ETV Bharat / state

ਕੈਬਿਨਟ ਮੰਤਰੀ ਗਗਨ ਅਨਮੋਲ ਮਾਨ ਦਾ ਵੱਡਾ ਐਲਾਨ: ਕਿਹਾ- ਜ਼ਿਲ੍ਹਾ ਫਿਰੋਜ਼ਪੁਰ ਨੂੰ ਬਣਾਇਆ ਜਾਵੇਗਾ ਸੈਰ ਸਪਾਟਾ ਹੱਬ

author img

By

Published : Jun 25, 2023, 4:16 PM IST

ਫਿਰੋਜ਼ਪੁਰ ਪਹੁੰਚੇ ਸੈਰ ਸਪਾਟਾ ਮੰਤਰੀ ਪੰਜਾਬ ਅਨਮੋਲ ਗਗਨ ਮਾਨ ਨੇ ਐਲਾਨ ਕੀਤਾ ਕਿ ਜ਼ਿਲ੍ਹਾ ਫਿਰੋਜ਼ਪੁਰ ਸ਼ਹਿਰ ਨੂੰ ਸੈਰ ਸਪਾਟਾ ਹੱਬ ਬਣਾਇਆ ਜਾਵੇਗਾ। ਇਸ ਦੇ ਲਈ ਮਾਨ ਸਰਕਾਰ ਵੱਲੋਂ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਅਜਾਇਬ ਘਰ ਦੀ ਸ਼ੁਰੂਆਤ ਤੋਂ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਕਿੰਨੇ ਬਦਲਾਅ ਹੋਣਗੇ।

Cabinet Minister Gagan Anmol Mann announced that Ferozepur district will be made a tourism hub
Firozpur News : ਕੈਬਿਨਟ ਮੰਤਰੀ ਗਗਨ ਅਨਮੋਲ ਮਾਨ ਨੇ ਕੀਤਾ ਐਲਾਨ, ਜ਼ਿਲ੍ਹਾ ਫਿਰੋਜ਼ਪੁਰ ਨੂੰ ਬਣਾਇਆ ਜਾਵੇਗਾ ਸੈਰ ਸਪਾਟਾ ਹੱਬ

ਕੈਬਿਨਟ ਮੰਤਰੀ ਗਗਨ ਅਨਮੋਲ ਮਾਨ ਨੇ ਕੀਤਾ ਐਲਾਨ, ਜ਼ਿਲ੍ਹਾ ਫਿਰੋਜ਼ਪੁਰ ਨੂੰ ਬਣਾਇਆ ਜਾਵੇਗਾ ਸੈਰ ਸਪਾਟਾ ਹੱਬ

ਫਿਰੋਜ਼ਪੁਰ: ਪੰਜਾਬ ਦੀ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਨਮਨ ਕੀਤਾ ਗਿਆ, ਜਿੱਥੇ ਸ਼ਹੀਦ ਭਗਤ ਸਿੰਘ,ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਦੱਸ ਦਈਏ ਕਿ ਗਗਨ ਅਨਮੋਲ ਮਾਨ ਫਿਰੋਜ਼ਪੁਰ ਵਿਖੇ ਐਂਗਲੋ-ਸਿੱਖ ਵਾਰ ਮੈਮੋਰੀਅਲ ਦਾ ਨੀਂਹ ਪੱਥਰ ਰੱਖਣ ਪਹੁੰਚੇ ਸਨ ਅਤੇ ਇਸ ਦੌਰਾਨ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਵਿਖੇ ਅਜਾਇਬ ਘਰ ਦਾ ਉਦਘਾਟਨ ਕੀਤਾ ਗਿਆ। ਇਸ ਦੌਰਾਨ ਮੰਤਰੀ ਨੇ ਕਿਹਾ ਕਿ ਹੁਸੈਨੀਵਾਲਾ ਸ਼ਹੀਦੀ ਅਸਥਾਨ ਸ਼ਹਿਰ ਨੂੰ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਹੋਰ ਵਿਕਸਤ ਕੀਤਾ ਜਾਵੇਗਾ।

ਵਿਰਾਸਤੀ ਮਹੱਤਤਾ ਵਾਲੀਆਂ ਥਾਵਾਂ ਦੇ ਸਰਵਪੱਖੀ ਵਿਕਾਸ: ਦੱਸਣਯੋਗ ਹੈ ਕਿ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਇਤਿਹਾਸਕ ਗੁਰੂਦੁਆਰਾ ਸਾਰ੍ਹਾਗੜ੍ਹੀ, ਸ਼ਹੀਦੀ ਸਮਾਰਕ ਹੂਸੈਨੀਵਾਲਾ ਤੇ ਐਂਗਲੋ ਸਿੱਖ ਵਾਰ ਮੈਮੋਰੀਅਲ 'ਤੇ ਵੱਖ-ਵੱਖ ਵਿਕਾਸ ਪੋ੍ਜੈਕਟਾਂ ਦੀ ਸ਼ੁਰੂਆਤ ਕੀਤੀ ਗਈ ਹੈ। ਸੱਭ ਤੋਂ ਅਹਿਮ ਪਹਿਲੂ ਇਹ ਹੈ ਕਿ ਪਹਿਲੀ ਵਾਰ ਹੋਇਆ ਹੈ ਜਦੋਂ ਕਿਸੇ ਸਰਕਾਰ ਨੇ ਸਿੱਖਾਂ ਅਤੇ ਅੰਗਰੇਜਾਂ ਵਿਚਾਲੇ ਜੰਗ ਦੀ ਗਵਾਹ ਧਰਤੀ 'ਐਂਗਲੋ ਸਿੱਖ ਵਾਰ ਮੈਮੋਰੀਅਲ' ਦੀ ਸਾਰ ਲਈ ਹੋਵੇ। ਇਤਿਹਾਸਕ ਅਤੇ ਸੈਰ ਸਪਾਟੇ ਦੀ ਮਹੱਤਤਾ ਵਾਲੇ ਪੋ੍ਜੈਕਟਾਂ ਦੀ ਸ਼ੁਰੂਆਤ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੀ ਕੈਬਨਿਟ ਮੰਤਰੀ ਅਨਮੋਲ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਇਤਿਹਾਸਿਕ ਤੇ ਵਿਰਾਸਤੀ ਮਹੱਤਤਾ ਵਾਲੀਆਂ ਥਾਵਾਂ ਦੇ ਸਰਵਪੱਖੀ ਵਿਕਾਸ ਲਈ ਯੋਜਨਾ ਉਲੀਕੀ ਗਈ ਹੈ ਤਾਂ ਜੋ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੈਲਾਨੀ ਆਕਰਸ਼ਿਤ ਹੋ ਸਕਣ।

ਇਸ ਦੇ ਨਾਲ ਹੀ ਕੇਂਦਰ ਸਰਕਾਰ ਉੱਤੇ ਨਿਸ਼ਾਨਾ ਸਾਧਦਿਆਂ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਵਿਕਾਸ 'ਤੇ ਖਰਚੇ ਜਾ ਰਹੇ ਪੈਸੇ 'ਤੇ ਰਾਜਨੀਤੀ ਨਾ ਕਰੇ, ਜੋ ਕੇਂਦਰ ਸਰਕਾਰ ਪੰਜਾਬ ਨੂੰ ਫੰਡ ਦੇ ਰਹੀ ਹੈ, ਉਹ ਪੰਜਾਬ ਦੇ ਲੋਕਾਂ ਦਾ ਪੈਸਾ ਹੈ, ਜੋ ਕੇਂਦਰ ਕੋਲ ਹੈ। ਜੇਕਰ ਪੰਜਾਬ ਸਰਕਾਰ ਪੰਜਾਬ ਦੇ ਵਿਕਾਸ 'ਤੇ ਧਿਆਨ ਦੇ ਰਹੀ ਹੈ ਤਾਂ ਕਿਸੇ ਨੂੰ ਨਹੀਂ ਪਰ ਉਨ੍ਹਾਂ ਕਿਹਾ ਕਿ ਪੰਜਾਬ ਦਾ ਫ਼ਿਰੋਜ਼ਪੁਰ ਜ਼ਿਲ੍ਹਾ ਸ਼ਹੀਦਾਂ ਦੀ ਧਰਤੀ ਹੈ ਅਤੇ ਇਨ੍ਹਾਂ ਸ਼ਹੀਦਾਂ ਦੀਆਂ ਯਾਦਗਾਰਾਂ ਨੂੰ ਸੈਰ ਸਪਾਟੇ ਦਾ ਕੇਂਦਰ ਬਣਾਇਆ ਜਾ ਰਿਹਾ ਹੈ।

ਸ਼ਹੀਦਾਂ ਦੀਆਂ ਯਾਦਗਾਰਾਂ ਨੂੰ ਸੈਰ ਸਪਾਟੇ ਦਾ ਕੇਂਦਰ ਬਣਾਇਆ ਜਾ ਰਿਹਾ: ਪੰਜਾਬ ਸਰਕਾਰ ਇਸ ਸਥਾਨ ਦੇ ਵਿਕਾਸ ਲਈ ਕਈ ਨਵੇਂ ਕੰਮ ਕਰਨ ਜਾ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਸੈਲਾਨੀ ਇੱਥੇ ਆ ਕੇ ਸ਼ਰਧਾਂਜਲੀ ਭੇਟ ਕਰ ਸਕਣ। ਉਨ੍ਹਾਂ ਦੇ ਸ਼ਹੀਦਾਂ ਨੂੰ ਯਾਦ ਕਰੋ ਉਨ੍ਹਾਂ ਕਿਹਾ ਕਿ ਪੰਜਾਬ ਦਾ ਫ਼ਿਰੋਜ਼ਪੁਰ ਜ਼ਿਲ੍ਹਾ ਸ਼ਹੀਦਾਂ ਦੀ ਧਰਤੀ ਹੈ ਅਤੇ ਇਨ੍ਹਾਂ ਸ਼ਹੀਦਾਂ ਦੀਆਂ ਯਾਦਗਾਰਾਂ ਨੂੰ ਸੈਰ ਸਪਾਟੇ ਦਾ ਕੇਂਦਰ ਬਣਾਇਆ ਜਾ ਰਿਹਾ ਹੈ, ਪੰਜਾਬ ਸਰਕਾਰ ਇਸ ਸਥਾਨ ਦੇ ਵਿਕਾਸ ਲਈ ਕਈ ਨਵੇਂ ਕੰਮ ਕਰਨ ਜਾ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਸੈਲਾਨੀ ਇੱਥੇ ਆ ਕੇ ਸ਼ਰਧਾਂਜਲੀ ਭੇਟ ਕਰ ਸਕਣ। ਉਨ੍ਹਾਂ ਦੇ ਸ਼ਹੀਦਾਂ ਨੂੰ ਯਾਦ ਕਰੋਉਨ੍ਹਾਂ ਸਾਰਾਗੜੀ ਦੇ ਸ਼ਹੀਦਾਂ ਬਾਰੇ ਕਿਹਾ ਕਿ ਸਾਰਾਗੜੀ ਦੇ ਇਨ੍ਹਾਂ ਸ਼ਹੀਦਾਂ ਨੇ ਹਮਲਾਵਰਾਂ ਨਾਲ ਲੜ ਕੇ ਸ਼ਹਾਦਤ ਦਿੱਤੀ ਜਿਸ ਨੂੰ ਕਦੇ ਵੀ ਨਹੀਂ ਕਿਹਾ ਜਾ ਸਕਦਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.