ਫਿਰੋਜ਼ਪੁਰ ਪਲਾਨਿੰਗ ਬੋਰਡ ਦੇ ਚੇਅਰਮੈਨ ਬਣੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਗਿੱਲ

author img

By

Published : Jan 21, 2023, 1:50 PM IST

Chand Singh Gill became the Chairman of Ferozepur Planning Board

ਫਿਰੋਜ਼ਪੁਰ ਜ਼ਿਲ੍ਹਾ ਪਲਾਨਿੰਗ ਬੋਰਡ ਦਾ ਪ੍ਰਧਾਨ ਚੰਦ ਸਿੰਘ ਗਿੱਲ ਨੂੰ ਚੇਅਰਮੈਨ ਥਾਪਿਆ ਗਿਆ ਹੈ। ਇਸ ਮੌਕੇ ਉਨ੍ਹਾਂ ਸੂਬਾ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਵਿਕਾਸ ਵਿੱਚ ਕੋਈ ਕਸਰ ਨਾ ਛੱਡਣ ਦਾ ਦਾਅਵਾ ਵੀ ਕੀਤਾ ਹੈ। ਉਨ੍ਹਾਂ ਦੇ ਅਹੁਦਾ ਸੰਭਾਲਣ ਮੌਕੇ ਪਹੁੰਚੇ ਸੂਬੇ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਰਕਾਰ ਦੇ ਕੰਮਾਂ ਅਤੇ ਦਾਅਵਿਆਂ ਉੱਤੇ ਚਾਨਣਾ ਪਾਇਆ ਹੈ। ਉਨ੍ਹਾਂ ਕਿਹਾ ਕਿ ਵਿਕਾਸ ਦੇ ਕਾਰਜ ਲਗਾਤਾਰ ਜਾਰੀ ਰਹਿਣਗੇ।

ਫਿਰੋਜ਼ਪੁਰ ਪਲਾਨਿੰਗ ਬੋਰਡ ਦੇ ਚੇਅਰਮੈਨ ਬਣੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਗਿੱਲ






ਫਿਰੋਜ਼ਪੁਰ:
ਜਿਲ੍ਹਾ ਫਿਰੋਜ਼ਪੁਰ ਵਿੱਚ ਪ੍ਰਧਾਨ ਚੰਦ ਸਿੰਘ ਗਿੱਲ ਨੂੰ ਪਲਾਨਿੰਗ ਬੋਰਡ ਦਾ ਚੇਅਰਮੈਨ ਬਣਾਇਆ ਗਿਆ ਹੈ। ਇਸ ਮੌਕੇ ਵਿਸ਼ੇਸ਼ਤੌਰ ਉੱਤੇ ਪਹੁੰਚੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਗਿੱਲ ਨੂੰ ਚੇਅਰਮੈਨ ਦਾ ਅਹੁਦੇ ਉੱਤੇ ਬਿਠਾਇਆ ਹੈ। ਦੂਜੇ ਪਾਸੇ ਹੋਰ ਵੀ ਕਈ ਪਤਵੰਤੇ ਸੱਜਣ ਇਸ ਦੌਰਾਨ ਮੌਜੂਦ ਰਹੇ ਹਨ।



ਇਸ ਮੌਕੇ ਪਹੁੰਚੇ ਸੂਬੇ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਦਾਅਵਾ ਕੀਤਾ ਕਿ ਸੂਬੇ ਦੀ ਭਗਵੰਤ ਮਾਨ ਦੀ ਸਰਕਾਰ ਦੇ ਹੁਣ ਤੱਕ ਦੇ ਕਾਰਜਕਾਲ ਵਿਚ ਸਰਕਾਰ ਵੱਲੋਂ ਜੋ ਵੀ ਲੋਕਾਂ ਨਾਲ ਵਾਅਦੇ ਕੀਤੇ ਗਏ ਸੀ, ਉਹਨਾਂ ਸਾਰਿਆਂ ਨੂੰ ਇਕ ਇਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਲੋਕਾਂ ਦੇ ਬਿਜਲੀ ਦੇ ਬਿੱਲ 90 ਪ੍ਰਤੀਸ਼ਤ ਜ਼ੀਰੋ ਆ ਰਹੇ ਹਨ। ਇਸ ਕਰਕੇ ਲੋਕ ਸਰਕਾਰ ਦੇ ਇਸ ਫੈਸਲੇ ਤੋਂ ਖੁਸ਼ ਹਨ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪਲਾਨਿੰਗ ਬੋਰਡ ਦਾ ਜਿਲ੍ਹੇ ਦੇ ਵਿਕਾਸ ਵਿੱਚ ਵੱਡਾ ਯੋਗਦਾਨ ਹੁੰਦਾ ਹੈ। ਜਿਸ ਵੱਲੋਂ ਜ਼ਿਲ੍ਹੇ ਵਿਚ ਵੱਖ-ਵੱਖ ਤਰ੍ਹਾਂ ਦੇ ਦਫਤਰਾਂ ਵਿਚ ਪਲਾਨਿੰਗ ਤਹਿਤ ਕੰਮ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਜੋ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਨਿਰਦੇਸ਼ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਦਿੱਤੇ ਗਏ ਹਨ, ਉਨ੍ਹਾਂ ਨੂੰ ਕੁੱਝ ਕਾਗ਼ਜ਼ੀ ਕਾਰਵਾਈ ਕਰਕੇ ਪੂਰਾ ਕਰ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਚਾਈਨਾ ਡੋਰ ਵੇਚਣ ਵਾਲੇ ਤੇ ਖਰੀਦਣ ਵਾਲੇ ਲੋਕਾਂ ਨੂੰ ਇਸ ਤੋਂ ਬਚਣ ਦੀ ਅਪੀਲ ਕੀਤੀ ਹੈ ਤਾਂ ਜੋ ਕਿਸੇ ਦੀ ਜਾਨ ਨਾ ਜਾਵੇ।




ਇਹ ਵੀ ਪੜ੍ਹੋ: ਲੁਧਿਆਣਾ ਵਿੱਚ ਕੱਪੜੇ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਦੁਕਾਨਦਾਰ ਦਾ ਰੋ-ਰੋ ਬੁਰਾ ਹਾਲ






ਇਸ ਮੌਕੇ ਚੰਦ ਸਿੰਘ ਗਿੱਲ ਨੇ ਅਹੁਦਾ ਸੰਭਾਲਦਿਆਂ ਕਿਹਾ ਕਿ ਪਹਿਲਾਂ ਤਾਂ ਮੈਂ ਚਾਰੇ ਵਿਧਾਇਕਾਂ ਨਾਲ ਮਿਲ ਕੇ ਕੰਮਕਾਰ ਦੀ ਪਲਾਨਿੰਗ ਕਰਦਾ ਸੀ ਪਰ ਹੁਣ ਸਾਡੇ ਕੋਲ ਪਲਾਨਿੰਗ ਬੋਰਡ ਆ ਗਿਆ ਹੈ, ਜਿਸ ਵਿੱਚ ਸਰਕਾਰ ਵਲੋਂ ਮੈਨੂੰ ਬਹੁਤ ਵੱਡੀ ਜ਼ਿੰਮੇਦਾਰੀ ਸੌਂਪੀ ਗਈ ਹੈ ਤੇ ਮੈਂ ਸਾਰੇ ਵਿਧਾਇਕਾਂ ਨਾਲ ਮਿਲ ਕੇ ਫਿਰੋਜ਼ਪੁਰ ਹਲਕੇ ਨੂੰ ਪੰਜਾਬ ਵਿੱਚ ਪਹਿਲੇ ਨੰਬਰ ਉੱਤੇ ਲੈ ਕੇ ਜਾਣ ਦੀ ਪੂਰੀ ਕੋਸ਼ਿਸ਼ ਕਰਾਂਗਾ। ਉਨ੍ਹਾਂ ਸਰਕਾਰ ਦਾ ਧੰਨਵਾਦ ਵੀ ਕੀਤਾ ਜਿਨ੍ਹਾਂ ਵਲੋਂ ਪਲਾਨਿੰਗ ਬੋਰਡ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.