ETV Bharat / state

BSF Recoverd Suspected Drone : ਨਹੀਂ ਬਾਜ਼ ਆਉਂਦਾ ਪਾਕਿਸਤਾਨ, ਭਾਰਤ ਵੱਲ ਭੇਜਿਆ ਡਰੋਨ ਫਿਰੋਜ਼ਪੁਰ ਦੇ ਪਿੰਡ ਮੱਬੋਕੇ ਤੋਂ ਕੀਤਾ ਬਰਾਮਦ

author img

By ETV Bharat Punjabi Team

Published : Dec 9, 2023, 11:24 AM IST

BSF Recoverd Suspected Drone sent to India was recovered from Ferozepur's Maboke village
ਨਹੀਂ ਬਾਜ਼ ਆਊਂਦਾ ਪਾਕਿਸਤਾਨ,ਭਾਰਤ ਵੱਲ ਭੇਜਿਆ ਡਰੋਨ ਫਿਰੋਜ਼ਪੁਰ ਦੇ ਪਿੰਡ ਮੱਬੋਕੇ ਤੋਂ ਕੀਤਾ ਬਰਾਮਦ

BSF Recoverd Suspected Drone : ਫਿਰੋਜ਼ਪੁਰ ਸਰਹੱਦ ਉਤੇ ਫੌਜ ਅਤੇ ਪੁਲਿਸ ਦੀ ਸਾਂਝੀ ਕਾਰਵਾਈ ਤਹਿਤ ਪਾਕਿਸਤਾਨ ਵੱਲੋਂ ਆਇਆ ਡਰੋਨ ਬਰਾਮਦ ਕੀਤਾ ਹੈ। ਇਸ ਦੋਰਾਨ ਗੋਲੀਬਾਰੀ ਵੀ ਕੀਤੀ ਗਈ। ਇਹ ਡਰੋਨ ਫੌਜ ਨੇ ਪਿੰਡ ਮੱਬੋਕੇ ਨੇੜੇ ਬਰਾਮਦ ਕੀਤਾ।

ਫ਼ਿਰੋਜ਼ਪੁਰ: ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਸ਼ੁੱਕਰਵਾਰ ਦੇਰ ਰਾਤ ਨੂੰ ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਮੱਬੋਕੇ ਨੇੜੇ ਪਾਕਿਸਤਾਨ ਤੋਂ ਆਏ ਇੱਕ ਸ਼ੱਕੀ ਡਰੋਨ ਨੂੰ ਬਰਾਮਦ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ। ਭਾਰਤੀ ਖੇਤਰ ਵਿੱਚ ਦਾਖਲ ਹੋਏ ਇੱਕ ਹੋਰ ਸ਼ੱਕੀ ਡਰੋਨ ਨੂੰ ਰਾਤ ਕਰੀਬ 10.30 ਵਜੇ ਰੋਕਿਆ। ਬੀਐਸਐਫ ਨੇ ਕਿਹਾ, 'ਨਿਰਧਾਰਤ ਅਭਿਆਸ ਦੇ ਅਨੁਸਾਰ, ਬੀਐਸਐਫ ਦੇ ਜਵਾਨਾਂ ਨੇ ਤਸਕਰਾਂ ਨੂੰ ਰੋਕਣ ਲਈ ਤੁਰੰਤ ਕਾਰਵਾਈ ਕੀਤੀ। ਇਸ ਤੋਂ ਇਲਾਵਾ ਤਲਾਸ਼ੀ ਦੌਰਾਨ, ਬੀਐਸਐਫ ਦੇ ਜਵਾਨਾਂ ਨੇ ਪਿੰਡ ਰੋਹੀਲਾ ਹਾਜ਼ੀ ਦੇ ਨਾਲ ਲੱਗਦੇ ਖੇਤਾਂ ਵਿੱਚੋਂ ਇੱਕ ਛੋਟੇ ਡਰੋਨ ਨੂੰ ਇੱਕ ਹੋਲਡ ਅਤੇ ਰੀਲੀਜ਼ ਮਕੈਨਿਜ਼ਮ ਸਮੇਤ ਬਰਾਮਦ ਕੀਤਾ। ਬਰਾਮਦ ਕੀਤਾ ਗਿਆ ਡਰੋਨ ਇੱਕ ਕਵਾਡਕਾਪਟਰ ਹੈ। ਜਿਸ ਦੀ ਪੁਲਿਸ ਵੱਲੋਂ ਹੁਣ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

  • On 8th December at about 10:10 pm, BSF intercepted the movement of a suspected drone near Village Maboke of Ferozepur district. As per the laid-down drill, BSF troops immediately reacted and fired on the drone to intercept it. Further during the search, BSF troops recovered a… pic.twitter.com/3tXYT2Mvhl

    — ANI (@ANI) December 9, 2023 " class="align-text-top noRightClick twitterSection" data=" ">

ਪਾਕਿਸਤਾਨ ਦੀਆਂ ਕੋਝੀਆਂ ਹਰਕਤਾਂ : ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਅਜਿਹੇ ਮਾਮਲੇ ਸਾਹਮਣੇ ਆ ਚੁਕੇ ਹਨ ਜਿਥੇ ਪਾਕਿਸਤਾਨ ਵੱਲੋਂ ਆਪਣੀਆਂ ਕੋਝੀਆਂ ਹਰਕਤਾਂ ਨੂੰ ਅੰਜਾਮ ਦਿੰਦੇ ਹੋਏ ਭਾਰਤ ਦੀਆਂ ਸਰਹੱਦਾਂ ਵੱਲ ਨੂੰ ਡਰੋਨ ਭੇਜੇ ਜਾਂਦੇ ਹਨ। ਅਜਿਹੇ ਹਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਪੁਲਿਸ ਅਤੇ ਫੌਜ ਵੱਲੋਂ ਸਾਂਝੇ ਅਪ੍ਰੇਸ਼ਨ ਜ਼ਰੀਏ ਨਸ਼ਾ ਅਤੇ ਡਰੋਨ ਬਰਾਮਦ ਕੀਤਾ ਗਿਆ ਹੈ। ਅਜਿਹਾ ਹੀ ਬੀਤੇ ਸਮੇਂ ਦੀਵਾਲੀ ਦੀ ਰਾਤ ਨੂੰ ਵੀ ਸਾਹਮਣੇ ਆਇਆ ਸੀ। ਜਦੋਂ ਪਾਕਿਸਤਾਨੀ ਡਰੋਨ ਨੇ ਭਾਰਤੀ ਸਰਹੱਦ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਸੀ। ਰਾਤ ਕਰੀਬ 10.30 ਵਜੇ ਜਦੋਂ ਭਾਰਤੀ ਸਰਹੱਦ 'ਤੇ ਤਾਇਨਾਤ ਜਵਾਨਾਂ ਨੇ ਡਰੋਨ ਨੂੰ ਦੇਖਿਆ ਤਾਂ ਉਨ੍ਹਾਂ ਨੇ ਡਰੋਨ 'ਤੇ ਗੋਲੀਬਾਰੀ ਕੀਤੀ। ਇਸ ਕਾਰਨ ਡਰੋਨ ਪਾਕਿਸਤਾਨ ਵੱਲ ਮੁੜ ਗਿਆ, ਜਿਸ ਤੋਂ ਬਾਅਦ ਪੰਜਾਬ ਪੁਲਿਸ ਅਤੇ ਬੀਐਸਐਫ ਦੇ ਜਵਾਨਾਂ ਨੇ ਪਿੰਡਾਂ ਅਤੇ ਖੇਤਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ।

ਪਹਿਲਾਂ ਵੀ ਕਈ ਵਾਰ ਭੇਜੇ ਡਰੋਨ : ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਪਾਕਿਸਤਾਨ ਡਰੋਨ ਰਾਹੀਂ ਡਰੱਗਜ਼ ਅਤੇ ਹਥਿਆਰਾਂ ਦੀ ਸਪਲਾਈ ਕਰਨ ਦੀ ਲਗਾਤਾਰ ਕੋਸ਼ਿਸ਼ ਕਰ ਰਿਹਾ ਹੈ। ਪਾਕਿਸਤਾਨ ਲਗਾਤਾਰ ਡਰੋਨ ਰਾਹੀਂ ਭਾਰਤੀ ਖੇਤਰ ਵਿੱਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਪਿਛਲੇ ਮਹੀਨੇ ਹੀ ਪਾਕਿਸਤਾਨ ਵੱਲੋਂ ਪੰਜਾਬ ਦੇ ਗੁਰਦਾਸਪੁਰ ਦੇ ਕਲਾਨੌਰ ਸ਼ਹਿਰ ਵਿੱਚ ਡਰੋਨ ਭੇਜਣ ਦੀ ਘਟਨਾ ਸਾਹਮਣੇ ਆਈ ਸੀ। ਸੈਕਟਰ ਗੁਰਦਾਸਪੁਰ ਅਧੀਨ ਬੀਐਸਐਫ ਦੀ 27 ਬਟਾਲੀਅਨ ਨੇ ਅੰਤਰਰਾਸ਼ਟਰੀ ਸਰਹੱਦ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਪਾਕਿਸਤਾਨੀ ਡਰੋਨ ਨੂੰ ਗੋਲੀਬਾਰੀ ਕਰਕੇ ਰੋਕ ਦਿੱਤਾ। ਇਸ ਤੋਂ ਬਾਅਦ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ।

ETV Bharat Logo

Copyright © 2024 Ushodaya Enterprises Pvt. Ltd., All Rights Reserved.