ETV Bharat / state

ਜ਼ੀਰਾ 'ਚ ਕਿਸਾਨਾਂ ਵੱਲੋਂ ਵੱਖ-ਵੱਖ ਮੰਗਾਂ ਨੂੰ ਲੈਕੇ ਪ੍ਰਦਰਸ਼ਨ, ਡੀਸੀ ਦਫ਼ਤਰ ਦਾ ਕੀਤਾ ਘਿਰਾਓ

author img

By

Published : Sep 15, 2022, 4:15 PM IST

ਜ਼ੀਰਾ ਵਿੱਚ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ (Indian Farmers Union Revolutionaries) ਨੇ ਡੀਸੀ ਦਫ਼ਤਰ ਦਾ ਘਿਰਾਓ (DC office enclosure) ਕਰਦਿਆਂ ਮੰਗਾਂ ਨੂੰ ਲੈਕੇ ਜ਼ਬਰਦਸਤ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਨੇ ਕਿਸਾਨਾਂ ਨਾਲ਼ ਤਮਾਮ ਵਾਅਦੇ ਕੀਤੇ ਸਨ ਜਿੰਨ੍ਹਾਂ ਨੂੰ ਹੁਣ ਤੱਕ ਨੇਪਰੇ ਨਹੀਂ ਚਾੜ੍ਹਿਆ। ਉਨ੍ਹਾਂ ਕਿਹਿ ਕਿ ਜੇਕਰ ਵਾਅਦੇ ਪੂਰੇ ਨਾ ਹੋਏ ਤਾਂ ਕੇਂਦਰ ਖ਼ਿਲਾਫ਼ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ।

Demonstration by farmers regarding various demands in Ra, DC office surrounded
ਜ਼ੀਰਾ 'ਚ ਕਿਸਾਨਾਂ ਵੱਲੋਂ ਵੱਖ-ਵੱਖ ਮੰਗਾਂ ਨੂੰ ਲੈਕੇ ਪ੍ਰਦਰਸ਼ਨ,ਡੀਸੀ ਦਫ਼ਤਰ ਦਾ ਕੀਤਾ ਘਿਰਾਓ

ਫਿਰੋਜ਼ਪੁਰ: ਦੇ ਹਲਕਾ ਜ਼ੀਰਾ ਵਿੱਚ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਡੀਸੀ ਦਫ਼ਤਰ ਦੇ ਬਾਹਰ (DC office enclosure) ਪ੍ਰਦਰਸ਼ਨ ਕਰਦਿਆਂ ਆਪਣੀਆਂ ਹੱਕੀ ਮੰਗਾਂ ਲਈ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜ਼ੀਰਾ ਦੇ ਕੋਲ ਲੱਗੀ ਸ਼ਰਾਬ ਦੀ ਫੈਕਟਰੀ (Liquor factory) ਕਾਰਨ ਧਰਤੀ ਹੇਠਲਾ ਪਾਣੀ ਦੂਸ਼ਿਤ ਹੋ ਰਿਹਾ ਹੈ ਅਤੇ ਲੋਕਾਂ ਨੂੰ ਭਿਆਨਕ ਬਿਮਾਰੀਆਂ ਹੋਣ ਦਾ ਖਤਰਾ ਹੈ। ਕਿਸਾਨਾਂ ਨੇ ਸਥਾਨਕ ਪ੍ਰਸ਼ਾਸਨ ਨੂੰ ਫੈਕਟਰੀ ਬੰਦ ਕਰਨ ਦੀ ਮੰਗ ਕੀਤੀ ਹੈ।



ਜ਼ੀਰਾ 'ਚ ਕਿਸਾਨਾਂ ਵੱਲੋਂ ਵੱਖ-ਵੱਖ ਮੰਗਾਂ ਨੂੰ ਲੈਕੇ ਪ੍ਰਦਰਸ਼ਨ,ਡੀਸੀ ਦਫ਼ਤਰ ਦਾ ਕੀਤਾ ਘਿਰਾਓ

ਦੂਜੇ ਪਾਸੇ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਲਖ਼ੀਮਪੁਰ ਖ਼ੀਰੀ (lakhimpur khiri ) ਦੇ ਮੁਲਜ਼ਮ ਜਿਸ ਨੇ ਕਿਸਾਨਾਂ ਦੀ ਜਾਨ ਲਈ ਉਸ ਮੁਲਜ਼ਮ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਹੈ ਅਤੇ ਉਹ ਸਰਕਾਰ ਦੀ ਪੁਸ਼ਤਪਨਾਹੀ (Protection of the government) ਕਰਕੇ ਬਚਿਆ ਹੋਇਆ ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਮੁਲਜ਼ਮ ਖ਼ਿਲਾਫ਼ ਬਣਦੀ ਕਾਰਵਾਈ ਨਹੀਂ ਕੀਤੀ ਗਈ ਤਾਂ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ।

ਇਹ ਵੀ ਪੜ੍ਹੋ:ਭਾਜਪਾ ਵਫ਼ਦ ਦੀ ਰਾਜਪਾਲ ਨਾਲ ਮੁਲਾਕਾਤ, ਆਪ ਦੇ ਇਲਜ਼ਾਮਾਂ ਉੱਤੇ HC ਦੇ ਸਿਟਿੰਗ ਜੱਜ ਤੋਂ ਜਾਂਚ ਦੀ ਮੰਗ

ਕਿਸਾਨਾ ਆਗੂਆਂ ਨੇ ਅੱਗੇ ਕਿਹਾ ਕਿ ਕਿਸਾਨੀ ਸੰਘਰਸ਼ (peasant struggle) ਨੂੰ ਖਤਮ ਕਰਨ ਲਈ ਕੇਂਦਰ ਸਰਕਾਰ ਨੇ ਤਮਾਮ ਵਾਅਦੇ ਕੀਤੇ ਸਨ ਪਰ ਉਹ ਸਾਰੇ ਵਾਅਦੇ ਝੂਠ ਸਾਬਿਤ ਹੋਏ ਹਨ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਜਲਦ ਨੇਪਰੇ ਨਾ ਚਾੜਿਆ ਤਾਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਤਿੱਖੇ ਰੋਹ ਦਾ ਸਾਹਮਣਾ ਕਰਨਾ ਪਵੇਗਾ

ETV Bharat Logo

Copyright © 2024 Ushodaya Enterprises Pvt. Ltd., All Rights Reserved.