ETV Bharat / state

ਰੰਜਿਸ਼ ਦੇ ਚੱਲਦੇ ਬੱਚੀ ਦੇ ਸਿਰ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ !

author img

By

Published : Mar 20, 2022, 4:29 PM IST

ਫਿਰੋਜ਼ਪੁਰ 'ਚ ਪੁਰਾਣੀ ਰੰਜਿਸ਼ ਕਾਰਨ 10 ਮਹੀਨੇ ਦੀ ਬੱਚੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
ਫਿਰੋਜ਼ਪੁਰ 'ਚ ਪੁਰਾਣੀ ਰੰਜਿਸ਼ ਕਾਰਨ 10 ਮਹੀਨੇ ਦੀ ਬੱਚੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਫਿਰੋਜ਼ਪੁਰ ਚ ਪੁਰਾਣੀ ਰੰਜਿਸ਼ ਦੇ ਚੱਲਦੇ ਖੂਨੀ ਲੜਾਈ ਹੋਣ ਦੀ ਘਟਨਾ ਸਾਹਮਣੇ ਆਈ ਹੈ। ਇੱਕ ਧਿਰ ਨੇ ਇਲਜ਼ਾਮ ਲਗਾਇਆ ਹੈ ਕਿ ਗੁਆਂਢ 'ਚ ਰਹਿੰਦੇ ਕੁਝ ਲੋਕ ਉਨ੍ਹਾਂ ਦੇ ਘਰ ਵਿੱਚ ਧੱਕੇ ਨਾਲ ਆ ਵੜੇ ਅਤੇ ਉਨ੍ਹਾਂ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ 10 ਮਹੀਨੇ ਦੀ ਬੱਚੀ ਦੇ ਸਿਰ ’ਤੇ ਕਾਪਾ ਮਾਰਿਆ (attacked on 10 month old girl with sharp weapons) ਗਿਆ ਹੈ।

ਫਿਰੋਜ਼ਪੁਰ: ਜ਼ਿਲ੍ਹੇ ਦੇ ਪਿੰਡ ਚੁਗੱਤੇ 'ਚ ਪੁਰਾਣੀ ਰੰਜਿਸ਼ ਦੇ ਚੱਲਦੇ ਗੁਆਂਢੀਆਂ ਚ ਖੂਨੀ ਲੜਾਈ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਲੜਾਈ ਵਿੱਚ 10 ਮਹੀਨੇ ਦੀ ਬੱਚੀ ਦੇ ਸਿਰ ’ਤੇ ਕਾਪਾ ਮਾਰਨ ਦੀ ਗੱਲ ਕਹੀ ਜਾ ਰਹੀ (attacked on 10 month old girl with sharp weapons) ਹੈ ਜਿਸ ਕਾਰਨ ਬੱਚੀ ਜ਼ਖ਼ਮੀ ਦੱਸੀ ਜਾ ਰਹੀ ਹੈ। ਪੀੜਤ ਪਰਿਵਾਰ ਨੇ ਦੱਸਿਆ ਕਿ ਰੰਜਿਸ਼ ਦੇ ਚੱਲਦੇ ਗੁਆਂਢ ਵਿੱਚ ਰਹਿੰਦੇ ਕੁਝ ਲੋਕਾਂ ਨੇ ਹਥਿਆਰਾਂ ਸਮੇਤ ਉਨ੍ਹਾਂ ਦੇ ਘਰ ਵਿੱਚ ਦਾਖਲ ਹੋ ਉਨ੍ਹਾਂ ਦੀ ਕੁੱਟਮਾਰ ਕੀਤੀ ਹੈ ਅਤੇ ਉਨ੍ਹਾਂ ਦੀ 10 ਮਹੀਨੇ ਦੀ ਬੱਚੀ ਨੂੰ ਵੀ ਜ਼ਖ਼ਮੀ ਕਰ ਦਿੱਤਾ ਹੈ।

ਜਾਣਕਾਰੀ ਅਨੁਸਾਰ ਧੀਰਜ ਪੁੱਤਰ ਜਿੰਦਰ ਵਾਸੀ ਚੁਗੱਤੇ ਵਾਲੇ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਮੁਲਜ਼ਮ ਅੰਗਰੇਜ ਸਿੰਘ ਤੇ ਬੱਬੂ ਪੁੱਤਰ ਬਖਸ਼ਿਸ਼ ਸਿੰਘ ਵਾਸੀ ਚੁਗੱਤੇ ਵਾਲਾ ਜ਼ਿਲ੍ਹਾ ਫਿਰੋਜ਼ਪੁਰ ਨਾਲ ਕੋਈ ਪੁਰਾਣੀ ਰੰਜਿਸ਼ ਸੀ। ਉਨ੍ਹਾਂ ਦੱਸਿਆ ਕਿ ਇਸੇ ਰੰਜਿਸ਼ ਦੇ ਚੱਲਦੇ ਪਿਛਲੇ ਦਿਨੀਂ ਨਸ਼ੇ ਵਿੱਚ ਹਥਿਆਰਾਂ ਸਮੇਤ ਉਨ੍ਹਾਂ ਦੇ ਘਰ ਵਿੱਚ ਦਾਖਲ ਹੋ ਗਏ ਅਤੇ ਉਨ੍ਹਾਂ ਦੇ ਘਰ ਦੀ ਭੰਨ ਤੋੜ ਕਰਨੀ ਸ਼ੁਰੂ ਕਰ ਦਿੱਤੀ।

ਫਿਰੋਜ਼ਪੁਰ 'ਚ ਪੁਰਾਣੀ ਰੰਜਿਸ਼ ਕਾਰਨ 10 ਮਹੀਨੇ ਦੀ ਬੱਚੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਪੀੜਤ ਬੱਚੀ ਦੇ ਪਿਤਾ ਨੇ ਦੱਸਿਆ ਕਿ ਜਿਸ ਸਮੇਂ ਮੁਲਜ਼ਮਾਂ ਨੇ ਉਨ੍ਹਾਂ ਦੇ ਘਰ ਆ ਕੇ ਹਮਲਾ ਕੀਤਾ ਉਸ ਸਮੇਂ ਉਹ ਆਪਣੀ ਪਤਨੀ ਤੇ 10 ਮਹੀਨੇ ਦੀ ਬੱਚੀ ਨਾਲ ਘਰ ਵਿੱਚ ਮੌਜੂਦ ਸੀ। ਸ਼ਖ਼ਸ ਨੇ ਦੱਸਿਆ ਕਿ ਮੁਲਜ਼ਮਾਂ ਨੇ ਉਸਦੇ ਅਤੇ ਉਸਦੀ ਪਤਨੀ ਉੱਪਰ ਵੀ ਹਮਲਾ ਕੀਤਾ। ਉਨ੍ਹਾਂ ਦੱਸਿਆ ਕਿ ਇਸ ਹਮਲੇ ਦੇ ਚੱਲਦੇ ਮੁਲਜ਼ਮਾਂ ਨੇ ਉਸਦੀ 10 ਮਹੀਨੇ ਦੀ ਬੱਚੀ ਦੇ ਸਿਰ ਤੇ ਕਾਪਾ ਮਾਰ ਦਿੱਤਾ ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਈ ਅਤੇ ਉਸਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਪੀੜਤ ਨੇ ਦੱਸਿਆ ਕਿ ਉਨ੍ਹਾਂ ਦੇ ਵੀ ਸੱਟਾਂ ਲੱਗੀਆਂ ਹਨ ਜਿਸਦੇ ਚੱਲਦੇ ਉਨ੍ਹਾਂ ਹਸਪਤਾਲ ਚ ਇਲਾਜ ਕਰਵਾਇਆ ਹੈ। ਇਸ ਘਟਨਾ ਸਬੰਧੀ ਪੁਲਿਸ ਨਾਲ ਰਾਬਤਾ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਤਫਤੀਸ਼ੀ ਅਫ਼ਸਰ ਕਿਰਪਾਲ ਸਿੰਘ ਨੇ ਕਿਸੇ ਵੀ ਤਰ੍ਹਾਂ ਦੀ ਬਿਆਨਬਾਜ਼ੀ ਕਰਨ ਤੋਂ ਇਨਕਾਰ ਕਰ ਦਿੱਤਾ। ਪੀੜਤ ਪਰਿਵਾਰ ਨੇ ਪੁਲਿਸ ਦੀ ਢਿੱਲੀ ਕਾਰਵਾਈ ਉੱਪਰ ਸਵਾਲ ਖੜ੍ਹੇ ਕੀਤੇ ਹਨ ਅਤੇ ਜਲਦ ਇਨਸਾਫ਼ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਤੇਜ਼ ਰਫ਼ਤਾਰ ਕਾਰ ਨੇ ਆਟੋ ਨੂੰ ਮਾਰੀ ਟੱਕਰ

ETV Bharat Logo

Copyright © 2024 Ushodaya Enterprises Pvt. Ltd., All Rights Reserved.