ETV Bharat / state

ਫਾਜ਼ਿਲਕਾ: ਪਿੰਡ ਸਲੇਮਸ਼ਾਹ ਤੋਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ

author img

By

Published : Aug 31, 2020, 5:04 AM IST

Missing youth of village Salemshah
ਫਾਜ਼ਿਲਕਾ: ਪਿੰਡ ਸਲੇਮਸ਼ਾਹ ਤੋਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ

ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਤੋਂ ਹਫਤਾ ਪਹਿਲਾਂ ਲਾਪਤਾ ਹੋਏ 22 ਸਾਲ ਨੌਜਵਾਨ ਦੀ ਲਾਸ਼ ਐਤਵਾਰ ਨੂੰ ਫਾਜ਼ਿਲਕਾ ਦੀ ਸਰਹੱਦ 'ਤੇ ਲੱਗਦੇ ਪਿੰਡ ਮੁਹਾਰ ਜਮਸ਼ੇਰ ਦੇ ਨਾਲ ਲੱਗਦੇ ਦਰਿਆ ਦੇ ਪਤਨ ਤੋਂ ਬਰਾਮਦ ਹੋਈ ਹੈ। ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਦੇ ਪੁੱਤਰ ਦਾ ਕਤਲ ਹੋਣ ਦਾ ਸ਼ੱਕ ਜਤਾਇਆ ਗਿਆ ਹੈ।

ਫਾਜ਼ਿਲਕਾ: ਪਿੰਡ ਸਲੇਮਸ਼ਾਹ ਨਿਵਾਸੀ ਧਰਮੇਂਦਰ ਸਿੰਘ ਪੁੱਤਰ ਮੱਖਨ ਸਿੰਘ ਉਮਰ ਕਰੀਬ 22 ਸਾਲ ਜੋ ਕਿ ਇੱਕ ਹਫਤਾ ਪਹਿਲਾਂ ਘਰ ਤੋਂ ਅਚਾਨਕ ਲਾਪਤਾ ਹੋ ਗਿਆ ਸੀ, ਜਿਸ ਦੀ ਲਾਸ਼ ਐਤਵਾਰ ਨੂੰ ਫਾਜ਼ਿਲਕਾ ਦੀ ਸਰਹੱਦ 'ਤੇ ਲੱਗਦੇ ਪਿੰਡ ਮੁਹਾਰ ਜਮਸ਼ੇਰ ਦੇ ਨਾਲ ਲੱਗਦੇ ਦਰਿਆ ਦੇ ਪਤਨ ਤੋਂ ਬਰਾਮਦ ਹੋਈ ਹੈ। ਫਾਜ਼ਿਲਕਾ ਥਾਣਾ ਸਦਰ ਪੁਲਿਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।

ਫਾਜ਼ਿਲਕਾ: ਪਿੰਡ ਸਲੇਮਸ਼ਾਹ ਤੋਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ

ਉੱਥੇ ਹੀ ਇਸ ਮਾਮਲੇ ਸਬੰਧੀ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਉਨ੍ਹਾਂ ਦੇ ਪੁੱਤਰ ਦਾ ਕਤਲ ਹੋਣ ਦਾ ਸ਼ੱਕ ਜਤਾਇਆ ਹੈ। ਉਨ੍ਹਾਂ ਵੱਲੋਂ ਦੋਸ਼ੀਆਂ ਦੇ ਖ਼ਿਲਾਫ ਸਖ਼ਤ ਕਾਰਵਾਈ ਮੰਗ ਕੀਤੀ ਗਈ ਹੈ। ਇਸ ਮੌਕੇ ਜਾਂਚ ਅਧਿਕਾਰੀ ਹਰਬੰਸ ਲਾਲ ਨੇ ਦੱਸਿਆ ਕਿ ਇੱਕ ਹਫਤਾ ਪਹਿਲਾਂ ਇਸ ਨੌਜਵਾਨ ਦੀ ਲਾਪਤਾ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਦੀ ਲਾਸ਼ ਐਤਵਾਰ ਨੂੰ ਪਿੰਡ ਮਹਾਰ ਜਮਸ਼ੇਰ ਦੇ ਪਤਨ ਤੋਂ ਬਰਾਮਦ ਹੋਈ ਹੈ। ਜਿਸ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਾਂਚ ਵਿੱਚ ਜੋ ਵੀ ਸਾਹਮਣੇ ਆਇਆ, ਉਸ ਦੇ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.