ਪੰਜਾਬੀ ਨੌਜਵਾਨ ਦੀ ਅਮਰੀਕਾ 'ਚ ਮੌਤ

author img

By

Published : Sep 6, 2021, 1:13 PM IST

ਪੰਜਾਬੀ ਨੌਜਵਾਨ ਦੀ ਅਮਰੀਕਾ 'ਚ ਮੌਤ

ਫਿਰੋਜ਼ਪੁਰ ਦੇ ਕਸਬਾ ਮਮਦੋਟ ਦੇ ਪਿੰਡ ਲਖਮੀਰ ਕੇ ਉਤਾਰ ਦਾ ਰਹਿਣ ਵਾਲਾ ਜਸਵੰਤ ਸਿੰਘ ਪੁੱਤਰ ਤੇਜਾ ਸਿੰਘ ਦੀ ਅਮਰੀਕਾ ਵਿਚ ਮੌਤ (Death) ਹੋ ਗਈ। ਪਿੰਡ (village) ਵਿਚ ਸੋਗ ਦੀ ਲਹਿਰ ਹੈ।

ਫਿਰੋਜ਼ਪੁਰ: ਕਸਬਾ ਮਮਦੋਟ ਦੇ ਪਿੰਡ ਲਖਮੀਰ ਕੇ ਉਤਾਰ ਦਾ ਰਹਿਣ ਵਾਲਾ ਜਸਵੰਤ ਸਿੰਘ ਪੁੱਤਰ ਤੇਜਾ ਸਿੰਘ ਦੀ ਅਮਰੀਕਾ ਵਿਚ ਮੌਤ (Death) ਹੋ ਗਈ। ਜਿੱਥੇ ਕੈਲੀਫੋਰਨੀਆ ਦੇ ਸ਼ਹਿਰ ਬੈਰਿੰਗਟਨ ਪੈਲੇਸ ਵਿਖੇ ਜਾ ਰਹੇ ਟਰਾਲੇ ਦੇ ਖੱਡ ਵਿੱਚ ਡਿੱਗਣ ਨਾਲ ਭਿਆਨਕ ਹਾਦਸਾ ਵਾਪਰ ਗਿਆ। ਜਿਸ ਦੌਰਾਨ 29 ਸਾਲਾ ਨੌਜਵਾਨ ਜਸਵੰਤ ਸਿੰਘ ਉਰਫ ਜੱਸਾ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਚਾਲਕ ਸਾਥੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਹੈ।

ਪੰਜਾਬੀ ਨੌਜਵਾਨ ਦੀ ਅਮਰੀਕਾ 'ਚ ਮੌਤ

ਦੇਰ ਸ਼ਾਮ ਨੂੰ ਟਰਾਲਾ ਲੈ ਕੇ ਜਾ ਰਹੇ ਸਨ ਕਿ ਮੌਸਮ ਦੀ ਖ਼ਰਾਬੀ ਦੇ ਕਾਰਨ ਟਰਾਲਾ ਹਾਦਸਾ ਗ੍ਰਸਤ ਹੋਇਆ ਹੈ। ਟਰਾਲਾ ਖੱਡ ਵਿੱਚ ਡਿੱਗ ਗਿਆ ਜਿਸ ਦੇ ਨਾਲ ਉਕਤ ਨੌਜਵਾਨ ਦੀ ਮੌਤ ਹੋ ਗਈ।ਨੌਜਵਾਨ ਦੀ ਮੌਤ ਦੀ ਖਬਰ ਮਿਲਦਿਆਂ ਹੀ ਇਲਾਕੇ ਵਿਚ ਸੋਗ ਦੀ ਲਹਿਰ ਹੈ।

ਇਹ ਵੀ ਪੜੋ:ਨੌਜਵਾਨ ਨੇ ਖੁਦ ਨੂੰ ਗੋਲੀ ਮਾਰਕੇ ਜੀਵਨ ਲੀਲਾ ਕੀਤੀ ਖ਼ਤਮ

ETV Bharat Logo

Copyright © 2024 Ushodaya Enterprises Pvt. Ltd., All Rights Reserved.