ਤਨਖਾਹਾ ਨਾ ਮਿਲਣ ਕਾਰਨ ਪੰਜਾਬ ਰੋਡਵੇਜ਼, ਪਨਬਸ ਅਤੇ PRTC ਦੇ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ

author img

By

Published : Jun 22, 2022, 10:52 AM IST

ਤਨਖਾਹਾ ਨਾ ਮਿਲਣ ਕਾਰਨ ਪੰਜਾਬ ਰੋਡਵੇਜ਼, ਪਨਬਸ ਅਤੇ PRTC ਦੇ ਕਰਮਚਾਰੀਆਂ ਦਾ ਧਰਨਾ

ਪ੍ਰਦਰਸ਼ਨਕਾਰੀਆਂ ਨੇ ਫ਼ਜ਼ਿਲਕਾ ਦੇ ਬੱਸ ਸਟੈਂਡ (Fazilka bus stand) ‘ਚ ਧਰਨੇ ਦੌਰਾਨ ਬੋਲਦਿਆਂ ਡਿਪੂ ਨੂੰ ਜਲਦ ਬੰਦ ਕਰਨ ਦਾ ਵੀ ਐਲਾਨ ਕੀਤਾ ਹੈ।

ਫ਼ਜ਼ਿਲਕਾ: ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (Contract Workers Union Punjab) ਵੱਲੋ ਕੱਚੇ ਮੁਲਾਜਮਾਂ ਦੀਆਂ ਤਨਖ਼ਾਹਾਂ ਵਿਭਾਗ ਵੱਲੋ ਨਾ ਦੇਣ ਦੇ ਰੋਸ ਵੱਜੋ ਤਨਖਾਹ ਨਹੀ ਤਾਂ ਕੰਮ ਨਹੀ ਦਾ ਨਾਅਰਾ ਬੁਲੰਦ ਕਰਦੇ ਹੋਏ ਪੰਜਾਬ ਦੇ ਸਾਰੇ ਬੱਸ ਸਟੈਡ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਫ਼ਜ਼ਿਲਕਾ ਦੇ ਬੱਸ ਸਟੈਂਡ (Fazilka bus stand) ‘ਚ ਧਰਨੇ ਦੌਰਾਨ ਬੋਲਦਿਆਂ ਡਿਪੂ ਨੂੰ ਜਲਦ ਬੰਦ ਕਰਨ ਦਾ ਵੀ ਐਲਾਨ ਕੀਤਾ ਹੈ।

ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ (Government of Punjab) ਵੱਲੋਂ ਵੀ ਕਾਂਗਰਸ ਅਤੇ ਅਕਾਲੀ ਦਲ-ਭਾਜਪਾ ਸਰਕਾਰਾਂ ਵਾਂਗ ਹੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ‘ਤੇ ਸੰਘਰਸ਼ ਕਰਦੇ ਕੱਚੇ ਮੁਲਾਜ਼ਮਾਂ ਨੂੰ ਹੁਣ ਪਹਿਲਾਂ ਤੋਂ ਵੀ ਮਾੜੇ ਹਲਾਤ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਵਲੋਂ ਪੈਦਾ ਕੀਤੇ ਜਾ ਰਹੇ ਹਨ, ਜਿਸ ਦੇ ਚਲਦਿਆਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ‘ਤੇ ਸੰਘਰਸ਼ ਦੇ ਨਾਲ-ਨਾਲ ਹੁਣ ਹਰ ਮਹੀਨੇ ਪਨਬੱਸ ਅਤੇ ਪੀ.ਆਰ.ਟੀ.ਸੀ. ਮੁਲਾਜਮਾਂ ਦੀਆਂ ਤਨਖਾਹਾ ਬਹੁਤ ਹੀ ਲੇਟ ਅਦਾ ਕੀਤੀਆਂ ਜਾ ਰਹੀਆਂ ਹਨ।

ਤਨਖਾਹਾ ਨਾ ਮਿਲਣ ਕਾਰਨ ਪੰਜਾਬ ਰੋਡਵੇਜ਼, ਪਨਬਸ ਅਤੇ PRTC ਦੇ ਕਰਮਚਾਰੀਆਂ ਦਾ ਧਰਨਾ

ਉਨ੍ਹਾਂ ਕਿਹਾ ਕਿ ਤਨਖਾਹ ਪਾਵਾਉਣ ਲਈ ਵੀ ਰੋਸ ਮੁਜ਼ਾਹਰੇ ਜਾਂ ਹੜਤਾਲ ਕਰਨੀ ਪੈਂਦੀ ਹਨ, ਉਨ੍ਹਾਂ ਕਿਹਾ ਕਿ ਦਿਨ-ਰਾਤ ਮਿਹਨਤ ਕਰਕੇ ਪੰਜਾਬ ਦੀ ਜਨਤਾਂ ਨੂੰ ਮੰਜਿਲ ‘ਤੇ ਪਹੁੰਚਾਉਣ ਵਾਲੇ ਅਤੇ ਲੋਕਾਂ ਨੂੰ ਫ੍ਰੀ ਸਫ਼ਰ ਸਹੂਲਤਾਂ ਦੇਣ ਵਾਲੇ ਇਨ੍ਹਾਂ ਮੁਲਾਜਮਾਂ ਦੇ ਪਰਿਵਾਰ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋ ਰਹੇ ਹਨ। ਜਿਸ ਕਾਰਨ ਬੱਸਾਂ ਚਲਾਉਣ ਵਾਲੇ ਡਰਾਇਵਰ ਤੇ ਕੰਡਕਟਰ ਵੀ ਮਾਨਸਿਕ ਤਣਾਂਅ ਵਿੱਚ ਬੱਸਾਂ ਚਲਾਉਣ ਲਈ ਮਜ਼ਬੂਰ ਹਨ।

ਇਹ ਵੀ ਪੜ੍ਹੋ: ਇਹ ਬੂਟਾ ਬਣਾਵੇਗਾ ਜ਼ਮੀਨ ਨੂੰ ਉਪਜਾਊ, ਘੱਟੇਗੀ ਯੂਰੀਆ ਖਾਦ ਦੀ ਵਰਤੋਂ

ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ (Government of Punjab) ਨੇ 23/6/2022 ਤੱਕ ਉਨ੍ਹਾਂ ਦੀਆਂ ਤਨਖਾਹਾਂ ਨਾਲ ਪਾਈਆਂ ਤਾਂ 23/6/2022 ਦੀ ਦੁਪਹਿਰ ਨੂੰ ਪੰਜਾਬ ਦੇ 27 ਡਿਪੂ ਬੰਦ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਪਣੀਆਂ ਮੰਗਾਂ ਨੂੰ ਲੈਕੇ ਉਨ੍ਹਾਂ ਵੱਲੋਂ ਪੂਰੇ ਪੰਜਾਬ ਦੇ ਅੰਦਰ ਰੋਸ ਪ੍ਰਦਰਸ਼ਨ ਕੀਤੇ ਜਾਣਗੇ।


ਇਹ ਵੀ ਪੜ੍ਹੋ: ਸੰਗਰੂਰ ਜ਼ਿਮਨੀ ਚੋਣ ਲਈ ਭਲਕੇ ਹੋਵੇਗੀ ਵੋਟਿੰਗ, 26 ਨੂੰ ਨਤੀਜੇ, ਜਾਣੋ ਸੀਟ ਦਾ ਪੂਰਾ ਹਾਲ...

ETV Bharat Logo

Copyright © 2024 Ushodaya Enterprises Pvt. Ltd., All Rights Reserved.