) ਵੱਲੋਂ ਪਿਛਲੇ ਲੰਬੇ ਸਮੇਂ ਤੋਂ ਇਲਾਕੇ ਅੰਦਰ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ ਅਤੇ ਚੋਰੀ ਦੀਆਂ ਇਨ੍ਹਾਂ ਵਾਰਦਾਤਾਂ ਨੂੰ ਪੁਲਿਸ ਵੱਲੋਂ ਟੈਕਨੀਕਲ ਤਰੀਕੇ ਦੇ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਿਛਲੇ ਲੰਬੇ ਸਮੇਂ ਤੋਂ ਇਨ੍ਹਾਂ ਵਾਰਦਾਤਾ ਨੂੰ ਅੰਜਾਮ ਦੇ ਰਹੇ ਸਨ।

ਫਾਜ਼ਿਲਕਾ: ਪੁਲਿਸ ਦੇ ਵੱਲੋਂ ਇਲਾਕੇ ਅੰਦਰ ਸੋਲਰ ਪੈਨਲ ਚੋਰੀ (Solar panel theft) ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇੱਕ ਅਜਿਹੇ ਚੋਰ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਗਿਰੋਹ ਦੇ 3 ਮੈਂਬਰਾਂ ਨੂੰ ਗ੍ਰਿਫ਼ਤਾਰ (members arrested) ਕੀਤਾ ਹੈ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਤੋਂ ਚੋਰੀ ਦੀਆਂ ਇੱਕ 500 ਸੋਲਰ ਪਲੇਟਾਂ 7 ਸੋਲਰ ਕੰਟਰੋਲਰ 80 ਹਜ਼ਾਰ ਰੁਪਏ ਨਕਦੀ ਚਾਰ ਮੋਬਾਇਲ ਫੋਨ ਅਤੇ ਇੱਕ ਪਿੱਕਅੱਪ ਗੱਡੀ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਜ਼ਿਲ੍ਹਾ ਫ਼ਾਜ਼ਿਲਕਾ ਦੇ ਐੱਸ.ਐੱਸ.ਪੀ. ਭੁਪਿੰਦਰ ਸਿੰਘ ਨੇ ਦੱਸਿਆ ਕਿ ਇਸ ਸੋਲਰ ਪੈਨਲ ਚੋਰ ਗਿਰੋਹ (Solar panel thieves gang) ਵੱਲੋਂ ਪਿਛਲੇ ਲੰਬੇ ਸਮੇਂ ਤੋਂ ਇਲਾਕੇ ਅੰਦਰ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ ਅਤੇ ਚੋਰੀ ਦੀਆਂ ਇਨ੍ਹਾਂ ਵਾਰਦਾਤਾਂ ਨੂੰ ਪੁਲਿਸ ਵੱਲੋਂ ਟੈਕਨੀਕਲ ਤਰੀਕੇ ਦੇ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਿਛਲੇ ਲੰਬੇ ਸਮੇਂ ਤੋਂ ਇਨ੍ਹਾਂ ਵਾਰਦਾਤਾ ਨੂੰ ਅੰਜਾਮ ਦੇ ਰਹੇ ਸਨ।

ਇਹ ਵੀ ਪੜ੍ਹੋ:'ਅਜਬ ਸ਼ਾਦੀ ਦੀ ਗਜ਼ਬ ਕਹਾਣੀ'...ਕੌਣ ਹੈ ਇਹ ਕੁੜੀ ਜੋ ਆਪਣੇ ਆਪ ਨਾਲ ਕਰਨ ਜਾ ਰਹੀ ਹੈ ਵਿਆਹ

ਫ਼ਜ਼ਿਲਕਾ 'ਚ ਚੋਰਾਂ ਦਾ ਗੈਂਗ ਗ੍ਰਿਫ਼ਤਾਰ

ਇਸ ਮੌਕੇ ਪੁਲਿਸ ਨੇ ਮੁਲਜ਼ਮਾਂ ਤੋਂ 80 ਹਜ਼ਾਰ ਰੁਪਏ ਨਕਦੀ, ਚਾਰ ਮੋਬਾਇਲ ਫੋਨ ਅਤੇ ਇੱਕ ਪਿਕਅੱਪ ਗੱਡੀ ਬਰਾਮਦ (Pickup vehicle recovered) ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲੀਸ ਵੱਲੋਂ ਇਸ ਗਰੋਹ ਦੇ ਚਾਰ ਮੈਂਬਰਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਜਿਨ੍ਹਾਂ ਵਿੱਚੋਂ ਤਿੰਨ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਗਿਰੋਹ ਵੱਲੋਂ ਸੋਲਰ ਪਲੇਟਾਂ ਨੂੰ ਚੋਰੀ ਕਰਕੇ ਅੱਗੇ ਵੇਚਿਆ ਜਾਂਦਾ ਸੀ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਇਨ੍ਹਾਂ ਵਿਅਕਤੀਆਂ ਦੀ ਪਹਿਚਾਣ ਹਰਜੀਤ ਸਿੰਘ ਪਿੰਦਰਜੀਤ ਸਿੰਘ ਅਤੇ ਗੁਰਭੇਜ ਸਿੰਘ ਦੇ ਤੌਰ ਤੇ ਹੋਈ ਹੈ ਅਤੇ ਇਨ੍ਹਾਂ ਦਾ ਇੱਕ ਸਾਥੀ ਮਨਦੀਪ ਸਿੰਘ ਉਰਫ ਵਿੱਕੀ ਜੋ ਕਿ ਅਜੇ ਵੀ ਫ਼ਰਾਰ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਇਸ ਚੋਰ ਗਰੋਹ ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ।


ਇਹ ਵੀ ਪੜ੍ਹੋ:ਹੈਰਾਨੀਜਨਕ ! ਅੰਮ੍ਰਿਤਸਰ ਕੇਂਦਰੀ ਜੇਲ੍ਹ ’ਚੋਂ 26 ਮੋਬਾਇਲ ਫੋਨ ਬਰਾਮਦ

ETV Bharat Logo

Copyright © 2024 Ushodaya Enterprises Pvt. Ltd., All Rights Reserved.